06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਸਰਪੰਚ ਮਨਦੀਪ ਸਿੰਘ ਮਹਿਮਦ, ਜਗੀਰ ਸਿੰਘ ਪੱਡਾ, ਅਗਮ ਜੈਤੋਸਰਜਾ, ਹਰਦੇਵ ਸਿੰਘ ਬੱਦੋਵਾਲ, ਗੁਰਦੀਪ ਸਿੰਘ ਬੁਜਿਆਂਵਾਲੀ ਮੁਲਾਜ਼ਮਾਂ ਦੀਆਂ ਮੰਗਾਂ ਮੰਨਣ ਦੀ ਬਜਾਏ ਟਕਰਾਅ ਦਾ ਰਸਤਾ ਅਪਣਾਉਣਾ ਪੰਜਾਬ ਸਰਕਾਰ ਲਈ ਮੰਦਭਾਗਾ : ਕਾਂਗਰਸੀ ਆਗੂ

ਘੁਮਾਣ, 6 ਸਤੰਬਰ (ਬੰਮਰਾਹ)-ਸਰਕਾਰੀ ਮੁਲਾਜ਼ਮਾਂ ਦੀਆਂ ਮੰਗਾਂ ਮੰਨਣ ਦੀ ਬਜਾਏ ਟਕਰਾ ਦਾ ਰਸਤਾ ਅਪਣਾਉਣਾ ਪੰਜਾਬ ਸਰਕਾਰ ਲਈ ਬਹੁਤ ਹੀ ਮੰਦਭਾਗਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਤੋਂ ਸੀਨੀਅਰ ਕਾਂਗਰਸੀ ਆਗੂ ਸਰਪੰਚ ਮਨਦੀਪ ਸਿੰਘ ਮਹਿਮਦ, ਜਗੀਰ ਸਿੰਘ ਪੱਡਾ, ਅਗਮ ਜੈਤੋਸਰਜਾ, ਹਰਦੇਵ ਸਿੰਘ ਬੱਦੋਵਾਲ ਸਾਬਕਾ ਸਰਪੰਚ, ਗੁਰਦੀਪ ਸਿੰਘ ਬੁਜਿਆਂਵਾਲੀ ਸਾਬਕਾ ਸਰਪੰਚ ਨੇ ਕੀਤਾ।

Ad Position 21
repet_subhas-goyals [Copy P29]
ਅਜੀਤ ਡੈਸਕ 07-09-2026
ਘੁਮਾਣ, 6 ਸਤੰਬਰ (ਬੰਮਰਾਹ)-ਸਰਕਾਰੀ ਮੁਲਾਜ਼ਮਾਂ ਦੀਆਂ ਮੰਗਾਂ ਮੰਨਣ ਦੀ ਬਜਾਏ ਟਕਰਾ ਦਾ ਰਸਤਾ ਅਪਣਾਉਣਾ ਪੰਜਾਬ ਸਰਕਾਰ ਲਈ ਬਹੁਤ ਹੀ ਮੰਦਭਾਗਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਤੋਂ ਸੀਨੀਅਰ ਕਾਂਗਰਸੀ ਆਗੂ ਸਰਪੰਚ ਮਨਦੀਪ ਸਿੰਘ ਮਹਿਮਦ, ਜਗੀਰ ਸਿੰਘ ਪੱਡਾ, ਅਗਮ ਜੈਤੋਸਰਜਾ, ਹਰਦੇਵ ਸਿੰਘ ਬੱਦੋਵਾਲ ਸਾਬਕਾ ਸਰਪੰਚ, ਗੁਰਦੀਪ ਸਿੰਘ ਬੁਜਿਆਂਵਾਲੀ ਸਾਬਕਾ ਸਰਪੰਚ ਨੇ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਮੁਲਾਜ਼ਮਾਂ ਦੇ ਏਕੇ ਨੇ ਲਿਆਂਦੀ ਸੀ, ਜਿਸ ਤੋਂ ਬਾਅਦ ਪਹਿਲੀ ਵਾਰ ਹੋਇਆ ਸੀ ਕਿ ਸੈਕਟਰੀਏਟ ਦੀ ਇਮਾਰਤ ਤੋਂ ਮੁਲਾਜ਼ਮਾਂ ਨੇ ਕਿਸੇ ਮੁੱਖ ਮੰਤਰੀ ਦੇ ਫੁੱਲਾਂ ਦੀ ਵਰਖਾ ਕੀਤੀ ਹੋਵੇ, ਪਰ ਹੁਣ ਸਾਢੇ ਚਾਰ ਸਾਲ ਬਾਅਦ ਹਾਲਾਤ ਇਹ ਬਣ ਗਏ ਹਨ ਕਿ ਆਪਣੀਆਂ ਹੱਕੀ ਮੰਗਾਂ ਲਈ ਧਰਨਾ-ਪ੍ਰਦਰਸ਼ਨ ਕਰਨ ਵਾਲੇ ਮੁਲਾਜ਼ਮਾਂ ਨੂੰ ਬੁਰੀ ਤਰ੍ਹਾਂ ਕੁੱਟਿਆ-ਮਾਰਿਆ ਜਾ ਰਿਹਾ ਹੈ। ਇਥੋਂ ਤੱਕ ਕਿ ਉਨ੍ਹਾਂ ’ਤੇ ਨਾਜਾਇਜ਼ ਮੁਕੱਦਮੇ ਦਰਜ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਆਪਣੇ ਹੱਕਾਂ ਲਈ ਲੜਾਈ ਲੜਨ ਵਾਲੇ ਮੁਲਾਜ਼ਮਾਂ ਦੇ ਆਗੂਆਂ ਦੀਆਂ ਬਦਲੀਆਂ ਦੂਰ-ਦੁਰਾਡੇ ਕੀਤੀਆਂ ਜਾ ਰਹੀਆਂ ਹਨ, ਜੋ ਕਿ ਸਰਕਾਰ ਲਈ ਬਹੁਤ ਹੀ ਘਟੀਆ ਤੇ ਨਿੰਦਣਯੋਗ ਕੰਮ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਆਪਣੀ ਜਿਦ ਛੱਡ ਕੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਮੰਨਿਆ ਜਾਵੇ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਮਹਿੰਗਾਈ ਭੱਤਾ, ਪੁਰਾਣੀ ਪੈਨਸ਼ਨ ਸਕੀਮ, ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਤੋਂ ਇਲਾਵਾ ਹੋਰ ਕਈ ਜਾਇਜ਼ ਮੰਗਾਂ ਹਨ। ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਵਿਚ ਕੋਈ ਵੀ ਵਰਗ ਸੁਖੀ ਨਹੀਂ, ਸਗੋਂ ਹਰ ਰੋਜ਼ ਵੱਖ-ਵੱਖ ਵਰਗ ਆਪਣੀਆਂ ਮੰਗਾਂ ਮਨਵਾਉਣ ਲਈ ਧਰਨੇ ਲਗਾ ਰਹੇ ਹਨ। ਉਨ੍ਹਾਂ ਕਿਹਾ ਕਿ ਜਿਹੜੇ ਮੁਲਾਜ਼ਮਾਂ ਨੇ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਈ ਸੀ, ਹੁਣ ਉਹ ਮੁਲਾਜ਼ਮ ਇਸ ਸਰਕਾਰ ਦਾ ਤਖਤਾ ਪਲਟ ਕਰਨਗੇ ।
Ad Position 22
No active advertisement
ਪਿਛਲੀ ਖ਼ਬਰ ਪੰਡਿਤ ਮੋਹਨ ਲਾਲ ਗਲੋਬਲ ਸਕੂਲ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਧੂਮ-ਧਾਮ ਨਾਲ ਮਨਾਈ ਅਗਲੀ ਖ਼ਬਰ ਜੀਆ ਲਾਲ ਮਿੱਤਲ ਸਕੂਲ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮਨਾਈ
Ad Position 24