ਬਾਬਾ ਸ੍ਰੀ ਚੰਦ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਗੁਰੂ ਨਾਨਕ ਦਰਬਾਰ ਟਾਂਡਾ ਵਿਖੇ 26 ਨੂੰ ਹੋਣਗੇ ਸੂਬਾ ਪੱਧਰੀ ਸਮਾਗਮ
ਬਾਬਾ ਸੁਖਦੇਵ ਸਿੰਘ ਬੇਦੀ ਦੀ ਅਗਵਾਈ ਹੇਠ ਸਮਾਗਮਾਂ ਦੀਆਂ ਤਿਆਰੀਆਂ ਜ਼ੋਰਾਂ ’ਤੇ
ਘੁਮਾਣ, 6 ਸਤੰਬਰ (ਬੰਮਰਾਹ)-ਗੁਰਦੁਆਰਾ ਗੁਰੂ ਨਾਨਕ ਦਰਬਾਰ ਅਸਥਾਨ ਬਾਬਾ ਸ੍ਰੀ ਚੰਦ ਜੀ ਟਾਂਡਾ ਸ੍ਰੀ ਹਰਗੋਬਿੰਦਪੁਰ ਰੋਡ ਨੇੜੇ ਪਿੰਡ ਗਿੱਲ ਕੋਟਲੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵੱਡੇ ਸਪੁੱਤਰ ਬਾਲ ਜਤੀ ਯੋਗੇਸ਼ਵਰ, ਬੇਦੀ ਕੁਲ ਦੇ ਰੱਖਿਅਕ ਬਾਬਾ ਸ਼੍ਰੀ ਚੰਦ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਕਰਵਾਏ ਜਾ ਰਹੇ ਸੂਬਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਦੀ ਆਰੰਭਤਾ ਕਰ ਦਿੱਤੀ ਗਈ। ਅਸਥਾਨ ਦੇ ਮੁੱਖ ਸੇਵਾਦਾਰ ਬਾਬਾ ਸੁਖਦੇਵ ਸਿੰਘ ਬੇਦੀ 16ਵੀਂ ਸੰਤਾਨ ਸ਼੍ਰੀ ਗੁਰੂ ਨਾਨਕ ਦੇਵ ਜੀ ਅੰਸ-ਵੰਸ ਦਰਬਾਰ ਸ੍ਰੀ ਚੋਲਾ ਸਾਹਿਬ ਡੇਰਾ ਬਾਬਾ ਨਾਨਕ ਵਾਲਿਆਂ ਨੇ ਇਸ ਸਬੰਧੀ ਵਿਸ਼ੇਸ਼ ਮੀਟਿੰਗ ਹਲਕਾ ਟਾਂਡਾ ਦੇ ਸੀਨੀਅਰ ਅਕਾਲੀ ਆਗੂ ਤੇ ਉੱਘੇ ਸਮਾਜਸੇਵੀ ਸਤਪਾਲ ਸਿੰਘ ਮੁਲਤਾਨੀ ਨਾਲ ਪਿੰਡ ਘੋੜੇ ਸ਼ਾਹ ਅਵਾਨ ਵਿਖੇ ਕੀਤੀ।
ਸ
ਸੰਤ ਬਾਬਾ ਸੁਖਦੇਵ ਸਿੰਘ ਬੇਦੀ ਤੇ ਹੋਰਨਾਂ ਸੇਵਾਦਾਰਾਂ ਦਾ ਸਨਮਾਨ ਕਰਦੇ ਹੋਏ ਸਮਾਜ ਸੇਵੀ ਸਤਪਾਲ ਸਿੰਘ ਮੁਲਤਾਨੀ ਤੇ ਹੋਰ। ਅਜੀਤ ਤਸਵੀਰ
07-09-2026
