ਜੀ. ਜੀ. ਬੀ. ਰਾਇਲ ਇੰਟਰਨੈਸ਼ਨਲ ਸਕੂਲ ਢਿੱਲਵਾਂ ਵਲੋਂ ਅਧਿਆਪਕਾਂ ਨੂੰ ਅਧਿਆਪਕ ਦਿਵਸ ’ਤੇ ਕੀਤਾ ਸਨਮਾਨਿਤ
ਕੋਟਲੀ ਸੂਰਤ ਮੱਲ੍ਹੀ, 5 ਸਤੰਬਰ (ਕੁਲਦੀਪ ਸਿੰਘ ਨਾਗਰਾ)-ਜੀ. ਜੀ.
ਕੋਟਲੀ ਸੂਰਤ ਮੱਲ੍ਹੀ, 5 ਸਤੰਬਰ (ਕੁਲਦੀਪ ਸਿੰਘ ਨਾਗਰਾ)-ਜੀ. ਜੀ. ਬੀ. ਰਾਇਲ ਇੰਟਰਨੈਸ਼ਨਲ ਸਕੂਲ ਢਿੱਲਵਾਂ ਵਿਖੇ ਅਧਿਆਪਕ ਦਿਵਸ ਉਤਸ਼ਾਹ ਨਾਲ ਮਨਾਇਆ। ਇਸ ਸੰਬੰਧੀ ਪ੍ਰਿੰਸੀਪਲ ਸ਼ਰਨਜੀਤ ਕੌਰ ਨੇ ਦੱਸਿਆ ਕਿ ਇਸ ਮੌਕੇ ਵਿਦਿਆਰਥੀਆਂ ਵਲੋਂ ਆਪਣੇ ਅਧਿਆਪਕਾਂ ਪ੍ਰਤੀ ਪਿਆਰ ਅਤੇ ਸਨਮਾਨ ਪ੍ਰਗਟ ਕਰਨ ਲਈ ਵਿਸ਼ੇਸ਼ ਸਮਾਗਮ ਕਰਵਾਇਆ। ਸਮਾਗਮ ਦੌਰਾਨ ਬੱਚਿਆਂ ਵਲੋਂ ਅਧਿਆਪਕਾਂ ਦੇ ਸਨਮਾਨ ਵਿਚ ਭਾਸ਼ਨ, ਡਾਂਸ ਤੇ ਹੋਰ ਮਨੋਰੰਜਕ ਸੱਭਿਆਚਾਰਕ ਪੇਸ਼ਕਾਰੀਆਂ ਕੀਤੀਆਂ ਗਈਆਂ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਸ਼ਰਨਜੀਤ ਕੌਰ ਵਲੋਂ ਸਾਰੇ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ। ਪ੍ਰਿੰਸੀਪਲ ਸ਼ਰਨਜੀਤ ਕੌਰ ਵਲੋਂ ਅਧਿਆਪਕਾਂ ਦੇ ਸਨਮਾਨ ਵਿਚ ਉਨ੍ਹਾਂ ਨੂੰ ਸਨਮਾਨ ਚਿੰਨ੍ਹ ਦਿੱਤੇ ਗਏ ਅਤੇ ਬਟਾਲਾ ਦੇ ਇਕ ਮਸ਼ਹੂਰ ਰੈਸਟੋਰੈਂਟ ਮਹਾਰਾਜਾ ਪਲਸਿਓ ਵਿਚ ਵਿਸ਼ੇਸ਼ ਲੰਚ ਦਾ ਪ੍ਰਬੰਧ ਕੀਤਾ, ਜਿਥੇ ਸਾਰੇ ਅਧਿਆਪਕਾਂ ਨੇ ਮਿਲ ਕੇ ਖੁਸ਼ੀ ਦੇ ਪਲ ਸਾਂਝੇ ਕੀਤੇ ਅਤੇ ਅਧਿਆਪਕ ਦਿਵਸ ਨੂੰ ਯਾਦਗਾਰ ਬਣਾਇਆ। ਇਸ ਤਰ੍ਹਾਂ ਜੀ. ਜੀ. ਬੀ. ਰਾਇਲ ਇੰਟਰਨੈਸ਼ਨਲ ਸਕੂਲ ਢਿੱਲਵਾਂ ਵਿਖੇ ਮਨਾਇਆ ਅਧਿਆਪਕ ਦਿਵਸ ਪਿਆਰ, ਸਤਿਕਾਰ, ਖੁਸ਼ੀ ਤੇ ਉਤਸ਼ਾਹ ਨਾਲ ਭਰਪੂਰ ਰਿਹਾ। ਇਸ ਮੌਕੇ ਸਕੂਲ ਸਟਾਫ਼ ਤੇ ਬੱਚੇ ਹਾਜ਼ਰ ਸਨ।