ਕਾਂਗਰਸ ਪਾਰਟੀ ਵਲੋਂ ਚੰਡੀਗੜ੍ਹ ਵਿਖੇ ਦਿੱਤੇ ਧਰਨੇ ’ਚ ਪ੍ਰਿੰ. ਸੁਲੱਖਣ ਸਿੰਘ ਨੇ ਕੀਤੀ ਸ਼ਮੂਲੀਅਤ
ਬਟਾਲਾ, 6 ਸਤੰਬਰ (ਸਤਿੰਦਰ ਸਿੰਘ)-ਸੀਨੀਅਰ ਕਾਂਗਰਸੀ ਆਗੂ ਸ੍ਰੀ ਮਲਿਕਅਰਜੁਨ ਖੜਗੇ ਦੀ ਜਨ ਸਭਾ ਤੋਂ ਬਾਅਦ ਹਲਦਵਾਨੀ (ਉਤਰਾਖੰਡ) ਵਿਖੇ ਛੂਆ-ਛਾਤ ਦੀ ਭਾਵਨਾ ਨਾਲ ਸ਼ੁੱਧੀਕਰਨ ਕਰਨ ਵਾਲੇ ਦੋਸ਼ੀਆਂ ਖਿਲਾਫ ਐਫ. ਆਈ.
ਬਟਾਲਾ, 6 ਸਤੰਬਰ (ਸਤਿੰਦਰ ਸਿੰਘ)-ਸੀਨੀਅਰ ਕਾਂਗਰਸੀ ਆਗੂ ਸ੍ਰੀ ਮਲਿਕਅਰਜੁਨ ਖੜਗੇ ਦੀ ਜਨ ਸਭਾ ਤੋਂ ਬਾਅਦ ਹਲਦਵਾਨੀ (ਉਤਰਾਖੰਡ) ਵਿਖੇ ਛੂਆ-ਛਾਤ ਦੀ ਭਾਵਨਾ ਨਾਲ ਸ਼ੁੱਧੀਕਰਨ ਕਰਨ ਵਾਲੇ ਦੋਸ਼ੀਆਂ ਖਿਲਾਫ ਐਫ.ਆਈ.ਆਰ. ਦਰਜ ਕਰਕੇ ਸਖਤ ਕਾਰਵਾਈ ਦੀ ਮੰਗ ਨੂੰ ਲੈ ਕੇ ਆਰ.ਐਸ.ਐਸ.-ਭਾਜਪਾ ਦੇ ਵਿਰੋਧ ’ਚ ਚੰਡੀਗੜ੍ਹ ਕਾਂਗਰਸ ਭਵਨ ਵਿਖੇ ਨੈਸ਼ਨਲ ਕੋਆਰਡੀਨੇਟਰ ਸੁਧੀਰ ਚੌਧਰੀ, ਐਸ.ਸੀ. ਵਿੰਗ ਪੰਜਾਬ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਪੱਖੋਕੇ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਵਲੋਂ ਦਿੱਤੇ ਅਣਮਿੱਥੇ ਸਮੇਂ ਲਈ ਧਰਨੇ ’ਚ ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ ਸੀਨੀਅਰ ਕਾਂਗਰਸੀ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੇ ਨਜ਼ਦੀਕੀ ਸਾਥੀ ਪ੍ਰਿੰਸੀਪਲ ਸੁਲੱਖਣ ਸਿੰਘ ਭੇਟ ਪੱਤਣ ਵਲੋਂ ਸਾਥੀਆਂ ਸਮੇਤ ਸ਼ਮੂਲੀਅਤ ਕੀਤੀ ਗਈ। ਇਸ ਦੌਰਾਨ ਸੰਗਰੂਰ ਵਿਖੇ ਨੌਜਵਾਨ ਮੋਹਨਜੀਤ ਸਿੰਘ ਦੀ ਪੰਜਾਬ ਸਰਕਾਰ ਦੀ ਪੁਲਿਸ ਵਲੋਂ ਕੀਤੀ ਕੁੱਟਮਾਰ ਨੂੰ ਲੈ ਕੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦਾ ਪੁਤਲਾ ਵੀ ਫੂਕਿਆ ਗਿਆ। ਇਸ ਮੌਕੇ ਕਾਂਗਰਸੀ ਆਗੂਆਂ ਵਲੋਂ ਜ਼ੋਰਦਾਰ ਪ੍ਰਦਰਸ਼ਨ ਕਰਦਿਆਂ ਕੇਂਦਰ ਤੇ ਪੰਜਾਬ ਸਰਕਾਰ ਦੀ ਸਖ਼ਤ ਸ਼ਬਦਾਂ ’ਚ ਨਿਖੇਧੀ ਕੀਤੀ।