07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਵਾਰਡ 13 ਦੀਆਂ ਗਲੀਆਂ-ਨਾਲੀਆਂ ਦਾ ਵਿਕਾਸ ਕਾਰਜ ਸ਼ੁਰੂ ਗੁਰਇਕਬਾਲ ਸਿੰਘ ਮਾਹਲ ਨੇ ਰੱਖਿਆ ਨੀਂਹ ਪੱਥਰ

ਧਾਰੀਵਾਲ, 6 ਸਤੰਬਰ (ਜੇਮਸ ਨਾਹਰ)-ਨਗਰ ਕੌਂਸਲ ਧਾਰੀਵਾਲ ਦੇ ਵਾਰਡ ਨੰਬਰ 13 ’ਚ ਗਲੀਆਂ ਤੇ ਨਾਲੀਆਂ ਦੇ ਨਿਰਮਾਣ ਕਾਰਜਾਂ ਦੀ ਸ਼ੁਰੂਆਤ ਕੀਤੀ ਗਈ। ਹਲਕਾ ਇੰਚਾਰਜ ਗੁਰਇਕਬਾਲ ਸਿੰਘ ਮਾਹਲ ਨੇ ਇਨ੍ਹਾਂ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ।

Ad Position 21
repet_subhas-goyals [Copy P29]
ਅਜੀਤ ਡੈਸਕ 07-09-2026
ਧਾਰੀਵਾਲ, 6 ਸਤੰਬਰ (ਜੇਮਸ ਨਾਹਰ)-ਨਗਰ ਕੌਂਸਲ ਧਾਰੀਵਾਲ ਦੇ ਵਾਰਡ ਨੰਬਰ 13 ’ਚ ਗਲੀਆਂ ਤੇ ਨਾਲੀਆਂ ਦੇ ਨਿਰਮਾਣ ਕਾਰਜਾਂ ਦੀ ਸ਼ੁਰੂਆਤ ਕੀਤੀ ਗਈ। ਹਲਕਾ ਇੰਚਾਰਜ ਗੁਰਇਕਬਾਲ ਸਿੰਘ ਮਾਹਲ ਨੇ ਇਨ੍ਹਾਂ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ। ਇਸ ਦੌਰਾਨ ਮਾਹਲ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਸਮਾਨ ਦੀ ਅਗਵਾਈ ਹੇਠ ਸੂਬੇ ਦੇ ਹਰ ਖੇਤਰ ’ਚ ਵਿਕਾਸ ਕਾਰਜਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹਲਕਾ ਕਾਦੀਆਂ ਤੇ ਧਾਰੀਵਾਲ ਸ਼ਹਿਰ ਦੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਿਕਾਸ ਪ੍ਰੋਜੈਕਟ ਲਗਾਤਾਰ ਸ਼ੁਰੂ ਕੀਤੇ ਜਾ ਰਹੇ ਹਨ। ਮਾਹਲ ਨੇ ਕਿਹਾ ਕਿ ਨਗਰ ਕੌਂਸਲ ਧਾਰੀਵਾਲ ਦੇ ਹਰੇਕ ਵਾਰਡ ਵਿਚ ਲੋਕਾਂ ਦੀਆਂ ਜ਼ਰੂਰਤਾਂ ਅਨੁਸਾਰ ਗਲੀਆਂ, ਨਾਲੀਆਂ, ਸਫਾਈ ਤੇ ਹੋਰ ਬੁਨਿਆਦੀ ਸਹੂਲਤਾਂ ਨਾਲ ਸਬੰਧਤ ਕੰਮ ਕਰਵਾਏ ਜਾਣਗੇ। ਉਨ੍ਹਾਂ ਭਰੋਸਾ ਦਿੱਤਾ ਕਿ ਸ਼ਹਿਰ ਦੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਵਾਰਡ 13 ਦੇ ਕੌਂਸਲਰ ਸ਼ਮਸ਼ੇਰ ਸਿੰਘ ਬਾਜਵਾ ਨੇ ਹਲਕਾ ਇੰਚਾਰਜ ਗੁਰਇਕਬਾਲ ਸਿੰਘ ਮਾਹਲ ਤੇ ਸਮੂਹ ਪਤਵੰਤਿਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਨਿਰਮਾਣ ਕਾਰਜਾਂ ਵਿਚ ਮਿਆਰੀ ਸਮੱਗਰੀ ਦੀ ਵਰਤੋਂ ਨੂੰ ਯਕੀਨੀ ਬਣਾਇਆ ਜਾਵੇਗਾ। ਇਸ ਮੌਕੇ ਸੀਨੀਅਰ ਉਪ ਪ੍ਰਧਾਨ ਬੀਬੀ ਸੁਖਵਿੰਦਰ ਕੌਰ ਬਾਜਵਾ, ਉਪ ਪ੍ਰਧਾਨ ਸਨੀਤਾ ਗਿੱਲ ਦੇ ਪਤੀ ਡਾ. ਇੰਦਰਿਆਸ ਹੰਸ, ਕੌਂਸਲਰ ਪੈਰਿਸ ਹੰਸ, ਕੌਂਸਲਰ ਸੁਨੀਲ ਬਲੱਗਣ, ਪੀ.ਏ. ਪ੍ਰੇਮ ਸਿੰਘ ਘੁੰਮਣ, ਬਲਕਾਰ ਸਿੰਘ, ਨਰਾਇਣ ਮਲਹੋਤਰਾ, ਨਵਨੀਤ ਵਿੱਜ, ਨਰਿੰਦਰ ਵਿਜ, ਸੋਨੂੰ ਖੋਸਲਾ, ਸੈਨੇਟਰੀ ਇੰਸਪੈਕਟਰ ਸੰਜੀਵ ਸੋਨੀ, ਠੇਕੇਦਾਰ ਹਰਪਾਲ ਸਿੰਘ ਕੰਗ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ 2004 ਤੋਂ ਭਰਤੀ ਹੋਈੇ ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਸਕੀਮ ਨੂੰ ਲਾਗੂ ਕੀਤਾ ਜਾਵੇ- ਪੁਲਿਸ ਪੈਨਸ਼ਨਰ ਅਗਲੀ ਖ਼ਬਰ ਗੁਰੂ ਨਾਨਕ ਕਾਲਜ ਬਟਾਲਾ ਵਿਖੇ ਅਧਿਆਪਕ ਦਿਵਸ ਮਨਾਇਆ
Ad Position 24