ਬੀਤੀ ਰਾਤ ਹੋਈ ਬਾਰਿਸ਼ ਨੇ ਲੋਕਾਂ ਨੂੰ ਗਰਮੀ ਤੋਂ ਦਿਵਾਈ ਰਾਹਤ
ਗੁਰਦਾਸਪੁਰ, 2 ਸਤੰਬਰ (ਪੰਕਜ ਸ਼ਰਮਾ)-ਬੀਤੀ ਰਾਤ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਹੋਈ ਬਾਰਿਸ਼ ਕਾਰਨ ਪਿਛਲੇ ਕਈ ਦਿਨਾਂ ਤੋਂ ਪੈ ਰਹੀ ਤਿੱਖੀ ਗਰਮੀ ਤੋਂ ਲੋਕਾਂ ਨੂੰ ਕੁਝ ਰਾਹਤ ਮਿਲੀ। ਬਾਰਿਸ਼ ਤੋਂ ਬਾਅਦ ਮੌਸਮ ਸੁਹਾਵਣਾ ਹੋ ਗਿਆ ਅਤੇ ਤਾਪਮਾਨ ਵਿਚ ਵੀ ਗਿਰਾਵਟ ਦਰਜ ਕੀਤੀ ਗਈ।
ਗੁਰਦਾਸਪੁਰ, 2 ਸਤੰਬਰ (ਪੰਕਜ ਸ਼ਰਮਾ)-ਬੀਤੀ ਰਾਤ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਹੋਈ ਬਾਰਿਸ਼ ਕਾਰਨ ਪਿਛਲੇ ਕਈ ਦਿਨਾਂ ਤੋਂ ਪੈ ਰਹੀ ਤਿੱਖੀ ਗਰਮੀ ਤੋਂ ਲੋਕਾਂ ਨੂੰ ਕੁਝ ਰਾਹਤ ਮਿਲੀ। ਬਾਰਿਸ਼ ਤੋਂ ਬਾਅਦ ਮੌਸਮ ਸੁਹਾਵਣਾ ਹੋ ਗਿਆ ਅਤੇ ਤਾਪਮਾਨ ਵਿਚ ਵੀ ਗਿਰਾਵਟ ਦਰਜ ਕੀਤੀ ਗਈ। ਠੰਢੀਆਂ ਹਵਾਵਾਂ ਚੱਲਣ ਨਾਲ ਲੋਕਾਂ ਨੇ ਸੁੱਖ ਦਾ ਸਾਹ ਲਿਆ। ਗਰਮੀ ਤੋਂ ਪ੍ਰੇਸ਼ਾਨ ਲੋਕਾਂ ਲਈ ਇਹ ਬਾਰਿਸ਼ ਕਿਸੇ ਵਰਦਾਨ ਤੋਂ ਘੱਟ ਨਹੀਂ ਰਹੀ। ਬਾਰਿਸ਼ ਕਾਰਨ ਸਵੇਰ ਸਮੇਂ ਮੌਸਮ ਠੰਢਾ ਰਿਹਾ ਤੇ ਲੋਕਾਂ ਨੂੰ ਰੋਜ਼ਾਨਾ ਦੇ ਕੰਮਕਾਜ ਦੌਰਾਨ ਗਰਮੀ ਦੀ ਤਪਸ਼ ਤੋਂ ਰਾਹਤ ਮਿਲੀ। ਕਈ ਲੋਕਾਂ ਨੇ ਬਾਰਿਸ਼ ਦੇ ਸੁਹਾਵਣੇ ਮੌਸਮ ਦਾ ਆਨੰਦ ਵੀ ਮਾਣਿਆ। ਦੂਜੇ ਪਾਸੇ ਬਾਰਿਸ਼ ਕਾਰਨ ਕੁਝ ਨੀਵੇਂ ਇਲਾਕਿਆਂ ’ਚ ਪਾਣੀ ਖੜ੍ਹਾ ਹੋਣ ਦੀ ਸਮੱਸਿਆ ਵੀ ਸਾਹਮਣੇ ਆਈ। ਲੋਕਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਪਾਣੀ ਦੀ ਨਿਕਾਸੀ ਦੇ ਪ੍ਰਬੰਧਾਂ ਨੂੰ ਹੋਰ ਬਿਹਤਰ ਬਣਾਇਆ ਜਾਵੇ ਤਾਂ ਜੋ ਬਾਰਿਸ਼ ਦੌਰਾਨ ਲੋਕਾਂ ਨੂੰ ਕਿਸੇ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।