06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਤੇ ਧੀਆਂ ਦੇ ਅਨੰਦ ਕਾਰਜਾਂ ਸੰਬੰਧੀ ਮੀਟਿੰਗ

ਅੱਚਲ ਸਾਹਿਬ, 6 ਸਤੰਬਰ (ਗੁਰਚਰਨ ਸਿੰਘ)-ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲਾਨਾ ਗੁਰਮਤਿ ਸਮਾਗਮ ਤੇ ਲੋੜਵੰਦ ਪਰਿਵਾਰਾਂ ਧੀਆਂ ਦੇ ਆਨੰਦ ਕਾਰਜ 31 ਅਕਤੂਬਰ ਨੂੰ ਗੁਰੂ ਨਾਨਕ ਦਰਬਾਰ ਪਿੰਡ ਨਾਨਕ ਨੰਗਲ ਵਿਖੇ ਕਰਵਾਏ ਜਾਣਗੇ ਤੇ ਅੱਖਾਂ ਦਾ ਕੈਂਪ ਵੀ ਲਗਾਇਆ ਜਾਵੇਗਾ, ਜਿਸ ’ਚ ਮਾਹਿਰ ਡਾਕਟਰ ਅੱਖਾਂ ਦਾ ਚੈੱਕਅਪ ਕਰਨਗੇ ਤੇ ਮਰੀਜ਼ਾਂ ਦੇ ਮੁਫਤ ਅਪ੍ਰੇਸ਼ਨ ਵੀ ਕਰਵਾਏ ਜਾਣਗੇ। ਇਸ ਸਬੰਧੀ ਪ੍ਰਬੰਧਕਾਂ ਨਾਲ ਵਿਸ਼ੇਸ਼ ਮੀਟਿੰਗ ਕਰਨ ਉਪਰੰਤ ਮੁੱਖ ਪ੍ਰਬੰਧਕ ਬਾਬਾ ਗੁਰਪਾਲ ਸਿੰਘ ਢੀਂਡਸੇ ਵਾਲਿਆਂ ਨੇ ਦੱਸਿਆ ਕਿ ਸਮੂਹ ਦੇਸ਼-ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਸਦਕਾ ਇਨ੍ਹਾਂ ਸਮਾਗਮਾਂ ’ਚ ਪੰਥ ਦੇ ਪ੍ਰਸਿੱਧ ਰਾਗੀ, ਢਾਡੀ, ਕਵੀਸ਼ਰ ਅਤੇ ਕਥਾਵਾਚਕ ਜਥੇ ਸੰਗਤਾਂ ਨੂੰ ਗੁਰਮਤਿ ਵਿਚਾਰਾਂ ਰਾਹੀਂ ਨਿਹਾਲ ਕਰਨਗੇ।

Ad Position 21
repet_subhas-goyals [Copy P29]
ਅਜੀਤ ਡੈਸਕ 07-09-2026
ਅੱਚਲ ਸਾਹਿਬ, 6 ਸਤੰਬਰ (ਗੁਰਚਰਨ ਸਿੰਘ)-ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲਾਨਾ ਗੁਰਮਤਿ ਸਮਾਗਮ ਤੇ ਲੋੜਵੰਦ ਪਰਿਵਾਰਾਂ ਧੀਆਂ ਦੇ ਆਨੰਦ ਕਾਰਜ 31 ਅਕਤੂਬਰ ਨੂੰ ਗੁਰੂ ਨਾਨਕ ਦਰਬਾਰ ਪਿੰਡ ਨਾਨਕ ਨੰਗਲ ਵਿਖੇ ਕਰਵਾਏ ਜਾਣਗੇ ਤੇ ਅੱਖਾਂ ਦਾ ਕੈਂਪ ਵੀ ਲਗਾਇਆ ਜਾਵੇਗਾ, ਜਿਸ ’ਚ ਮਾਹਿਰ ਡਾਕਟਰ ਅੱਖਾਂ ਦਾ ਚੈੱਕਅਪ ਕਰਨਗੇ ਤੇ ਮਰੀਜ਼ਾਂ ਦੇ ਮੁਫਤ ਅਪ੍ਰੇਸ਼ਨ ਵੀ ਕਰਵਾਏ ਜਾਣਗੇ। ਇਸ ਸਬੰਧੀ ਪ੍ਰਬੰਧਕਾਂ ਨਾਲ ਵਿਸ਼ੇਸ਼ ਮੀਟਿੰਗ ਕਰਨ ਉਪਰੰਤ ਮੁੱਖ ਪ੍ਰਬੰਧਕ ਬਾਬਾ ਗੁਰਪਾਲ ਸਿੰਘ ਢੀਂਡਸੇ ਵਾਲਿਆਂ ਨੇ ਦੱਸਿਆ ਕਿ ਸਮੂਹ ਦੇਸ਼-ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਸਦਕਾ ਇਨ੍ਹਾਂ ਸਮਾਗਮਾਂ ’ਚ ਪੰਥ ਦੇ ਪ੍ਰਸਿੱਧ ਰਾਗੀ, ਢਾਡੀ, ਕਵੀਸ਼ਰ ਅਤੇ ਕਥਾਵਾਚਕ ਜਥੇ ਸੰਗਤਾਂ ਨੂੰ ਗੁਰਮਤਿ ਵਿਚਾਰਾਂ ਰਾਹੀਂ ਨਿਹਾਲ ਕਰਨਗੇ। ਉਪਰੰਤ ਧੀਆਂ ਦੇ ਆਨੰਦ ਕਾਰਜ ਕਰਵਾਏ ਜਾਣਗੇ। ਇਨ੍ਹਾਂ ਸਮਾਗਮਾਂ ਵਿਚ ਤਰਨਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਜੋਗਾ ਸਿੰਘ, ਸੰਤ ਭੁਪਿੰਦਰ ਸਿੰਘ ਇੰਗਲੈਂਡ ਵਿਦਿਆ ਰਤਨ, ਸੰਤ ਗਿਆਨੀ ਗੁਰਵਿੰਦਰ ਸਿੰਘ ਨੰਗਲੀ ਵਾਲੇ, ਸੰਤ ਬਾਬਾ ਤਰਲੋਚਨ ਸਿੰਘ ਨਾਨਕਸਰ ਸੀਂਘੜਾ, ਸੰਤ ਮਨਜੀਤ ਸਿੰਘ, ਸੰਤ ਮੋਹਨ ਸਿੰਘ ਜਲੰਧਰ, ਮਾਤਾ ਵਿਪਨ ਕੌਰ, ਭਾਈ ਅਮਨਦੀਪ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਆਗੀਆਕਾਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਮਨੀ ਸਿੰਘ ਵਿਦਿਆਰਥੀ ਸ੍ਰੀ ਸਰਬ ਲੋਹ ਬੁੰਗਾ ਨੰਗਲੀ, ਗਿਆਨੀ ਜੋਬਨ ਸਿੰਘ ਆਦਿ ਜਥੇ ਹਾਜ਼ਰੀਆਂ ਭਰਨਗੇ। ਇਸ ਮੌਕੇ ਸਰਪੰਚ ਅਮਰੀਕ ਸਿੰਘ ਨਾਨਕ ਨੰਗਲ, ਬਲਾਕ ਸੰਮਤੀ ਮੈਂਬਰ ਮਲਕੀਤ ਸਿੰਘ, ਗਿਆਨੀ ਜੋਬਨ ਸਿੰਘ, ਹਰਸਿਮਰਨ ਸਿੰਘ, ਸਿਕੰਦਰ ਸਿੰਘ, ਰਣਜੀਤ ਸਿੰਘ, ਮਨਜੀਤ ਸਿੰਘ, ਮਨਦੀਪ ਸਿੰਘ, ਮਨਜੀਤ ਸਿੰਘ ਮੀਤਾ, ਪ੍ਰਕਾਸ਼ ਸਿੰਘ, ਭਾਈ ਕਰਨ ਸਿੰਘ, ਗੁਰਨਾਮ ਸਿੰਘ, ਸੁਖਦੇਵ ਸਿੰਘ, ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ-2026 ਅੱਜ ਤੋਂ 16 ਸਤੰਬਰ ਤੱਕ ਕਰਵਾਏ ਜਾਣਗੇ ਬਲਾਕ ਪੱਧਰੀ ਟੂਰਨਾਮੈਂਟ * ਜ਼ਿਲ੍ਹਾ ਪੱਧਰੀ ਮੁਕ... ਅਗਲੀ ਖ਼ਬਰ ਲਿਟਲ ਫਲਾਵਰ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਦਾ ਕ੍ਰਿਕਟ ਮੁਕਾਬਲੇ ’ਚ ਸ਼ਾਨਦਾਰ ਪ੍ਰਦਰਸ਼ਨ
Ad Position 24