06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਸਰਵਹਿੱਤਕਾਰੀ ਵਿੱਦਿਆ ਮੰਦਰ ਹਾਈ ਸਕੂਲ ’ਚ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮਨਾਈ

ਫ਼ਤਹਿਗੜ੍ਹ ਚੂੜੀਆਂ, 6 ਸਤੰਬਰ (ਐੱਮ. ਐੱਸ.

Ad Position 21
repet_subhas-goyals [Copy P29]
ਅਜੀਤ ਡੈਸਕ 07-09-2026
ਫ਼ਤਹਿਗੜ੍ਹ ਚੂੜੀਆਂ, 6 ਸਤੰਬਰ (ਐੱਮ.ਐੱਸ. ਫੁੱਲ)-ਸਰਵਹਿੱਤਕਾਰੀ ਵਿੱਦਿਆ ਮੰਦਰ ਹਾਈ ਸਕੂਲ, ਫ਼ਤਹਿਗੜ੍ਹ ਚੂੜੀਆਂ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਨਰਸਰੀ ਤੋਂ ਲੈ ਕੇ ਦੂਜੀ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ। ਨੰਨ੍ਹੇ-ਮੁੰਨੇ ਵਿਦਿਆਰਥੀ ਸ੍ਰੀ ਕ੍ਰਿਸ਼ਨ ਤੇ ਰਾਧਾ ਦੀ ਸੁੰਦਰ ਵੇਸ਼ਭੂਸ਼ਾ ਵਿਚ ਸਕੂਲ ਪਹੁੰਚੇ। ਸ਼ਿਸ਼ੂ ਵਾਟਿਕਾ ਦੇ ਵਿਦਿਆਰਥੀਆਂ ਵਲੋਂ ਰਾਧਾ-ਕ੍ਰਿਸ਼ਨ ਦੀ ਸੁੰਦਰ ਵੇਸ਼ਭੂਸ਼ਾ ਮੁਕਾਬਲੇ ’ਚ ਭਾਗ ਲਿਆ ਗਿਆ। ਮੁਕਾਬਲੇ ਵਿਚ ਦੀਦੀ ਤਾਨੀਆ ਤੇ ਦੀਦੀ ਹਰਪ੍ਰੀਤ ਕੌਰ ਨੇ ਨਿਰਣਾਇਕ ਮੰਡਲ ਦੀ ਭੂਮਿਕਾ ਨਿਭਾਈ। ਨਰਸਰੀ ਤੋਂ ਯੂ.ਕੇ.ਜੀ. ਵਰਗ ਦੇ ਕ੍ਰਿਸ਼ਨ ਮੁਕਾਬਲੇ ’ਚ ਮੀਤਪਾਲ ਸਿੰਘ ਨੇ ਪਹਿਲਾ, ਗੁਰਨੂਰ ਸਿੰਘ ਨੇ ਦੂਜਾ ਤੇ ਵੈਭਵ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਰਾਧਾ ਮੁਕਾਬਲੇ ’ਚ ਹੇਜ਼ਲਪ੍ਰੀਤ ਕੌਰ ਨੇ ਪਹਿਲਾ, ਵੰਸ਼ਿਕਾ ਤੇ ਯਮੁਨਾ ਨੇ ਦੂਜਾ ਤੇ ਨੀਤਿਕਾ ਸ਼ਰਮਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਪਹਿਲੀ ਤੇ ਦੂਜੀ ਜਮਾਤ ਦੇ ਕ੍ਰਿਸ਼ਨ ਮੁਕਾਬਲੇ ’ਚ ਨਵਰਾਜ ਭਗਤ ਨੇ ਪਹਿਲਾ, ਸਾਹਿਲ ਨੇ ਦੂਜਾ ਤੇ ਰਮਨਦੀਪ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਰਾਧਾ ਮੁਕਾਬਲੇ ’ਚ ਦਿਲਪ੍ਰੀਤ ਕੌਰ ਨੇ ਪਹਿਲਾ, ਦੀਪਾਂਜਲੀ ਨੇ ਦੂਜਾ ਤੇ ਨੈਨਾ ਦੇਵਗਣ ਨੇ ਤੀਜਾ ਸਥਾਨ ਹਾਸਲ ਕੀਤਾ। ਇਸ ਮੌਕੇ ਹੈਪੀ ਦੀਦੀ ਨੇ ਵਿਦਿਆਰਥੀਆਂ ਨੂੰ ਭਗਵਾਨ ਸ੍ਰੀ ਕ੍ਰਿਸ਼ਨ ਦੇ ਜੀਵਨ, ਉਨ੍ਹਾਂ ਦੇ ਆਦਰਸ਼ਾਂ ਤੇ ਸਿੱਖਿਆਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਅੰਤ ’ਚ ਉਨ੍ਹਾਂ ਨੇ ਸਮੂਹ ਵਿਦਿਆਰਥੀਆਂ ਤੇ ਸਕੂਲ ਪਰਿਵਾਰ ਨੂੰ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੀਆਂ ਹਾਰਦਿਕ ਵਧਾਈਆਂ ਦਿੱਤੀਆਂ ।
Ad Position 22
No active advertisement
ਪਿਛਲੀ ਖ਼ਬਰ ਗਗਨ ਇੰਟਰਨੈਸ਼ਨਲ ਸਕੂਲ ਕਲਾਨੌਰ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਅਗਲੀ ਖ਼ਬਰ ਬਾਜਵਾ ਦੀ ਰਹਿਨੁਮਾਈ ਹੇਠ 2027 ’ਚ ਪਿੰਡ ਵੀਲਾ ਤੇਜਾ ਤੋਂ ਕਾਂਗਰਸ ਨੂੰ ਸ਼ਾਨਦਾਰ ਢੰਗ ਨਾਲ ਜਿਤਾਵਾਂਗੇ-ਰੰਧਾਵਾ
Ad Position 24