07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਸਾਹਿਬਜ਼ਾਦਾ ਜ਼ੋਰਾਵਰ ਸਿੰਘ ਫ਼ਤਿਹ ਸਿੰਘ ਪਬਲਿਕ ਸਕੂਲ ’ਚ ਅਧਿਆਪਕ ਦਿਵਸ ਮਨਾਇਆ

ਕਲਾਨੌਰ, 5 ਸਤੰਬਰ (ਪੁਰੇਵਾਲ)-ਸਥਾਨਕ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਫਤਿਹ ਸਿੰਘ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਵਿਖੇ ਅਧਿਆਪਕ ਦਿਵਸ ਮਨਾਇਆ। ਇਸ ਮੌਕੇ ਸਕੂਲ ਪ੍ਰਬੰਧਨ ਵਲੋਂ ਸਕੂਲ ਦੇ ਸਮੂਹ ਅਧਿਆਪਕਾਂ ਤੇ ਅਧਿਆਪਕਾਂ ਦੀ ਮਿਹਨਤ, ਸਮਰਪਣ ਅਤੇ ਸਿੱਖਿਆ ਦੇ ਖੇਤਰ ’ਚ ਨਿਭਾਈ ਜਾ ਰਹੀ ਮਹੱਤਵਪੂਰਨ ਭੂਮਿਕਾ ਨੂੰ ਸਨਮਾਨਿਤ ਕਰਨ ਲਈ ਇਕ ਵਿਸ਼ੇਸ਼ ਸਮਾਗਮ ਕੀਤਾ, ਜਿਸ ਵਿਚ ਸਕੂਲ ਦੇ ਸਮੂਹ ਸਟਾਫ਼ ਨੇ ਉਤਸ਼ਾਹ ਨਾਲ ਭਾਗ ਲਿਆ।

Ad Position 21
repet_subhas-goyals [Copy P29]
ਅਜੀਤ ਡੈਸਕ 06-09-2026
ਕਲਾਨੌਰ, 5 ਸਤੰਬਰ (ਪੁਰੇਵਾਲ)-ਸਥਾਨਕ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਫਤਿਹ ਸਿੰਘ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਵਿਖੇ ਅਧਿਆਪਕ ਦਿਵਸ ਮਨਾਇਆ। ਇਸ ਮੌਕੇ ਸਕੂਲ ਪ੍ਰਬੰਧਨ ਵਲੋਂ ਸਕੂਲ ਦੇ ਸਮੂਹ ਅਧਿਆਪਕਾਂ ਤੇ ਅਧਿਆਪਕਾਂ ਦੀ ਮਿਹਨਤ, ਸਮਰਪਣ ਅਤੇ ਸਿੱਖਿਆ ਦੇ ਖੇਤਰ ’ਚ ਨਿਭਾਈ ਜਾ ਰਹੀ ਮਹੱਤਵਪੂਰਨ ਭੂਮਿਕਾ ਨੂੰ ਸਨਮਾਨਿਤ ਕਰਨ ਲਈ ਇਕ ਵਿਸ਼ੇਸ਼ ਸਮਾਗਮ ਕੀਤਾ, ਜਿਸ ਵਿਚ ਸਕੂਲ ਦੇ ਸਮੂਹ ਸਟਾਫ਼ ਨੇ ਉਤਸ਼ਾਹ ਨਾਲ ਭਾਗ ਲਿਆ। ਸਕੂਲ ਪ੍ਰਬੰਧਨ ਵਲੋਂ ਅਧਿਆਪਕਾਂ ਪ੍ਰਤੀ ਸਤਿਕਾਰ ਤੇ ਧੰਨਵਾਦ ਪ੍ਰਗਟ ਕਰਦਿਆਂ ਉਨ੍ਹਾਂ ਦੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ ਗਈ। ਅਧਿਆਪਕਾਂ ਨੇ ਵੀ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਅਧਿਆਪਕ ਸਿਰਫ਼ ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਹੀ ਨਹੀਂ ਦਿੰਦੇ, ਸਗੋਂ ਉਨ੍ਹਾਂ ਦੇ ਚਰਿੱਤਰ ਨਿਰਮਾਣ, ਨੈਤਿਕ ਕਦਰਾਂ-ਕੀਮਤਾਂ, ਅਨੁਸ਼ਾਸਨ ਤੇ ਸਰਬਪੱਖੀ ਵਿਕਾਸ ਵਿਚ ਵੀ ਅਹਿਮ ਯੋਗਦਾਨ ਪਾਉਂਦੇ ਹਨ। ਪ੍ਰਿੰਸੀਪਲ ਡਾ. ਸ਼ਰਨਪ੍ਰੀਤ ਸਿੰਘ ਕਾਹਲੋਂ ਨੇ ਸਮੂਹ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੀਆਂ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ ਤੇ ਕਿਹਾ ਕਿ ਇਕ ਚੰਗਾ ਅਧਿਆਪਕ ਵਿਦਿਆਰਥੀ ਦੇ ਜੀਵਨ ਨੂੰ ਸਹੀ ਦਿਸ਼ਾ ਦੇਣ ਦੇ ਨਾਲ-ਨਾਲ ਸਮਾਜ ਅਤੇ ਦੇਸ਼ ਦੇ ਭਵਿੱਖ ਨੂੰ ਵੀ ਸੰਵਾਰਦਾ ਹੈ। ਅਧਿਆਪਕਾਂ ਦੀ ਮਿਹਨਤ ਅਤੇ ਸਮਰਪਣ ਸਦਕਾ ਹੀ ਵਿਦਿਆਰਥੀ ਆਪਣੇ ਜੀਵਨ ’ਚ ਸਫਲਤਾ ਦੀਆਂ ਉੱਚਾਈਆਂ ਨੂੰ ਛੂਹਦੇ ਹਨ। ਉਨ੍ਹਾਂ ਕਿਹਾ ਕਿ ਸਕੂਲ ਦਾ ਸਮੂਹ ਸਟਾਫ਼ ਵਿਦਿਆਰਥੀਆਂ ਦੀ ਸਿੱਖਿਆ ਦੇ ਨਾਲ-ਨਾਲ ਉਨ੍ਹਾਂ ਦੇ ਸਰਵਪੱਖੀ ਵਿਕਾਸ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਿਹਾ ਹੈ। ਉਨ੍ਹਾਂ ਅਧਿਆਪਕਾਂ ਨੂੰ ਭਵਿੱਖ ਵਿੱਚ ਵੀ ਇਸੇ ਜੋਸ਼, ਮਿਹਨਤ ਅਤੇ ਸਮਰਪਣ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਲਈ ਪ੍ਰੇਰਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਪਿੰਡ ਕੋਕਲਪੁਰ ਦੇ ਸਾਬਕਾ ਸਰਪੰਚ ਸ਼ਿਵਤਾਰ ਸਿੰਘ ਨੂੰ ਸਦਮਾ, ਪਤਨੀ ਦਾ ਦਿਹਾਂਤ ਅਗਲੀ ਖ਼ਬਰ ਮਹਿੰਗਾ ਸਿੰਘ ਦੀ ਸੇਵਾ ਮੁਕਤੀ ’ਤੇ ਦਿੱਤੀ ਵਿਦਾਇਗੀ ਪਾਰਟੀ
Ad Position 24