ਘੁਮਾਣ, 6 ਸਤੰਬਰ (ਬੰਮਰਾਹ)-ਗੁਰਦੁਆਰਾ ਗੁਰੂ ਨਾਨਕ ਦਰਬਾਰ ਅਸਥਾਨ ਬਾਬਾ ਸ੍ਰੀ ਚੰਦ ਜੀ ਟਾਂਡਾ ਸ੍ਰੀ ਹਰਗੋਬਿੰਦਪੁਰ ਰੋਡ ਨੇੜੇ ਪਿੰਡ ਗਿੱਲ ਕੋਟਲੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵੱਡੇ ਸਪੁੱਤਰ ਬਾਲ ਜਤੀ ਯੋਗੇਸ਼ਵਰ, ਬੇਦੀ ਕੁਲ ਦੇ ਰੱਖਿਅਕ ਬਾਬਾ ਸ਼੍ਰੀ ਚੰਦ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਕਰਵਾਏ ਜਾ ਰਹੇ ਸੂਬਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਦੀ ਆਰੰਭਤਾ ਕਰ ਦਿੱਤੀ ਗਈ। ਅਸਥਾਨ ਦੇ ਮੁੱਖ ਸੇਵਾਦਾਰ ਬਾਬਾ ਸੁਖਦੇਵ ਸਿੰਘ ਬੇਦੀ 16ਵੀਂ ਸੰਤਾਨ ਸ਼੍ਰੀ ਗੁਰੂ ਨਾਨਕ ਦੇਵ ਜੀ ਅੰਸ-ਵੰਸ ਦਰਬਾਰ ਸ੍ਰੀ ਚੋਲਾ ਸਾਹਿਬ ਡੇਰਾ ਬਾਬਾ ਨਾਨਕ ਵਾਲਿਆਂ ਨੇ ਇਸ ਸਬੰਧੀ ਵਿਸ਼ੇਸ਼ ਮੀਟਿੰਗ ਹਲਕਾ ਟਾਂਡਾ ਦੇ ਸੀਨੀਅਰ ਅਕਾਲੀ ਆਗੂ ਤੇ ਉੱਘੇ ਸਮਾਜਸੇਵੀ ਸਤਪਾਲ ਸਿੰਘ ਮੁਲਤਾਨੀ ਨਾਲ ਪਿੰਡ ਘੋੜੇ ਸ਼ਾਹ ਅਵਾਨ ਵਿਖੇ ਕੀਤੀ। ਇਸ ਮੌਕੇ ਬਾਬਾ ਸੁਖਦੇਵ ਸਿੰਘ ਬੇਦੀ ਨੇ ਦੱਸਿਆ ਕਿ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਦੇਸ਼-ਵਿਦੇਸ਼ ਦੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਪੂਰਨਮਾਸ਼ੀ ਦੇ ਦਿਹਾੜੇ ’ਤੇ 26 ਸਤੰਬਰ ਨੂੰ ਗੁਰਦੁਆਰਾ ਗੁਰੂ ਨਾਨਕ ਦਰਬਾਰ ਟਾਂਡਾ ਵਿਚ ਮਹਾਨ ਸਾਲਾਨਾ ਸਮਾਗਮ ਅਤੇ ਸਰਬ ਧਰਮ ਸੰਮੇਲਨ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸਮਾਗਮਾਂ ਨੂੰ ਲੈ ਕੇ ਗੁਰਦੁਆਰਾ ਸਾਹਿਬ ਵਿਖੇ ਤਿਆਰੀਆਂ ਦੀ ਆਰੰਭਤਾ ਕਰ ਦਿੱਤੀ ਗਈ ਹੈ। ਬਾਬਾ ਬੇਦੀ ਨੇ ਦੱਸਿਆ ਕਿ ਸਮਾਗਮ ਦੌਰਾਨ ਸ੍ਰੀ ਸਹਿਜ ਪਾਠ ਤੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੀਆਂ ਲੜੀਆਂ ਆਰੰਭ ਕੀਤੀਆਂ ਜਾਣਗੀਆਂ ਤੇ ਸਮਾਗਮ ਵਿਚ ਵੱਖ-ਵਖ ਸੰਪ੍ਰਦਾਵਾਂ ਦੇ ਸਾਧੂ ਸੰਤ, ਜਥੇਬੰਦੀਆਂ ਦੇ ਮੁਖੀਆਂ, ਪੰਥਕ ਸ਼ਖ਼ਸੀਅਤਾਂ ਤੋਂ ਇਲਾਵਾ ਰਾਗੀ, ਢਾਡੀ ਜਥੇ ਪਹੁੰਚ ਕੇ ਸਮੂਹ ਸੰਗਤ ਨੂੰ ਗੁਰਮਤਿ ਵਿਚਾਰਾਂ, ਗੁਰਬਾਣੀ ਕੀਰਤਨ, ਕਥਾ ਕੀਰਤਨ ਦੁਆਰਾ ਨਿਹਾਲ ਕਰਦੇ ਹੋਏ ਗੁਰੂ ਚਰਨਾਂ ਦੇ ਨਾਲ ਜੋੜਨਗੇ। ਬਾਬਾ ਬੇਦੀ ਨੇ ਇਸ ਮੌਕੇ ਸਤਪਾਲ ਸਿੰਘ ਮੁਲਤਾਨੀ ਤੇ ਹੋਰਨਾਂ ਸੰਗਤਾਂ ਸਮਾਗਮ ਵਿਚ ਸ਼ਾਮਿਲ ਹੋਣ ਲਈ ਸੱਦਾ ਪੱਤਰ ਦਿੰਦੇ ਹੋਏ ਦੱਸਿਆ ਕਿ ਸਮਾਗਮ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਿੱਖ ਇਤਿਹਾਸ ਨਾਲ ਸੰਬੰਧਿਤ ਪ੍ਰਦਰਸ਼ਨੀ, ਮੁਫ਼ਤ ਮੈਡੀਕਲ ਜਾਂਚ ਕੈਂਪ, ਸੁੰਦਰ ਦਸਤਾਰ ਸਜਾਉਣ ਦੇ ਮੁਕਾਬਲੇ ਵੀ ਕਰਵਾਏ ਜਾਣਗੇ। ਇਸ ਮੌਕੇ ਸਮਾਜ ਸੇਵੀ ਸਤਪਾਲ ਸਿੰਘ ਮੁਲਤਾਨੀ ਨੇ ਮਹਾਨ ਸਮਾਗਮ ਦੀ ਮੁਬਾਰਕਬਾਦ ਦਿੰਦੇ ਹੋਏ ਬਾਬਾ ਸੁਖਦੇਵ ਸਿੰਘ ਬੇਦੀ ਤੇ ਹੋਰਨਾਂ ਸੇਵਾਦਾਰਾਂ ਦਾ ਸਨਮਾਨ ਕੀਤਾ ਤੇ ਕਿਹਾ ਕਿ ਕਿ ਸਾਨੂੰ ਇਨ੍ਹਾਂ ਸਮਾਗਮਾਂ ਵਿਚ ਤਨ, ਮਨ ਤੇ ਧਨ ਨਾਲ ਸੇਵਾਵਾਂ ਕਰਦੇ ਹੋਏ ਆਪਣਾ ਜੀਵਨ ਸਫ਼ਲਾ ਕਰਨਾ ਚਾਹੀਦਾ ਹੈ। ਇਸ ਮੌਕੇ ਪ੍ਰਬੰਧਕ ਸੇਵਾਦਾਰ ਬਾਬਾ ਸੁਖਵਿੰਦਰ ਸਿੰਘ ਬੇਦੀ, ਡਾ. ਜਸ਼ਨਜੋਤ ਸਿੰਘ ਬੇਦੀ, ਕਮੇਟੀ ਪ੍ਰਧਾਨ ਨਾਜਰ ਸਿੰਘ, ਬਾਬਾ ਰਛਪਾਲ ਸਿੰਘ, ਸੁਖਵਿੰਦਰ ਸਿੰਘ ਮੁਲਤਾਨੀ, ਲਖਬੀਰ ਸਿੰਘ ਗਿੱਲਾਂ ਅਤੇ ਹੋਰ ਸੇਵਾਦਾਰ ਤੇ ਹੋਰ ਸੇਵਾਦਾਰ ਵੀ ਮੌਜ਼ੂਦ ਸਨ।