ਸਰਬੱਤ ਖ਼ਾਲਸਾ ਸੰਸਥਾ ਵਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਕੇਸ਼ਵ ਨਗਰ ਧੀਰਾ ਵਿਖੇ ਗੁਰਮਤਿ ਸਮਾਗਮ
ਪਠਾਨਕੋਟ, 6 ਸਤੰਬਰ (ਸੰਧੂ)-ਸਰਬੱਤ ਖਾਲਸਾ ਸੰਸਥਾ ਪਠਾਨਕੋਟ ਵਲੋਂ ਸੰਸਥਾ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲਾਟੀ ਦੀ ਦੇਖ-ਰੇਖ ਹੇਠ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਕੇਸ਼ਵ ਨਗਰ ਧੀਰਾ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ । ਸਮਾਗਮ ’ਚ ਪੰਥ ਦੇ ਪ੍ਰਸਿੱਧ ਕਥਾ ਵਾਚਕ ਤੇ ਪ੍ਰਚਾਰਕ ਭਾਈ ਬਲਵੰਤ ਸਿੰਘ ਐਮਾ ਕੋਟਾ ਨੇ ਕਥਾ ਰਾਹੀਂ ਸੰਗਤਾਂ ਨੂੰ ਗੁਰਬਾਣੀ ਤੇ ਗੁਰੂ ਸਾਹਿਬ ਦੇ ਉਪਦੇਸ਼ਾਂ ਨਾਲ ਜੋੜਿਆ ।
ਪਠਾਨਕੋਟ, 6 ਸਤੰਬਰ (ਸੰਧੂ)-ਸਰਬੱਤ ਖਾਲਸਾ ਸੰਸਥਾ ਪਠਾਨਕੋਟ ਵਲੋਂ ਸੰਸਥਾ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲਾਟੀ ਦੀ ਦੇਖ-ਰੇਖ ਹੇਠ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਕੇਸ਼ਵ ਨਗਰ ਧੀਰਾ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ । ਸਮਾਗਮ ’ਚ ਪੰਥ ਦੇ ਪ੍ਰਸਿੱਧ ਕਥਾ ਵਾਚਕ ਤੇ ਪ੍ਰਚਾਰਕ ਭਾਈ ਬਲਵੰਤ ਸਿੰਘ ਐਮਾ ਕੋਟਾ ਨੇ ਕਥਾ ਰਾਹੀਂ ਸੰਗਤਾਂ ਨੂੰ ਗੁਰਬਾਣੀ ਤੇ ਗੁਰੂ ਸਾਹਿਬ ਦੇ ਉਪਦੇਸ਼ਾਂ ਨਾਲ ਜੋੜਿਆ । ਉਪਰੰਤ ਭਾਈ ਭੁਪਿੰਦਰ ਸਿੰਘ ਦੇ ਰਾਗੀ ਜਥੇ ਵਲੋਂ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ । ਇਸ ਮੌਕੇ ਜਥੇਦਾਰ ਗੁਰਦੀਪ ਸਿੰਘ ਗੁਲਾਟੀ ਨੇ ਨੌਜਵਾਨ ਪੀੜ੍ਹੀ ਨੂੰ ਸਿੱਖੀ ਨਾਲ ਜੋੜਨ ਤੇ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣਾਉਣ ਲਈ ਪ੍ਰੇਰਿਤ ਕੀਤਾ । ਇਸ ਮੌਕੇ ਜਥੇਦਾਰ ਕੁਲਵੰਤ ਸਿੰਘ, ਜਥੇਦਾਰ ਗੁਰਜੀਤ ਸਿੰਘ, ਜਥੇਦਾਰਨੀ ਰਣਜੀਤ ਕੌਰ, ਸੁਖਵੰਤ ਸਿੰਘ, ਕਪੂਰ ਸਿੰਘ, ਮਾਸਟਰ ਮਨਜੀਤ ਸਿੰਘ ਜੋਹਲ, ਜਸਵੰਤ ਕੌਰ ਜੋਹਲ, ਕੁਲਵਿੰਦਰ ਕੌਰ ਦੀਨਾਨਗਰ, ਬਲਵਿੰਦਰ ਸਿੰਘ ਸਰਨਾ, ਜਸਵਿੰਦਰ ਕੌਰ, ਹਰਮਹਿੰਦਰ ਸਿੰਘ, ਸੇਵਾ ਸਿੰਘ, ਪਰਮਜੀਤ ਸਿੰਘ, ਡਾ: ਬਲਬੀਰ ਸਿੰਘ, ਐਡਵੋਕੇਟ ਜਗਦੀਸ਼ ਸਿੰਘ, ਗੁਰਸ਼ਰਨ ਸਿੰਘ, ਰਘੂਬੀਰ ਸਿੰਘ, ਗੁਰਦੇਵ ਸਿੰਘ, ਜਗੀਰ ਕੌਰ ਆਦਿ ਹਾਜ਼ਰ ਸਨ ।