02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਕਾਂਗਰਸ ਦੀ ਬਲਾਕ ਟੀਮ ’ਚ ਸਾਬਕਾ ਸਰਪੰਚ ਬਲਵਿੰਦਰ ਸਿੰਘ ਢਿੱਲੋਂ ਬਣੇ ਸੀਨੀਅਰ ਮੀਤ ਪ੍ਰਧਾਨ

ਨਰੋਟ ਜੈਮਲ ਸਿੰਘ, 2 ਸਤੰਬਰ (ਸ਼ਸ਼ੀ ਕੁਮਾਰ)-ਬਲਾਕ ਪ੍ਰਧਾਨ ਗੁਰਨਾਮ ਸਿੰਘ ਛੀਨਾ ਦੀ ਅਗਵਾਈ ਹੇਠ ਕਾਂਗਰਸ ਦੇ ਦਫ਼ਤਰ ਵਿਖੇ ਨਿਯੁਕਤੀ ਪੱਤਰ ਵੰਡ ਸਮਾਗਮ ਦਾ ਆਯੋਜਨ ਕੀਤਾ ਗਿਆ । ਜਿਸ ’ਚ ਸਾਬਕਾ ਵਿਧਾਇਕ ਜੋਗਿੰਦਰ ਪਾਲ ਨੇ ਮੁੱਖ ਮਹਿਮਾਨ ਵਜੋਂ ਪਹੁੰਚ ਕੇ ਬਲਾਕ ਦੇ ਵੱਖ-ਵੱਖ ਅਹੁਦੇਦਾਰਾਂ ਨੂੰ ਨਿਯੁਕਤੀ ਪੱਤਰ ਵੰਡੇ ।

Ad Position 21
repet_subhas-goyals [Copy P29]
ਅਜੀਤ ਡੈਸਕ 03-09-2026
ਨਰੋਟ ਜੈਮਲ ਸਿੰਘ, 2 ਸਤੰਬਰ (ਸ਼ਸ਼ੀ ਕੁਮਾਰ)-ਬਲਾਕ ਪ੍ਰਧਾਨ ਗੁਰਨਾਮ ਸਿੰਘ ਛੀਨਾ ਦੀ ਅਗਵਾਈ ਹੇਠ ਕਾਂਗਰਸ ਦੇ ਦਫ਼ਤਰ ਵਿਖੇ ਨਿਯੁਕਤੀ ਪੱਤਰ ਵੰਡ ਸਮਾਗਮ ਦਾ ਆਯੋਜਨ ਕੀਤਾ ਗਿਆ । ਜਿਸ ’ਚ ਸਾਬਕਾ ਵਿਧਾਇਕ ਜੋਗਿੰਦਰ ਪਾਲ ਨੇ ਮੁੱਖ ਮਹਿਮਾਨ ਵਜੋਂ ਪਹੁੰਚ ਕੇ ਬਲਾਕ ਦੇ ਵੱਖ-ਵੱਖ ਅਹੁਦੇਦਾਰਾਂ ਨੂੰ ਨਿਯੁਕਤੀ ਪੱਤਰ ਵੰਡੇ । ਜਾਣਕਾਰੀ ਦਿੰਦੇ ਹੋਏ ਕਾਂਗਰਸ ਦੇ ਬਲਾਕ ਪ੍ਰਧਾਨ ਗੁਰਨਾਮ ਸਿੰਘ ਛੀਨਾ ਨੇ ਦੱਸਿਆ ਕਿ ਬਲਾਕ ਪ੍ਰਧਾਨ ਬਣਨ ਤੋਂ ਬਾਅਦ ਉਨ੍ਹਾਂ ਆਪਣੇ ਅਧੀਨ ਆਉਂਦੇ ਪਿੰਡਾਂ ’ਚ ਜਾ ਕੇ ਕਾਂਗਰਸੀ ਵਰਕਰਾਂ ਨਾਲ ਮੀਟਿੰਗਾਂ ਕੀਤੀਆਂ ਤੇ ਉਨ੍ਹਾਂ ’ਚੋਂ ਪਾਰਟੀ ਲਈ ਕੰਮ ਕਰਨ ਵਾਲੇ ਵਰਕਰਾਂ ਨੂੰ ਚੁਣਿਆ ਤੇ ਸਾਬਕਾ ਵਿਧਾਇਕ ਜੋਗਿੰਦਰ ਪਾਲ ਨਾਲ ਵਿਚਾਰ ਵਟਾਂਦਰਾ ਕਰਕੇ ਪਾਰਟੀ ਦੀ ਇਕਜੁੱਟਤਾ ਲਈ 31 ਮੈਂਬਰੀ ਕਮੇਟੀ ਬਣਾਈ । ਜਿਸ ’ਚ ਸਾਬਕਾ ਸਰਪੰਚ ਤੇ ਕਾਂਗਰਸ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਢਿੱਲੋਂ ਨੂੰ ਸੀਨੀਅਰ ਮੀਤ ਪ੍ਰਧਾਨ ਬਣਾਇਆ । ਇਸ ਦੇ ਨਾਲ ਹੀ ਕਾਂਗਰਸ ਦੇ ਨੌਜਵਾਨ ਆਗੂ ਅੰਕਿਤ ਠਾਕੁਰ ਨੂੰ ਮੀਤ ਪ੍ਰਧਾਨ ਬਣਾਇਆ । ਇਸ ਮੌਕੇ ਨਵੇਂ ਬਣੇ ਸੀਨੀਅਰ ਮੀਤ ਪ੍ਰਧਾਨ ਬਲਵਿੰਦਰ ਸਿੰਘ ਢਿੱਲੋਂ ਤੇ ਨਵ-ਨਿਯੁਕਤ ਮੀਤ ਪ੍ਰਧਾਨ ਅੰਕਿਤ ਠਾਕੁਰ ਨੇ ਸਾਬਕਾ ਵਿਧਾਇਕ ਜੋਗਿੰਦਰ ਪਾਲ ਤੇ ਬਲਾਕ ਪ੍ਰਧਾਨ ਗੁਰਨਾਮ ਸਿੰਘ ਛੀਨਾ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਜੋ ਜ਼ਿੰਮੇਵਾਰੀ ਉਨ੍ਹਾਂ ਨੇ ਉਨ੍ਹਾਂ ਨੂੰ ਸੌਂਪੀ ਹੈ, ਉਹ ਬਹੁਤ ਹੀ ਇਮਾਨਦਾਰੀ ਨਾਲ ਨਿਭਾਉਣਗੇ । ਕਾਂਗਰਸ ਦੀ ਇਕਜੁੱਟਤਾ ਤੇ ਤਰੱਕੀ ਲਈ ਉਹ ਦਿਨ ਰਾਤ ਮਿਹਨਤ ਕਰਨਗੇ । ਜਿਸ ਨਾਲ ਕਾਂਗਰਸ ਪਾਰਟੀ ਹੋਰ ਮਜ਼ਬੂਤ ਹੋਵੇਗੀ ।
Ad Position 22
No active advertisement
ਪਿਛਲੀ ਖ਼ਬਰ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ‘ਰਨ ਫਾਰ ਇਕੁਐਲਿਟੀ’ ਮੈਰਾਥਨ ਦਾ ਆਯੋਜਨ ਅਗਲੀ ਖ਼ਬਰ 5 ਨੂੰ ਸੀ.ਐਮ. ਦੀ ਸੰਗਰੂਰ ਰਿਹਾਇਸ਼ ਅੱਗੇ ਕੰਪਿਊਟਰ ਅਧਿਆਪਕ ਕਰਨਗੇ ਸੂਬਾ ਪੱਧਰੀ ਪ੍ਰਦਰਸ਼ਨ
Ad Position 24