07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਹਰ ਕਿਸਾਨ ਲਈ ਫਾਰਮਰ ਰਜਿਸਟਰੀ ਬਣਵਾਉਣਾ ਜ਼ਰੂਰੀ-ਡਾ. ਸ਼ਾਹਬਾਜ਼ ਸਿੰਘ ਚੀਮਾ

ਗੁਰਦਾਸਪੁਰ, 5 ਸਤੰਬਰ (ਚੱਕਰਾਜਾ)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਕਿਸਾਨਾਂ ਨੂੰ ਸਰਕਾਰ ਦੀਆਂ ਵੱਖ-ਵੱਖ ਯੋਜਨਾਵਾਂ ਅਤੇ ਸਹੂਲਤਾਂ ਨਾਲ ਜੋੜਨ ਲਈ ਹਰੇਕ ਕਿਸਾਨ ਦੀ ਫਾਰਮਰ ਰਜਿਸਟਰੀ ਤਿਆਰ ਕੀਤੀ ਜਾ ਰਹੀ ਹੈ। ਇਸ ਸਬੰਧੀ ਮੁੱਖ ਖੇਤੀਬਾੜੀ ਅਫਸਰ ਡਾ: ਸ਼ਾਹਬਾਜ਼ ਸਿੰਘ ਚੀਮਾ ਨੇ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਫਾਰਮਰ ਰਜਿਸਟਰੀ ਜ਼ਰੂਰ ਬਣਵਾਉਣ ਤਾਂ ਜੋ ਸਰਕਾਰ ਵਲੋਂ ਦਿੱਤੀਆਂ ਜਾਣ ਵਾਲੀਆਂ ਸਬਸਿਡੀਆਂ ਅਤੇ ਖੇਤੀਬਾੜੀ ਸਬੰਧੀ ਸਰਕਾਰੀ ਸਹੂਲਤਾਂ ਦਾ ਲਾਭ ਲੈਣ ਵਿਚ ਦਿੱਕਤ ਨਾ ਆਵੇ।

Ad Position 21
repet_subhas-goyals [Copy P29]
ਮੁੱਖ ਖੇਤੀਬਾੜੀ ਅਫਸਰ ਡਾ. ਸ਼ਾਹਬਾਜ਼ ਸਿੰਘ ਚੀਮਾ। 06-09-2026
ਗੁਰਦਾਸਪੁਰ, 5 ਸਤੰਬਰ (ਚੱਕਰਾਜਾ)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਕਿਸਾਨਾਂ ਨੂੰ ਸਰਕਾਰ ਦੀਆਂ ਵੱਖ-ਵੱਖ ਯੋਜਨਾਵਾਂ ਅਤੇ ਸਹੂਲਤਾਂ ਨਾਲ ਜੋੜਨ ਲਈ ਹਰੇਕ ਕਿਸਾਨ ਦੀ ਫਾਰਮਰ ਰਜਿਸਟਰੀ ਤਿਆਰ ਕੀਤੀ ਜਾ ਰਹੀ ਹੈ। ਇਸ ਸਬੰਧੀ ਮੁੱਖ ਖੇਤੀਬਾੜੀ ਅਫਸਰ ਡਾ: ਸ਼ਾਹਬਾਜ਼ ਸਿੰਘ ਚੀਮਾ ਨੇ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਫਾਰਮਰ ਰਜਿਸਟਰੀ ਜ਼ਰੂਰ ਬਣਵਾਉਣ ਤਾਂ ਜੋ ਸਰਕਾਰ ਵਲੋਂ ਦਿੱਤੀਆਂ ਜਾਣ ਵਾਲੀਆਂ ਸਬਸਿਡੀਆਂ ਅਤੇ ਖੇਤੀਬਾੜੀ ਸਬੰਧੀ ਸਰਕਾਰੀ ਸਹੂਲਤਾਂ ਦਾ ਲਾਭ ਲੈਣ ਵਿਚ ਦਿੱਕਤ ਨਾ ਆਵੇ।ਡਾ: ਚੀਮਾ ਨੇ ਦੱਸਿਆ ਕਿ ਜਿਸ ਕਿਸਾਨ ਦੇ ਨਾਮ ’ਤੇ ਵਾਹੀਯੋਗ ਜ਼ਮੀਨ ਦਰਜ ਹੈ, ਉਸ ਲਈ ਫਾਰਮਰ ਰਜਿਸਟਰੀ ਜ਼ਰੂਰੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਫਾਰਮਰ ਰਜਿਸਟਰੀ ਬਣਵਾਉਣ ਲਈ ਜ਼ਮੀਨ ਦੀ ਮਾਤਰਾ ਸਬੰਧੀ ਕੋਈ ਸ਼ਰਤ ਨਹੀਂ ਹੈ, ਭਾਵੇਂ ਕਿਸੇ ਕਿਸਾਨ ਕੋਲ ਘੱਟ ਜ਼ਮੀਨ ਹੈ ਜਾਂ ਵੱਧ, ਉਹ ਫਾਰਮਰ ਰਜਿਸਟਰੀ ਬਣਵਾ ਸਕਦਾ ਹੈ। ਇਸੇ ਤਰ੍ਹਾਂ ਜੇਕਰ ਕੋਈ ਕਿਸਾਨ ਖੇਤੀਬਾੜੀ ਦੇ ਨਾਲ ਕੋਈ ਕਾਰੋਬਾਰ ਕਰਦਾ ਹੈ ਜਾਂ ਨੌਕਰੀ ਕਰਦਾ ਹੈ ਤਾਂ ਵੀ ਉਹ ਫਾਰਮਰ ਰਜਿਸਟਰੀ ਬਣਵਾਉਣ ਲਈ ਯੋਗ ਹੈ। ਉਨ੍ਹਾਂ ਕਿਹਾ ਕਿ ਸਿਰਫ਼ ਪਰਿਵਾਰ ਦੇ ਇਕ ਮੈਂਬਰ ਦੀ ਰਜਿਸਟਰੀ ਬਣਵਾਉਣਾ ਕਾਫ਼ੀ ਨਹੀਂ ਹੋਵੇਗਾ, ਸਗੋਂ ਜਿਸ-ਜਿਸ ਵਿਅਕਤੀ ਦੇ ਨਾਮ ’ਤੇ ਖੇਤੀਯੋਗ ਜ਼ਮੀਨ ਹੈ, ਉਸ ਦੀ ਫਾਰਮਰ ਰਜਿਸਟਰੀ ਬਣਾਉਣੀ ਜ਼ਰੂਰੀ ਹੈ। ਮੁੱਖ ਖੇਤੀਬਾੜੀ ਅਫਸਰ ਨੇ ਕਿਹਾ ਕਿ ਫਾਰਮਰ ਰਜਿਸਟਰੀ ਕਿਸਾਨਾਂ ਦੀ ਖੇਤੀਬਾੜੀ ਨਾਲ ਸਬੰਧਿਤ ਜਾਣਕਾਰੀ ਨੂੰ ਸਰਕਾਰੀ ਪ੍ਰਣਾਲੀ ਵਿਚ ਦਰਜ ਕਰਨ ਵੱਲ ਮਹੱਤਵਪੂਰਨ ਕਦਮ ਹੈ। ਇਸ ਰਾਹੀਂ ਭਵਿੱਖ ਵਿਚ ਕਿਸਾਨਾਂ ਨੂੰ ਸਰਕਾਰੀ ਸਕੀਮਾਂ, ਸਬਸਿਡੀਆਂ ਅਤੇ ਹੋਰ ਸਹੂਲਤਾਂ ਦਾ ਲਾਭ ਮੁਹੱਈਆ ਕਰਵਾਉਣ ਦੀ ਪ੍ਰਕਿਰਿਆ ਨੂੰ ਹੋਰ ਸੁਚਾਰੂ ਬਣਾਇਆ ਜਾ ਸਕੇਗਾ। ਡਾ: ਚੀਮਾ ਨੇ ਦੱਸਿਆ ਕਿ ਫਾਰਮਰ ਰਜਿਸਟਰੀ ਬਣਾਉਣ ਦੀ ਸਹੂਲਤ ਜ਼ਿਲ੍ਹੇ ਦੇ ਵੱਖ-ਵੱਖ ਕਾਮਨ ਸਰਵਿਸ ਸੈਂਟਰਾਂ ਵਿਖੇ ਮੁਫ਼ਤ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਫਾਰਮਰ ਰਜਿਸਟਰੀ ਸਬੰਧੀ ਕਿਸਾਨਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਆਉਂਦੀ ਹੈ ਤਾਂ ਉਹ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਸੰਪਰਕ ਕਰਕੇ ਲੋੜੀਂਦੀ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਮੁੜ ਜ਼ੋਰ ਦਿੰਦਿਆਂ ਕਿਹਾ ਕਿ ਜ਼ਿਲ੍ਹੇ ਦਾ ਕੋਈ ਵੀ ਯੋਗ ਕਿਸਾਨ ਇਸ ਪ੍ਰਕਿਰਿਆ ਤੋਂ ਵਾਂਝਾ ਨਾ ਰਹੇ ਅਤੇ ਸਾਰੇ ਕਿਸਾਨ ਆਪਣੀ ਫਾਰਮਰ ਰਜਿਸਟਰੀ ਜ਼ਰੂਰ ਬਣਵਾਉਣ।
Ad Position 22
No active advertisement
ਪਿਛਲੀ ਖ਼ਬਰ ਬੀ.ਐਮ.ਐਸ.ਐਮ ਗਰੁੱਪ ਪੁਰਾਣਾ ਸ਼ਾਲਾ ਵਿਖੇ ਅਧਿਆਪਕ ਦਿਵਸ ਉਤਸ਼ਾਹ ਨਾਲ ਮਨਾਇਆ ਅਗਲੀ ਖ਼ਬਰ ਭੁੰਬਲੀ ਦਾ ਦੋ ਰੋਜ਼ਾ ਛਿੰਝ ਮੇਲਾ ਪੰਜਾਬੀ ਵਿਰਾਸਤ ਦੀਆਂ ਅਮਿੱਟ ਯਾਦਾਂ ਛੱਡਦਾ ਸਮਾਪਤ
Ad Position 24