04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਸੁਖਜਿੰਦਰ ਮੈਮੋਰੀਅਲ ਸਕੂਲ ਬੱਬਰੀ ਦਾ ਹੈਂਡਬਾਲ ’ਚ ਦਬਦਬਾ ਕਾਇਮ * ਲਗਾਤਾਰ ਤੀਜੀ ਵਾਰ ਜ਼ਿਲ੍ਹੇ ’ਚ ਪਹਿਲਾ ਸਥਾਨ ਕੀਤਾ ਹਾਸਲ

ਗੁਰਦਾਸਪੁਰ, 3 ਸਤੰਬਰ (ਚੱਕਰਾਜਾ)-ਸੁਖਜਿੰਦਰ ਮੈਮੋਰੀਅਲ ਪਬਲਿਕ ਸਕੂਲ ਬੱਬਰੀ ਦੇ ਵਿਦਿਆਰਥੀਆਂ ਨੇ ਪਿਛਲੇ ਦਿਨੀਂ ਜ਼ਿਲ੍ਹਾ ਪੱਧਰੀ ਹੈਂਡਬਾਲ ਮੁਕਾਬਲਿਆਂ ’ਚ ਅੰਡਰ-14 ਵਰਗ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜ਼ਿਲ੍ਹੇ ’ਚੋਂ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ। ਇਹ ਮੁਕਾਬਲੇ ਸੀਨੀਅਰ ਸੈਕਡਰੀ ਸਕੂਲ ਤਿੱਬੜ ਵਿਖੇ ਕਰਵਾਏ ਗਏ, ਜਿੱਥੇ ਵੱਖ-ਵੱਖ ਸਕੂਲਾਂ ਦੀਆਂ ਟੀਮਾਂ ਨੇ ਉਤਸ਼ਾਹ ਨਾਲ ਭਾਗ ਲਿਆ।

Ad Position 21
repet_subhas-goyals [Copy P29]
ਸੁਖਜਿੰਦਰ ਮੈਮੋਰੀਅਲ ਪਬਲਿਕ ਸਕੂਲ ਬੱਬਰੀ ਦੇ ਹੈਂਡਬਾਲ ਮੁਕਾਬਲੇ ’ਚੋਂ ਜੇਤੂ ਟੀਮ ਨਾਲ ਪ੍ਰਿੰਸੀਪਲ ਜਤਿੰਦਰ ਸ਼ਰਮਾ, ਐਮ.ਡੀ ਜੈਦੀਪ ਸਿੰਘ ਅਤੇ ਹੋਰ। ਤਸਵੀਰ: ਵਿਸ਼ਾਲ ਮੁੰਨਾ 04-09-2026
ਗੁਰਦਾਸਪੁਰ, 3 ਸਤੰਬਰ (ਚੱਕਰਾਜਾ)-ਸੁਖਜਿੰਦਰ ਮੈਮੋਰੀਅਲ ਪਬਲਿਕ ਸਕੂਲ ਬੱਬਰੀ ਦੇ ਵਿਦਿਆਰਥੀਆਂ ਨੇ ਪਿਛਲੇ ਦਿਨੀਂ ਜ਼ਿਲ੍ਹਾ ਪੱਧਰੀ ਹੈਂਡਬਾਲ ਮੁਕਾਬਲਿਆਂ ’ਚ ਅੰਡਰ-14 ਵਰਗ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜ਼ਿਲ੍ਹੇ ’ਚੋਂ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ। ਇਹ ਮੁਕਾਬਲੇ ਸੀਨੀਅਰ ਸੈਕਡਰੀ ਸਕੂਲ ਤਿੱਬੜ ਵਿਖੇ ਕਰਵਾਏ ਗਏ, ਜਿੱਥੇ ਵੱਖ-ਵੱਖ ਸਕੂਲਾਂ ਦੀਆਂ ਟੀਮਾਂ ਨੇ ਉਤਸ਼ਾਹ ਨਾਲ ਭਾਗ ਲਿਆ। ਟੀਮ ਨੇ ਪੂਰੇ ਮੁਕਾਬਲੇ ਦੌਰਾਨ ਸ਼ਾਨਦਾਰ ਖੇਡ, ਬਿਹਤਰੀਨ ਤਾਲਮੇਲ ਤੇ ਜਿੱਤ ਦੇ ਜਜ਼ਬੇ ਦਾ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਆਪਣੇ ਨਾਮ ਕੀਤਾ। ਜੇਤੂ ਖਿਡਾਰੀਆਂ ’ਚ ਜਮਾਤ ਸਤਵੀਂ ਦੇ ਸਹਿਜਪ੍ਰੀਤ, ਧਰੁਵ ਕੁੰਡਲ, ਗੁਰਅੰਮ੍ਰਿਤ ਸਿੰਘ, ਹਰਿਗੁਣ ਸਿੰਘ, ਯੁਵਰਾਜ ਸਿੰਘ, ਅਨਮੋਲ, ਗੁਰਤੇਜ ਸਿੰਘ, ਹਰਕੀਰਤ ਸਿੰਘ, ਰਾਜਬੀਰ ਸਿੰਘ, ਅਸ਼ੀਸ਼, ਪਵਨ, ਨਰਵੀਰਪਾਲ ਅਤੇ ਪ੍ਰਭਜੋਤ ਸਿੰਘ ਨੇ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਇਸ ਸ਼ਾਨਦਾਰ ਉਪਲਬਧੀ ’ਤੇ ਚੇਅਰਪਰਸਨ ਦਲਜੀਤ ਕੌਰ ਨੇ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਮਹੱਤਵਪੂਰਨ ਹਨ। ਉਨ੍ਹਾਂ ਜੇਤੂ ਖਿਡਾਰੀਆਂ ਨੂੰ ਭਵਿੱਖ ਵਿਚ ਵੀ ਇਸੇ ਮਿਹਨਤ ਅਤੇ ਲਗਨ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਸਕੂਲ਼ ਦੇ ਮੈਨੇਜਿੰਗ ਡਾਇਰੈਕਟਰ ਜੈਦੀਪ ਸਿੰਘ ਨੇ ਕਿਹਾ ਕਿ ਵਿਦਿਆਰਥੀਆਂ ਦੀ ਇਹ ਜਿੱਤ ਉਨ੍ਹਾਂ ਦੀ ਮਿਹਨਤ, ਖੇਡ ਪ੍ਰਤੀ ਸਮਰਪਣ ਤੇ ਟੀਮ ਵਰਕ ਦਾ ਨਤੀਜਾ ਹੈ। ਪ੍ਰਿੰਸੀਪਲ ਜਤਿੰਦਰ ਸ਼ਰਮਾ ਨੇ ਕਿਹਾ ਕਿ ਜ਼ਿਲ੍ਹਾ ਪੱਧਰ ’ਤੇ ਪਹਿਲਾ ਸਥਾਨ ਹਾਸਲ ਕਰਨਾ ਵਿਦਿਆਰਥੀਆਂ ਲਈ ਹੀ ਨਹੀਂ, ਸਗੋਂ ਸਕੂਲ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਨੇ ਖਿਡਾਰੀਆਂ ਨੂੰ ਆਉਣ ਵਾਲੇ ਮੁਕਾਬਲਿਆਂ ਵਿਚ ਹੋਰ ਵਧੀਆ ਪ੍ਰਦਰਸ਼ਨ ਕਰਨ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਸਕੂਲ ਦੇ ਅਧਿਆਪਕਾਂ ਅਤੇ ਸਮੂਹ ਸਟਾਫ਼ ਵਲੋਂ ਵੀ ਜੇਤੂ ਖਿਡਾਰੀਆਂ ਦੀ ਹੌਸਲਾ-ਅਫ਼ਜ਼ਾਈ ਕੀਤੀ ।
Ad Position 22
No active advertisement
ਪਿਛਲੀ ਖ਼ਬਰ ਡੀ.ਏ.ਵੀ ਸਕੂਲ ਵਿਖੇ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਹੈਰੋਇਨ ਸਮੇਤ ਗ੍ਰਿਫ਼ਤਾਰ
Ad Position 24