ਜੀ.ਐੱਸ. ਇੰਟਰਨੈਸ਼ਨਲ ਸੀ.ਸੈਕੰ. ਪਬਲਿਕ ਸਕੂਲ ’ਚ ਅਧਿਆਪਕ ਦਿਵਸ ਦਾ ਸ਼ਾਨਦਾਰ ਸਮਾਗਮ
ਕੋਟਲੀ ਸੂਰਤ ਮੱਲ੍ਹੀ, 6 ਸਤੰਬਰ (ਕੁਲਦੀਪ ਸਿੰਘ ਨਾਗਰਾ)-ਜੀ. ਐੱਸ.
ਕੋਟਲੀ ਸੂਰਤ ਮੱਲ੍ਹੀ, 6 ਸਤੰਬਰ (ਕੁਲਦੀਪ ਸਿੰਘ ਨਾਗਰਾ)-ਜੀ.ਐੱਸ. ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਭਗਵਾਨਪੁਰ ਵਿਖੇ ਅਧਿਆਪਕ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸਬੰਧੀ ਪ੍ਰਿੰਸੀਪਲ ਸੋਨੀਆ ਮਹਾਜਨ ਨੇ ਦੱਸਿਆ ਕਿ ਇਸ ਮੌਕੇ ਵਿਦਿਆਰਥੀਆਂ ਵਲੋਂ ਸਮੂਹ ਅਧਿਆਪਕਾਂ ਦਾ ਬੜੇ ਪਿਆਰ ਤੇ ਸਨਮਾਨ ਨਾਲ ਸ਼ਾਨਦਾਰ ਸਵਾਗਤ ਕੀਤਾ ਗਿਆ। ਇਸ ਸਮਾਗਮ ਦੀ ਸਮੁੱਚੀ ਜ਼ਿੰਮੇਵਾਰੀ 10ਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਸੰਭਾਲੀ ਗਈ। ਵਿਦਿਆਰਥੀਆਂ ਨੇ ਅਧਿਆਪਕਾਂ ਲਈ ਵੱਖ-ਵੱਖ ਮਨੋਰੰਜਕ ਖੇਡਾਂ ਤੇ ਗਤੀਵਿਧੀਆਂ ਕਰਵਾਈਆਂ ਗਈਆਂ, ਜਿਸ ’ਚ ਅਧਿਆਪਕਾਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ। ਜੇਤੂ ਅਧਿਆਪਕਾਂ ਨੂੰ ਇਨਾਮ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ 10ਵੀਂ ਜਮਾਤ ਵਲੋਂ ਸਕੂਲ ਦੇ ਸਮੂਹ ਅਧਿਆਪਕਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਸਕੂਲ ਵਲੋਂ ਵੀ ਸਮੂਹ ਅਧਿਆਪਕਾਂ ਦੀਆਂ ਸੇਵਾਵਾਂ ਤੇ ਸਿੱਖਿਆ ਦੇ ਖੇਤਰ ’ਚ ਉਨ੍ਹਾਂ ਦੇ ਯੋਗਦਾਨ ਲਈ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ। ਸਮਾਗਮ ਦੇ ਅੰਤ ’ਚ 10ਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਇਸ ਸੁੰਦਰ ਸਮਾਗਮ ਨੂੰ ਸਫ਼ਲ ਬਣਾਉਣ ਲਈ ਵਿਸ਼ੇਸ਼ ਯੋਗਦਾਨ ਪਾਉਣ ’ਤੇ ਜਸਪ੍ਰੀਤ ਕੌਰ ਮੈਡਮ ਤੇ ਰਾਜਬੀਰ ਕੌਰ ਮੈਡਮ ਦਾ ਵੀ ਧੰਨਵਾਦ ਕੀਤਾ ਗਿਆ। ਇਸ ਮੌਕੇ ਪ੍ਰਿੰਸੀਪਲ ਸੋਨੀਆ ਮਹਾਜਨ, ਡਾਇਰੈਕਟਰ ਅਯੋਧ ਸਿੰਘ, ਐੱਮ.ਡੀ. ਹਰਦਿਆਲ ਸਿੰਘ ਤੇ ਚੇਅਰਪਰਸਨ ਬਲਜਿੰਦਰ ਕੌਰ ਨੇ ਸਮੂਹ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ ਤੇ 10ਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਕੀਤੇ ਸ਼ਾਨਦਾਰ ਪ੍ਰਬੰਧ ਦੀ ਪ੍ਰਸ਼ੰਸਾ ਕੀਤੀ।