ਭਾਜਪਾ ਦੀ ਮਜ਼ਬੂਤੀ ਲਈ ਵਿਜੇ ਸੋਨੀ ਮੋਹਲੋਵਾਲੀ ਵਲੋਂ ਵੱਖ-ਵੱਖ ਪਿੰਡਾਂ ’ਚ ਮੀਟਿੰਗਾਂ
ਬਟਾਲਾ, 6 ਸਤੰਬਰ (ਸਤਿੰਦਰ ਸਿੰਘ)-ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਸੀਨੀਅਰ ਭਾਜਪਾ ਆਗੂ ਤੇ ਉੱਘੇ ਸਮਾਜ ਸੇਵੀ ਸ੍ਰੀ ਵਿਜੇ ਕੁਮਾਰ ਸੋਨੀ ਮੋਹਲੋਵਾਲੀ ਵਲੋਂ ਹਲਕੇ ਦੇ ਪਿੰਡਾਂ ਅੰਦਰ ਭਾਜਪਾ ਦੀ ਮਜ਼ਬੂਤੀ ਲਈ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਸੇ ਤਰ੍ਹਾਂ ਬੀਤੇ ਦਿਨ ਸ੍ਰੀ ਵਿਜੇ ਸੋਨੀ ਵਲੋਂ ਪਿੰਡ ਕਾਹਲਾਂਵਾਲੀ, ਮਾਨ ਤੇ ਖੰਨਾ ਵਿਚ ਮੀਟਿੰਗਾਂ ਕੀਤੀਆਂ ਗਈਆਂ।
ਬਟਾਲਾ, 6 ਸਤੰਬਰ (ਸਤਿੰਦਰ ਸਿੰਘ)-ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਸੀਨੀਅਰ ਭਾਜਪਾ ਆਗੂ ਤੇ ਉੱਘੇ ਸਮਾਜ ਸੇਵੀ ਸ੍ਰੀ ਵਿਜੇ ਕੁਮਾਰ ਸੋਨੀ ਮੋਹਲੋਵਾਲੀ ਵਲੋਂ ਹਲਕੇ ਦੇ ਪਿੰਡਾਂ ਅੰਦਰ ਭਾਜਪਾ ਦੀ ਮਜ਼ਬੂਤੀ ਲਈ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਸੇ ਤਰ੍ਹਾਂ ਬੀਤੇ ਦਿਨ ਸ੍ਰੀ ਵਿਜੇ ਸੋਨੀ ਵਲੋਂ ਪਿੰਡ ਕਾਹਲਾਂਵਾਲੀ, ਮਾਨ ਤੇ ਖੰਨਾ ਵਿਚ ਮੀਟਿੰਗਾਂ ਕੀਤੀਆਂ ਗਈਆਂ। ਇਸ ਮੌਕੇ ਪਿੰਡਾਂ ਅੰਦਰ ਪਹੁੰਚਣ ’ਤੇ ਸ੍ਰੀ ਵਿਜੇ ਸੋਨੀ ਦਾ ਲੋਕਾਂ ਵਲੋਂ ਭਰਵਾਂ ਸਵਾਗਤ ਕੀਤਾ ਤੇ ਉਨ੍ਹਾਂ ਨੂੰ ਭਾਜਪਾ ਦਾ ਸਾਥ ਦੇਣ ਲਈ ਭਰੋਸਾ ਵੀ ਦਿੱਤਾ। ਇਸ ਮੌਕੇ ਸੰਬੋਧਨ ਕਰਦਿਆਂ ਸ੍ਰੀ ਵਿਜੇ ਸੋਨੀ ਨੇ ਕਿਹਾ ਕਿ ਪੰਜਾਬ ਅੰਦਰ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕਾਂ ਦਾ ਮੋਹ ਪੂਰੀ ਤਰ੍ਹਾਂ ਭੰਗ ਹੋ ਚੁੱਕਾ ਹੈ। ਸੂਬੇ ਅੰਦਰ ਨਿੱਤ ਦਿਨ ਕਤਲ, ਚੋਰੀਆਂ, ਲੁੱਟਾਂ-ਖੋਹਾਂ, ਗੋਲੀਆਂ ਚੱਲਣ ਦੀਆਂ ਵਾਰਦਾਤਾਂ ਵਿਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ, ਨਸ਼ੇ ਹੋਰ ਵੱਧ ਪੈਰ ਪਸਾਰ ਰਹੇ ਹਨ, ਜਿਨ੍ਹਾਂ ’ਤੇ ਕਾਬੂ ਸਿਰਫ ਭਾਜਪਾ ਦੀ ਡਬਲ ਇੰਜਣ ਵਾਲੀ ਸਰਕਾਰ ਹੀ ਪਾ ਸਕਦੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਆ ਰਹੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਪਾਰਟੀ ਦੇ ਉਮੀਦਵਾਰਾਂ ਨੂੰ ਜਿਤਾ ਕੇ ਵਿਧਾਨ ਸਭਾ ਵਿਚ ਭੇਜਿਆ ਜਾਵੇ ਤਾਂ ਜੋ ਬਾਕੀ ਸੂਬਿਆਂ ਵਾਂਗ ਪੰਜਾਬ ਦਾ ਵੀ ਵੱਧ ਤੋਂ ਵੱਧ ਵਿਕਾਸ ਕੀਤਾ ਜਾ ਸਕੇ। ਇਸ ਮੌਕੇ ਜੋਗਿੰਦਰ ਸਿੰਘ, ਬਲਦੇਵ ਸਿੰਘ, ਗੁਰਵਿੰਦਰ ਸਿੰਘ, ਚੰਨਣ ਸਿੰਘ, ਅੰਮ੍ਰਿਤਪਾਲ ਸਿੰਘ, ਦਲਬੀਰ ਸਿੰਘ, ਬਲਜੀਤ ਸਿੰਘ, ਗੁਰਮੀਤ ਮਸੀਹ, ਮੇਜਰ ਮਸੀਹ, ਪ੍ਰਿੰਸੀਪਲ ਅਨੰਦ ਕਿਸ਼ੋਰ, ਲਾਲੀ ਸਰਪੰਚ, ਕੰਵਲਜੀਤ ਮੰਮਣ, ਗੁਰਮੀਤ ਸਿੰਘ, ਰਵਿੰਦਰ ਮਸੀਹ, ਵਾਰਿਸ ਪੀ.ਪੀ., ਮਲਕੀਤ ਸਿੰਘ, ਰਣਜੋਧ ਸਿੰਘ, ਸੋਨੂੰ ਮਸੀਹ, ਮੰਗਾ ਮਸੀਹ, ਦੇਸਾ ਮਸੀਹ, ਪਰਗਟ ਸਿੰਘ, ਗੁਰਮੀਤ ਮਛਰਾਲਾ, ਅੰਮ੍ਰਿਤਪਾਲ ਸਿੰਘ ਆਦਿ ਹਾਜ਼ਰ ਸਨ।