ਡਾ. ਕਮਲਜੀਤ ਸਿੰਘ ਕੇ.ਜੇ. ਵਲੋਂ ‘ਆਪ’ ਦੇ ਜ਼ਿਲ੍ਹਾ ਪ੍ਰਧਾਨ ਮਨਦੀਪ ਸਿੰਘ ਗਿੱਲ ਨਾਲ ਮੁਲਾਕਾਤ
ਆਗਾਮੀ ਚੋਣਾਂ ’ਚ ਪਾਰਟੀ ਦੀ ਮਜ਼ਬੂਤੀ ਸੰਬੰਧੀ ਕੀਤੀ ਚਰਚਾ
ਨੌਸ਼ਹਿਰਾ ਮੱਝਾ ਸਿੰਘ, 6 ਸਤੰਬਰ (ਰਵੀ ਭਗਤ)-ਪੰਜਾਬ ਐਨਰਜੀ ਡਿਵੈਲਪਮੈਂਟ ਅਥਾਰਟੀ (ਪੇਡਾ) ਦੇ ਸੀਨੀਅਰ ਉਪ ਚੇਅਰਮੈਨ ਡਾ. ਕਮਲਜੀਤ ਸਿੰਘ ਕੇ.
ਨੌਸ਼ਹਿਰਾ ਮੱਝਾ ਸਿੰਘ, 6 ਸਤੰਬਰ (ਰਵੀ ਭਗਤ)-ਪੰਜਾਬ ਐਨਰਜੀ ਡਿਵੈਲਪਮੈਂਟ ਅਥਾਰਟੀ (ਪੇਡਾ) ਦੇ ਸੀਨੀਅਰ ਉਪ ਚੇਅਰਮੈਨ ਡਾ. ਕਮਲਜੀਤ ਸਿੰਘ ਕੇ.ਜੇ. ਵਲੋਂ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਦੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਮਨਦੀਪ ਸਿੰਘ ਗਿੱਲ ਨਾਲ ਦਫ਼ਤਰ ਨੌਸ਼ਹਿਰਾ ਮੱਝਾ ਸਿੰਘ ਵਿਖੇ ਮੁਲਾਕਾਤ ਕਰਦਿਆਂ ਉਨ੍ਹਾਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਵਲੋਂ ਜ਼ਿਲ੍ਹੇ ਦੀ ਸਿਆਸਤ ਤੇ ਆਉਣ ਵਾਲਿਆਂ ਵਿਧਾਨ ਸਭਾ ਚੋਣਾਂ ਲਈ ਗੁਰਦਾਸਪੁਰ ਜ਼ਿਲ੍ਹੇ ’ਚ ਆਮ ਆਦਮੀ ਪਾਰਟੀ ਨੂੰ ਕਾਮਯਾਬ ਬਣਾਉਣ ਲਈ ਵਿਚਾਰ ਚਰਚਾ ਕੀਤੀ। ਉਪਰੰਤ ਮਨਦੀਪ ਸਿੰਘ ਗਿੱਲ ਨੇ ਨਵ-ਨਿਯੁਕਤ ਪੇਡਾ ਦੇ ਚੇਅਰਮੈਨ ਡਾ. ਕਮਲਜੀਤ ਸਿੰਘ ਕੇ.ਜੇ. ਸਮੇਤ ਸਮੂਹ ਸਾਥੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਜ਼ਿਲ੍ਹੇ ਭਰ ’ਚ ਪਾਰਟੀ ਵਰਕਰਾਂ ਦੀਆਂ ਮੁਸ਼ਕਿਲਾਂ ਦਾ ਹੱਲ ਕਰਨ ਅਤੇ ਪਾਰਟੀ ਨੂੰ ਹੋਰ ਮਜ਼ਬੂਤ ਬਣਾਉਣ ਲਈ ਹਰ ਸੰਭਵ ਯਤਨ ਕਰਨਗੇ। ਇਸ ਮੌਕੇ ਅਮਿਤ ਡਡਵਾਂ, ਗੁਰਬਚਨ ਸਿੰਘ ਜ਼ਿਲ੍ਹੇਦਾਰ, ਕੇਵਲ ਸਿੰਘ ਚਾਹਲ, ਸਤਨਾਮ ਸਿੰਘ ਫੂਲਕੇ, ਅਜਮੇਰ ਸਿੰਘ, ਲੱਖਾ ਮਸੀਹ, ਵਿਪਨ ਕੁਮਾਰ, ਗੁਰਦੀਪ ਸਿੰਘ ਘੁਮਾਣ ਆਦਿ ਹਾਜ਼ਰ ਸਨ।