03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਐਸ.ਐਸ.ਐਮ ਕਾਲਜ ਦਾ ਐਮ.ਏ ਹਿੰਦੀ ਦਾ ਨਤੀਜਾ ਸ਼ਾਨਦਾਰ ਰਿਹਾ

ਦੀਨਾਨਗਰ, 3 ਸਤੰਬਰ (ਸੋਢੀ/ਸ਼ਰਮਾ/ਘੁੰਮਣ)-ਐਸ. ਐਸ.

Ad Position 21
repet_subhas-goyals [Copy P29]
ਅਜੀਤ ਡੈਸਕ 04-09-2026
ਦੀਨਾਨਗਰ, 3 ਸਤੰਬਰ (ਸੋਢੀ/ਸ਼ਰਮਾ/ਘੁੰਮਣ)-ਐਸ.ਐਸ.ਐਮ ਕਾਲਜ ਦਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਲੋਂ ਐਲਾਨਿਆ ਐਮ.ਏ (ਹਿੰਦੀ) ਦੂਜੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਾਲਜ ਦੇ ਪ੍ਰਿੰਸੀਪਲ ਡਾ: ਆਰ ਕੇ ਤੁਲੀ ਨੇ ਦੱਸਿਆ ਕਿ ਵਿਦਿਆਰਥਣ ਦੀਪਿਕਾ ਤੇ ਨਵਜੋਤ ਨੇ 7.20 ਐਸ.ਜੀ.ਪੀ.ਏ ਅੰਕ ਹਾਸਲ ਕਰਕੇ ਯੂਨੀਵਰਸਿਟੀ ਵਿਚ 5ਵਾਂ ਸਥਾਨ, ਜਸਨਦੀਪ ਕੌਰ ਨੇ 6.80 ਐਸ.ਜੀ.ਪੀ.ਏ ਅੰਕ ਹਾਸਲ ਕਰਕੇ ਯੂਨੀਵਰਸਿਟੀ ਵਿਚੋ 7ਵਾਂ ਸਥਾਨ ਅਤੇ ਮਨਪ੍ਰੀਤ ਤੇ ਸੁਨੀਤਾ ਨੇ 6.60 ਐਸ.ਜੀ.ਪੀ.ਏ ਅੰਕ ਹਾਸਲ ਕਰਕੇ ਯੂਨੀਵਰਸਿਟੀ ਵਿਚੋਂ 8ਵਾਂ ਸਥਾਨ ਹਾਸਲ ਕੀਤਾ ਹੈ। ਪ੍ਰਿੰਸੀਪਲ ਡਾ: ਆਰ.ਕੇ ਤੁਲੀ ਨੇ ਕਿਹਾ ਕਿ ਸ਼ਾਨਦਾਰ ਨਤੀਜੇ ਵਿਭਾਗ ਦੇ ਫੈਕਲਟੀ ਮੈਂਬਰਾਂ ਅਤੇ ਵਿਦਿਆਰਥੀਆਂ ਦੀ ਸਖ਼ਤ ਮਿਹਨਤ ਸਦਕਾ ਸੰਭਵ ਹੋਏ ਹਨ ਹਨ। ਉਨ੍ਹਾਂ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਇਸ ਮੌਕੇ ਪ੍ਰੋਫੈਸਰ ਸੁਬੀਰ ਰਗਬੋਤਰਾ, ਪ੍ਰੋਫੈਸਰ ਕੰਵਲਜੀਤ ਕੌਰ ਅਤੇ ਪ੍ਰੋਫੈਸਰ ਨਵੀਤਾ ਵੀ ਮੌਜੂਦ ਸਨ ।
Ad Position 22
No active advertisement
ਪਿਛਲੀ ਖ਼ਬਰ ਸਪੈਸ਼ਲ ਕਾਡਰ ਅਧਿਆਪਕ ਫਰੰਟ ਵਲੋਂ ਅਧਿਆਪਕ ਦਿਵਸ ਨੂੰ ਕਾਲੇ ਦਿਨ ਵਜੋਂ ਮਨਾਇਆ ਜਾਵੇਗਾ- ਪੱਡਾ/ਸਰਾਂ ਕਿਹਾ- ਕਾਲੇ ਬਿੱਲੇ... ਅਗਲੀ ਖ਼ਬਰ ਪਿੰਡ ਮਲਕਪੁਰ ਤੋਂ ਦਰਜਨਾਂ ਪਰਿਵਾਰ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਹੋਏ ਸ਼ਾਮਿਲ ਪਿੰਡ ਦੀ 31 ਮੈਂਬਰੀ ਕਮੇਟੀ ਬਣਾਈ
Ad Position 24