ਆਰੀਆ ਮਹਿਲਾ ਕਾਲਜ ਪਠਾਨਕੋਟ ਦੀਆਂ ਹੋਣਹਾਰ ਵਿਦਿਆਰਥਣਾਂ ।
ਐਮ.ਏ. ਪੋਲੀਟੀਕਲ ਸਾਇੰਸ ਦੇ ਨਤੀਜੇ ’ਚ ਆਰੀਆ ਮਹਿਲਾ
ਮਹਾਂਵਿਦਿਆਲਿਆ ਦੀਆਂ ਵਿਦਿਆਰਥਣਾਂ ਦਾ ਸ਼ਾਨਦਾਰ ਪ੍ਰਦਰਸ਼ਨ * ਕਲਪਨਾ ਨੇ ਯੂਨੀਵਰਸਿਟੀ ਤੇ ਜ਼ਿਲ੍ਹੇ ’ਚ ਪਹਿਲਾ ਸਥਾਨ ਕੀਤਾ ਹਾਸਿਲ
ਪਠਾਨਕੋਟ, 6 ਸਤੰਬਰ (ਸੰਧੂ)-ਆਰੀਆ ਮਹਿਲਾ ਮਹਾਂਵਿਦਿਆਲਿਆ ਪਠਾਨਕੋਟ ਦੇ ਪੀ. ਜੀ.
ਪਠਾਨਕੋਟ, 6 ਸਤੰਬਰ (ਸੰਧੂ)-ਆਰੀਆ ਮਹਿਲਾ ਮਹਾਂਵਿਦਿਆਲਿਆ ਪਠਾਨਕੋਟ ਦੇ ਪੀ.ਜੀ. ਡਿਪਾਰਟਮੈਂਟ ਆਫ਼ ਪੋਲੀਟੀਕਲ ਸਾਇੰਸ ਅਧੀਨ ਚੱਲ ਰਹੇ ਐਮ.ਏ. ਪੋਲੀਟੀਕਲ ਸਾਇੰਸ ਦੇ ਦੂਜੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ । ਕਾਲਜ ਦੀ ਵਿਦਿਆਰਥਣ ਕਲਪਨਾ ਨੇ 8.60 ਐਸ.ਜੀ.ਪੀ.ਏ. ਅੰਕ ਪ੍ਰਾਪਤ ਕਰਕੇ ਸ੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਤੇ ਜ਼ਿਲ੍ਹੇ ਵਿਚ ਪਹਿਲਾ ਸਥਾਨ ਹਾਸਲ ਕੀਤਾ । ਇਸੇ ਤਰ੍ਹਾਂ ਦੀਪਿਕਾ ਨੇ 8.00 ਐਸ.ਜੀ.ਪੀ.ਏ. ਅੰਕਾਂ ਨਾਲ ਯੂਨੀਵਰਸਿਟੀ ਵਿਚ ਚੌਥਾ ਤੇ ਜ਼ਿਲ੍ਹੇ ਵਿਚ ਦੂਜਾ ਸਥਾਨ ਪ੍ਰਾਪਤ ਕੀਤਾ । ਆਸ਼ਾ ਅਤੇ ਪਾਰੂਲ ਨੇ 7.60 ਐਸ.ਜੀ.ਪੀ.ਏ. ਅੰਕ ਹਾਸਲ ਕਰਕੇ ਯੂਨੀਵਰਸਿਟੀ ’ਚ ਛੇਵਾਂ ਤੇ ਜ਼ਿਲ੍ਹੇ ਵਿਚ ਤੀਜਾ ਸਥਾਨ ਹਾਸਲ ਕੀਤਾ । ਜਦਕਿ ਪੱਲਵੀ ਨੇ 7.20 ਐਸ.ਜੀ.ਪੀ.ਏ. ਅੰਕਾਂ ਨਾਲ ਯੂਨੀਵਰਸਿਟੀ ’ਚ 8ਵਾਂਅਤੇ ਜ਼ਿਲ੍ਹੇ ਵਿਚ ਤੀਜਾ ਸਥਾਨ ਪ੍ਰਾਪਤ ਕੀਤਾ । ਇਸ ਮੌਕੇ ਮਹਾਂਵਿਦਿਆਲਿਆ ਦੀ ਡਾਇਰੈਕਟਰ ਡਾ: ਗੁਰਮੀਤ ਕੌਰ ਨੇ ਸਮੂਹ ਵਿਦਿਆਰਥਣਾਂ ਨੂੰ ਉਨ੍ਹਾਂ ਦੀ ਸ਼ਾਨਦਾਰ ਸਫਲਤਾ ਲਈ ਵਧਾਈ ਦਿੱਤੀ । ਉਨ੍ਹਾਂ ਕਿਹਾ ਕਿ ਐਮ.ਏ. ਪੋਲੀਟੀਕਲ ਸਾਇੰਸ ਦੇ ਦੂਜੇ ਸਮੈਸਟਰ ਦਾ ਨਤੀਜਾ ਵਿਦਿਆਰਥਣਾਂ ਦੀ ਮਿਹਨਤ ਅਤੇ ਅਧਿਆਪਕਾਂ ਦੀ ਲਗਨ ਦਾ ਪ੍ਰਤੀਕ ਹੈ । ਉਨ੍ਹਾਂ ਇਸ ਸ਼ਾਨਦਾਰ ਨਤੀਜੇ ਲਈ ਵਿਭਾਗ ਮੁਖੀ ਡਾ: ਆਰਤੀ ਪਲਟਾ ਅਤੇ ਪ੍ਰੋ: ਸਾਕਸ਼ੀ ਠਾਕੁਰ ਨੂੰ ਵੀ ਵਧਾਈ ਦਿੱਤੀ । ਡਾਇਰੈਕਟਰ ਡਾ: ਗੁਰਮੀਤ ਕੌਰ ਨੇ ਕਿਹਾ ਕਿ ਅਧਿਆਪਕਾਂ ਦੀ ਮਿਹਨਤ ਤੇ ਵਿਦਿਆਰਥਣਾਂ ਦੀ ਲਗਨ ਸਦਕਾ ਮਹਾਵਿਦਿਆਲਿਆ ਦੀਆਂ ਵਿਦਿਆਰਥਣਾਂ ਨੇ ਯੂਨੀਵਰਸਿਟੀ ਅਤੇ ਜ਼ਿਲ੍ਹਾ ਪੱਧਰ ’ਤੇ ਸ਼ਾਨਦਾਰ ਪੁਜ਼ੀਸ਼ਨਾਂ ਹਾਸਲ ਕਰਕੇ ਸੰਸਥਾ ਦਾ ਨਾਮ ਰੌਸ਼ਨ ਕੀਤਾ ਹੈ।