07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਸੰਡੇ ਬਾਜ਼ਾਰ ’ਚ ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਟ੍ਰੈਫਿਕ ਪੁਲਿਸ ਦਾ ਅਭਿਆਨ

ਪਠਾਨਕੋਟ, 6 ਸਤੰਬਰ (ਸੁਮਿਤ)-ਸੰਡੇ ਬਾਜ਼ਾਰ ਵਿਚ ਨਾਜਾਇਜ਼ ਕਬਜ਼ਿਆਂ ਕਾਰਨ ਪੈਦਾ ਹੋ ਰਹੀ ਟ੍ਰੈਫਿਕ ਸਮੱਸਿਆ ਨੂੰ ਲੈ ਕੇ ਟ੍ਰੈਫਿਕ ਪੁਲਿਸ ਵਲੋਂ ਵਿਸ਼ੇਸ਼ ਅਭਿਆਨ ਚਲਾਇਆ ਗਿਆ । ਟ੍ਰੈਫਿਕ ਪੁਲਿਸ ਪਠਾਨਕੋਟ ਦੇ ਇੰਚਾਰਜ ਬ੍ਰਹਮ ਦੱਤ ਦੀ ਅਗਵਾਈ ਹੇਠ ਪੁਲਿਸ ਟੀਮ ਨੇ ਬਾਜ਼ਾਰ ’ਚ ਕਾਰਵਾਈ ਕਰਦਿਆਂ ਸੜਕਾਂ ਤੇ ਜਨਤਕ ਥਾਵਾਂ ’ਤੇ ਕੀਤਾ ਗਿਆ ਅਤਿਕ੍ਰਮਣ ਹਟਵਾਇਆ ।

Ad Position 21
repet_subhas-goyals [Copy P29]
ਅਜੀਤ ਡੈਸਕ 07-09-2026
ਪਠਾਨਕੋਟ, 6 ਸਤੰਬਰ (ਸੁਮਿਤ)-ਸੰਡੇ ਬਾਜ਼ਾਰ ਵਿਚ ਨਾਜਾਇਜ਼ ਕਬਜ਼ਿਆਂ ਕਾਰਨ ਪੈਦਾ ਹੋ ਰਹੀ ਟ੍ਰੈਫਿਕ ਸਮੱਸਿਆ ਨੂੰ ਲੈ ਕੇ ਟ੍ਰੈਫਿਕ ਪੁਲਿਸ ਵਲੋਂ ਵਿਸ਼ੇਸ਼ ਅਭਿਆਨ ਚਲਾਇਆ ਗਿਆ । ਟ੍ਰੈਫਿਕ ਪੁਲਿਸ ਪਠਾਨਕੋਟ ਦੇ ਇੰਚਾਰਜ ਬ੍ਰਹਮ ਦੱਤ ਦੀ ਅਗਵਾਈ ਹੇਠ ਪੁਲਿਸ ਟੀਮ ਨੇ ਬਾਜ਼ਾਰ ’ਚ ਕਾਰਵਾਈ ਕਰਦਿਆਂ ਸੜਕਾਂ ਤੇ ਜਨਤਕ ਥਾਵਾਂ ’ਤੇ ਕੀਤਾ ਗਿਆ ਅਤਿਕ੍ਰਮਣ ਹਟਵਾਇਆ । ਅਭਿਆਨ ਦੌਰਾਨ ਸੜਕਾਂ ’ਤੇ ਰੱਖਿਆ ਗਿਆ ਵੱਖ-ਵੱਖ ਦੁਕਾਨਦਾਰਾਂ ਤੇ ਰੇਹੜੀ-ਫੜ੍ਹੀ ਵਾਲਿਆਂ ਦਾ ਸਾਮਾਨ ਹਟਾਇਆ ਗਿਆ, ਜਦਕਿ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦਾ ਕੁਝ ਸਾਮਾਨ ਪੁਲਿਸ ਵਲੋਂ ਜ਼ਬਤ ਵੀ ਕੀਤਾ ਗਿਆ । ਪੁਲਿਸ ਦੀ ਇਸ ਕਾਰਵਾਈ ਨਾਲ ਬਾਜ਼ਾਰ ’ਚ ਆਵਾਜਾਈ ਨੂੰ ਸੁਚਾਰੂ ਬਣਾਉਣ ਦੀ ਕੋਸ਼ਿਸ਼ ਕੀਤੀ ਗਈ । ਇਸ ਮੌਕੇ ਟ੍ਰੈਫਿਕ ਇੰਚਾਰਜ ਬ੍ਰਹਮ ਦੱਤ ਨੇ ਦੁਕਾਨਦਾਰਾਂ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੜਕਾਂ ਅਤੇ ਜਨਤਕ ਥਾਵਾਂ ’ਤੇ ਨਾਜਾਇਜ਼ ਕਬਜ਼ਿਆਂ ਨਾ ਕਰਨ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਰਾਜ ਪੈਨਸ਼ਨਰਾਂ ਵਲੋਂ ਸਰਕਾਰ ਖ਼ਿਲਾਫ਼ ਰੋਸ ਜਤਾਇਆ ਅਗਲੀ ਖ਼ਬਰ ਸਰਕਾਰੀ ਐਲੀਮੈਂਟਰੀ ਸਕੂਲ ਰਾਜਪੁਰਾ ਵਿਖੇ ਡਾ . ਰਾਧਾਕ੍ਰਿਸ਼ਨ ਦਾ ਜਨਮ ਦਿਵਸ ਮਨਾਇਆ
Ad Position 24