03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਯੂਥ ਕਾਂਗਰਸ ਦੀ ‘ਹੱਲਾ ਬੋਲ’ ਰੈਲੀ ’ਚ ਗੁੱਡੂ ਸੇਠ ਸੈਂਕੜੇ ਸਾਥੀਆਂ ਸਮੇਤ ਹੋਏ ਸ਼ਾਮਿਲ

ਬਟਾਲਾ, 2 ਸਤੰਬਰ (ਸਤਿੰਦਰ ਸਿੰਘ)-ਪੰਜਾਬ ’ਚ ਵਿਗੜ ਰਹੀ ਕਾਨੂੰਨ-ਵਿਵਸਥਾ, ਪੇਪਰ ਲੀਕ ਤੇ ਲੋਕਾਂ ਦੀ ਆਵਾਜ਼ ਨੂੰ ਦਬਾਉਣ ਦੀਆਂ ਕੋਸ਼ਿਸ਼ਾਂ ਦੇ ਵਿਰੋਧ ’ਚ ਜ਼ਿਲ੍ਹਾ ਯੂਥ ਕਾਂਗਰਸ ਗੁਰਦਾਸਪੁਰ ਵਲੋਂ ‘ਹੱਲਾ ਬੋਲ’ ਰੈਲੀ ਕੀਤੀ ਗਈ। ਰੈਲੀ ਵਿਚ ਬਟਾਲਾ ਹਲਕੇ ਤੋਂ ਜ਼ਿਲ੍ਹਾ ਸੀਨੀਅਰ ਉਪ ਪ੍ਰਧਾਨ ਕਾਂਗਰਸ ਕਮੇਟੀ ਗੌਤਮ ਸੇਠ ਗੁੱਡੂ ਦੀ ਅਗਵਾਈ ਹੇਠ ਸੈਂਕੜੇ ਕਾਂਗਰਸੀ ਵਰਕਰਾਂ ਤੇ ਨੌਜਵਾਨਾਂ ਦਾ ਕਾਫਲਾ ਸ਼ਾਮਲ ਹੋਇਆ।

Ad Position 21
repet_subhas-goyals [Copy P29]
ਅਜੀਤ ਡੈਸਕ 03-09-2026
ਬਟਾਲਾ, 2 ਸਤੰਬਰ (ਸਤਿੰਦਰ ਸਿੰਘ)-ਪੰਜਾਬ ’ਚ ਵਿਗੜ ਰਹੀ ਕਾਨੂੰਨ-ਵਿਵਸਥਾ, ਪੇਪਰ ਲੀਕ ਤੇ ਲੋਕਾਂ ਦੀ ਆਵਾਜ਼ ਨੂੰ ਦਬਾਉਣ ਦੀਆਂ ਕੋਸ਼ਿਸ਼ਾਂ ਦੇ ਵਿਰੋਧ ’ਚ ਜ਼ਿਲ੍ਹਾ ਯੂਥ ਕਾਂਗਰਸ ਗੁਰਦਾਸਪੁਰ ਵਲੋਂ ‘ਹੱਲਾ ਬੋਲ’ ਰੈਲੀ ਕੀਤੀ ਗਈ। ਰੈਲੀ ਵਿਚ ਬਟਾਲਾ ਹਲਕੇ ਤੋਂ ਜ਼ਿਲ੍ਹਾ ਸੀਨੀਅਰ ਉਪ ਪ੍ਰਧਾਨ ਕਾਂਗਰਸ ਕਮੇਟੀ ਗੌਤਮ ਸੇਠ ਗੁੱਡੂ ਦੀ ਅਗਵਾਈ ਹੇਠ ਸੈਂਕੜੇ ਕਾਂਗਰਸੀ ਵਰਕਰਾਂ ਤੇ ਨੌਜਵਾਨਾਂ ਦਾ ਕਾਫਲਾ ਸ਼ਾਮਲ ਹੋਇਆ। ਰੈਲੀ ਦੌਰਾਨ ਗੌਤਮ ਸੇਠ ਗੁੱਡੂ ਨੇ ਨੌਜਵਾਨ ਸਾਥੀਆਂ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਮੌਜੂਦਾ ਹਾਲਾਤ ਅਤੇ ਨੌਜਵਾਨਾਂ ਨਾਲ ਸਬੰਧਤ ਗੰਭੀਰ ਮੁੱਦਿਆਂ ਨੂੰ ਜੋਰਦਾਰ ਢੰਗ ਨਾਲ ਉਠਾਇਆ। ਉਨ੍ਹਾਂ ਕਿਹਾ ਕਿ ਸੂਬੇ ਵਿਚ ਕਾਨੂੰਨ-ਵਿਵਸਥਾ ਦੀ ਸਥਿਤੀ ਤੇ ਨੌਜਵਾਨਾਂ ਦੇ ਭਵਿੱਖ ਨਾਲ ਜੁੜੇ ਸਵਾਲਾਂ ਨੂੰ ਲੈ ਕੇ ਸਰਕਾਰ ਨੂੰ ਜਵਾਬਦੇਹ ਬਣਾਉਣਾ ਜ਼ਰੂਰੀ ਹੈ। ਗੌਤਮ ਸੇਠ ਗੁੱਡੂ ਨੇ ਰਾਹੁਲ ਗਾਂਧੀ ਖਿਲਾਫ਼ ਦਰਜ ਕੀਤੀ ਗਈ ਐਫਆਈਆਰ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਮੁੜ ਮਜ਼ਬੂਤ ਲੀਹਾਂ ’ਤੇ ਲਿਆਉਣ ਲਈ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣਾ ਹੀ ਇੱਕੋ-ਇੱਕ ਰਸਤਾ ਹੈ। ਰੈਲੀ ਦੌਰਾਨ ਵੱਡੀ ਗਿਣਤੀ ’ਚ ਨੌਜਵਾਨਾਂ ਤੇ ਕਾਂਗਰਸੀ ਵਰਕਰਾਂ ਨੇ ਸ਼ਮੂਲੀਅਤ ਕਰਦਿਆਂ ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਆਪਣੀ ਆਵਾਜ਼ ਬੁਲੰਦ ਕੀਤੀ ।
Ad Position 22
No active advertisement
ਪਿਛਲੀ ਖ਼ਬਰ ਬਟਾਲਾ ਬਾਰ ਦੀ ਪ੍ਰਧਾਨਗੀ ਤੇ ਹੋਰ ਅਹੁਦੇਦਾਰੀਆਂ ਲਈ 28 ਵਕੀਲਾਂ ਨੇ ਕੀਤੇ ਕਾਗਜ਼ ਦਾਖ਼ਲ ਅਗਲੀ ਖ਼ਬਰ ਕਰਾਟੇ ਟੂਰਨਾਮੈਂਟ ’ਚੋਂ ਐੱਚ.ਆਰ.ਏ. ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਜਿੱਤੇ ਸੋਨੇ-ਚਾਂਦੀ ਦੇ ਮੈਡਲ
Ad Position 24