06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਵਿਵੇਕਾਨੰਦ ਹੈਰੀਟੇਜ ਸਕੂਲ ਵਿਖੇ ਉਤਸ਼ਾਹ ਨਾਲ ਮਨਾਇਆ ਅਧਿਆਪਕ ਦਿਵਸ

ਤਾਰਾਗੜ੍ਹ, 5 ਸਤੰਬਰ (ਸੋਹਨ ਲਾਲ)-ਵਿਵੇਕਾਨੰਦ ਹੈਰੀਟੇਜ ਸਕੂਲ ਪਿੰਡ ਸ਼ੇਖੂਚੱਕ ਵਿਖੇ ਅਧਿਆਪਕ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਅਧਿਆਪਕਾਂ ਲਈ ਵੱਖ-ਵੱਖ ਸਨਮਾਨ ਅਤੇ ਮਨੋਰੰਜਕ ਗਤੀਵਿਧੀਆਂ ਕਰਵਾਈਆਂ ਗਈਆਂ ।

Ad Position 21
repet_subhas-goyals [Copy P29]
ਅਜੀਤ ਡੈਸਕ 06-09-2026
ਤਾਰਾਗੜ੍ਹ, 5 ਸਤੰਬਰ (ਸੋਹਨ ਲਾਲ)-ਵਿਵੇਕਾਨੰਦ ਹੈਰੀਟੇਜ ਸਕੂਲ ਪਿੰਡ ਸ਼ੇਖੂਚੱਕ ਵਿਖੇ ਅਧਿਆਪਕ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਅਧਿਆਪਕਾਂ ਲਈ ਵੱਖ-ਵੱਖ ਸਨਮਾਨ ਅਤੇ ਮਨੋਰੰਜਕ ਗਤੀਵਿਧੀਆਂ ਕਰਵਾਈਆਂ ਗਈਆਂ । ਸਕੂਲ ਦੇ ਪ੍ਰਧਾਨ ਅਤੇ ਪ੍ਰਿੰਸੀਪਲ ਵਿਵੇਕ ਸੈਣੀ ਨੇ ਸਾਰੇ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੀਆਂ ਵਧਾਈਆਂ ਦਿੱਤੀਆਂ ਅਤੇ ਉਨ੍ਹਾਂ ਦੀ ਸਮਰਪਣ ਭਾਵਨਾ ਤੇ ਮਿਹਨਤ ਦੀ ਸ਼ਲਾਘਾ ਕੀਤੀ ਇਸ ਮੌਕੇ ਮੁਸਕਾਨ ਸੈਣੀ, ਸ਼ਬਨਮ, ਸੁਨਿਧੀ, ਮੋਨਿਕਾ ਅਤੇ ਸਕੂਲ ਦੀ ਸਹਾਇਕ ਬੰਦਨਾ ਵੀ ਹਾਜ਼ਰ ਰਹੇ। ਸਕੂਲ ਪ੍ਰਬੰਧਕਾਂ ਨੇ ਅਧਿਆਪਕਾਂ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਧਿਆਪਕ ਵਿਦਿਆਰਥੀਆਂ ਦੇ ਜੀਵਨ ਨੂੰ ਸਹੀ ਦਿਸ਼ਾ ਦੇਣ, ਉਨ੍ਹਾਂ ਦੀ ਸ਼ਖ਼ਸੀਅਤ ਦਾ ਵਿਕਾਸ ਕਰਨ ਅਤੇ ਉਨ੍ਹਾਂ ਨੂੰ ਬਿਹਤਰ ਭਵਿੱਖ ਲਈ ਤਿਆਰ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਅੰਤ ਵਿਚ ਪ੍ਰਿੰਸੀਪਲ ਵਿਵੇਕ ਸੈਣੀ ਨੇ ਸਾਰੇ ਅਧਿਆਪਕਾਂ ਪ੍ਰਤੀ ਧੰਨਵਾਦ ਅਤੇ ਸਨਮਾਨ ਪ੍ਰਗਟ ਕੀਤਾ।
Ad Position 22
No active advertisement
ਪਿਛਲੀ ਖ਼ਬਰ ਘਰੋਟਾ ਦੇ ਮੰਦਰਾਂ ’ਚ ਧੂਮਧਾਮ ਨਾਲ ਮਨਾਈ ਜਨਮ ਅਸ਼ਟਮੀ ਅਗਲੀ ਖ਼ਬਰ ਸ੍ਰੀ ਸਾਈਂ ਗਰੁੱਪ ਆਫ਼ ਇੰਸਟੀਚਿਊਟਸ ’ਚ ਨਿਕੋਬਾਰ ਦਾ ਵਰਚੂਅਲ ਪਲੇਸਮੈਂਟ ਡਰਾਈਵ-4 ਵਿਦਿਆਰਥੀ ਚੁਣੇ
Ad Position 24