ਲਿਟਲ ਫਲਾਵਰ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਦਾ ਕ੍ਰਿਕਟ ਮੁਕਾਬਲੇ ’ਚ ਸ਼ਾਨਦਾਰ ਪ੍ਰਦਰਸ਼ਨ
ਗੁਰਦਾਸਪੁਰ, 6 ਸਤੰਬਰ (ਚੱਕਰਾਜਾ)-ਲਿਟਲ ਫਲਾਵਰ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਕ੍ਰਿਕਟ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਨਿਆੜ ਵਿਖੇ ਕਰਵਾਏ ਮੁਕਾਬਲੇ ’ਚ ਗੁਰਦਾਸਪੁਰ ਜ਼ੋਨ ਦੇ ਲਗਭਗ ਸਾਰੇ ਸਕੂਲਾਂ ਨੇ ਭਾਗ ਲਿਆ।
ਗੁਰਦਾਸਪੁਰ, 6 ਸਤੰਬਰ (ਚੱਕਰਾਜਾ)-ਲਿਟਲ ਫਲਾਵਰ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਕ੍ਰਿਕਟ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਨਿਆੜ ਵਿਖੇ ਕਰਵਾਏ ਮੁਕਾਬਲੇ ’ਚ ਗੁਰਦਾਸਪੁਰ ਜ਼ੋਨ ਦੇ ਲਗਭਗ ਸਾਰੇ ਸਕੂਲਾਂ ਨੇ ਭਾਗ ਲਿਆ। ਜਿਸ ਵਿਚੋਂ ਸਕੂਲ ਦੇ ਅੰਡਰ-14 ਵਰਗ ਦੇ ਵਿਦਿਆਰਥੀਆਂ ਨੇ ਚਾਂਦੀ ਤੇ ਅੰਡਰ-17 ਵਰਗ ਦੇ ਵਿਦਿਆਰਥੀਆਂ ਨੇ ਸੋਨੇ ਦਾ ਤਗਮਾ ਜਿੱਤਿਆ। ਸਕੂਲ ਦੇ ਡਾਇਰੈਕਟਰ ਫਾਦਰ ਜੋਸ ਇਲੀਕਲ ਤੇ ਸਿਸਟਰ ਪ੍ਰਿੰਸੀਪਲ ਐਲਸਾ ਮਾਰੀਆ ਨੇ ਸਾਰੇ ਖਿਡਾਰੀਆਂ ਨੂੰ ਵਧਾਈ ਦਿੱਤੀ ਤੇ ਕੋਚ ਵਿਸ਼ਾਲ ਦੇ ਯੋਗਦਾਨ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਜ਼ਿਲ੍ਹਾ ਪੱਧਰ ’ਤੇ ਚੁਣੇ ਗਏ ਅੰਡਰ-14 ਅਤੇ ਅੰਡਰ-17 ਵਰਗ ਦੇ ਖਿਡਾਰੀਆਂ ਨੂੰ ਸ਼ੁਭਕਾਮਨਾਵਾਂ ਵੀ ਦਿੱਤੀਆਂ ।