ਫਤਹਿਗੜ੍ਹ ਚੂੜੀਆਂ ਦੇ ਸਰਵਪੱਖੀ ਵਿਕਾਸ ਲਈ ਵੱਡੇ ਪ੍ਰੋਜੈਕਟ ਸ਼ੁਰੂ -ਹਲਕਾ ਇੰਚਾਰਜ ਜੋਬਨ ਰੰਧਾਵਾ
ਫ਼ਤਹਿਗੜ੍ਹ ਚੂੜੀਆਂ, 3 ਸਤੰਬਰ (ਐਮ. ਐਸ.
ਫ਼ਤਹਿਗੜ੍ਹ ਚੂੜੀਆਂ, 3 ਸਤੰਬਰ (ਐਮ.ਐਸ. ਫੁੱਲ)-ਹਲਕਾ ਫ਼ਤਹਿਗੜ੍ਹ ਚੂੜੀਆਂ ਦੇ ਸਰਵਪੱਖੀ ਵਿਕਾਸ ਤੇ ਕਾਇਆ-ਕਲਪ ਲਈ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਤੇ ਜ਼ਿਲ੍ਹਾ ਪ੍ਰਧਾਨ ਜੋਬਨ ਰੰਧਾਵਾ ਵਲੋਂ ਵੱਡੇ ਪ੍ਰੋਜੈਕਟਾਂ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਦਾਅਵਾ ਕੀਤਾ ਹੈ ਕਿ ਹਲਕਾ ਫ਼ਤਹਿਗੜ੍ਹ ਚੂੜੀਆਂ ਨੂੰ ਵਿਕਾਸ ਦੇ ਮਾਮਲੇ ’ਚ ਪੰਜਾਬ ਦਾ ਮੋਹਰੀ ਹਲਕਾ ਬਣਾਇਆ ਜਾਵੇਗਾ ਤੇ ਇਥੋਂ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪਹਿਲ ਦੇ ਅਧਾਰ ’ਤੇ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਲਾਕੇ ਦੀ ਲੰਬੇ ਸਮੇਂ ਤੋਂ ਚਲੀ ਆ ਰਹੀ ਮੰਗ ਨੂੰ ਪੂਰਾ ਕਰਦਿਆਂ ਅਲੀਵਾਲ ਤੋਂ ਭਾਲੋਵਾਲੀ ਤੱਕ ਦੀ 12 ਕਿਲੋਮੀਟਰ ਲੰਬੀ ਸੜਕ ਦੇ ਨਿਰਮਾਣ ਦਾ ਕੰਮ ਵਿਧਾਨਿਕ ਤੌਰ ’ਤੇ ਸ਼ੁਰੂ ਕਰਵਾ ਦਿੱਤਾ ਗਿਆ ਹੈ। ਇਸ ਪ੍ਰੋਜੈਕਟ ’ਤੇ ਕੁੱਲ 10.48 ਕਰੋੜ ਰੁਪਏ ਦੀ ਲਾਗਤ ਆਵੇਗੀ। ਜੋਬਨ ਰੰਧਾਵਾ ਨੇ ਦੱਸਿਆ ਕਿ ਇਸ ਸੜਕ ਦੇ ਬਣਨ ਨਾਲ ਅਨੇਕਾਂ ਪਿੰਡਾਂ ਦੇ ਲੋਕਾਂ ਨੂੰ ਆਵਾਜਾਈ ਵਿਚ ਵੱਡੀ ਰਾਹਤ ਮਿਲੇਗੀ ਅਤੇ ਖੇਤਰ ਦੇ ਆਰਥਿਕ ਵਿਕਾਸ ਨੂੰ ਹੁਲਾਰਾ ਮਿਲੇਗਾ। ਇਸ ਮੌਕੇ ਪ੍ਰਿੰਸੀਪਲ ਹਰਪਿੰਦਰ ਸਿੰਘ ਸੰਧੂ, ਦਲਜੀਤ ਸਿੰਘ ਲੱਕੀ, ਗੁਰਪ੍ਰੀਤ ਸਿੰਘ ਜਾਂਗਲਾ, ਸਮਸ਼ੇਰ ਸਿੰਘ, ਗੁਰਪਾਲ ਸਿੰਘ, ਲਖਵਿੰਦਰ ਸਿੰਘ ਸੰਘੇੜਾ, ਬਲਬੀਰ ਸਿੰਘ ਭਾਲੋਵਾਲੀ ਬਲਾਕ ਪ੍ਰਧਾਨ, ਜਸਪਾਲ ਸਿੰਘ, ਸਰਪੰਚ ਸਚਿਨ ਬਾਠ, ਬਲਜਿੰਦਰ ਸਿੰਘ ਕਿਲ੍ਹਾ ਦੇਸਾ ਸਿੰਘ, ਜਗਮੋਹਣ ਸਿੰਘ ਬਿਜਲੀਵਾਲ, ਹਰਵਿੰਦਰ ਸਿੰਘ ਬਿਜਲੀਵਾਲ, ਸੁੱਖ ਸਰਪੰਚ ਸਾਰਚੂਰ, ਗੁਰਪ੍ਰੀਤ ਸਿੰਘ ਪੱਡਾ, ਲਖਵਿੰਦਰ ਸਿੰਘ ਕਾਹਲੋਂ ਬੱਦੋਵਾਲ, ਰਛਪਾਲ ਸਿੰਘ ਸੰਧੂ, ਚੈਂਚਲ ਸਿੰਘ, ਤਜਿੰਦਰ ਸਿੰਘ, ਹਰਦੀਪ ਸਿੰਘ ਮਾਲੇਵਾਲ, ਚੇਅਰਮੈਨ ਦਵਿੰਦਰ ਸਿੰਘ, ਪਰਮਜੀਤ ਸਿੰਘ ਅਲੀਵਾਲ ਜੱਟਾਂ, ਹਰਪਾਲ ਸਿੰਘ ਕਿਲਾ, ਕੁਲਬੀਰ ਸਿੰਘ ਅਲੀਵਾਲ, ਜਸਵੰਤ ਰਾਏ ਜੱਗੀ ਆਦਿ ਹਾਜ਼ਰ ਸਨ।