08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਜ਼ਿਲ੍ਹਾ ਪੱਧਰੀ ਬੈਡਮਿੰਟਨ ਮੁਕਾਬਲੇ ’ਚ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਫ਼ਤਹਿ ਸਿੰਘ ਸਕੂਲ ਨੇ ਜਿੱਤੇ ਮੈਡਲ

ਕਲਾਨੌਰ, 7 ਸਤੰਬਰ (ਪੁਰੇਵਾਲ)-ਸਾਹਿਬਜ਼ਾਦਾ ਜ਼ੋਰਾਵਰ ਸਿੰਘ ਫਤਿਹ ਸਿੰਘ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਕਲਾਨੌਰ ਨੇ ਖੇਡਾਂ ਦੇ ਖੇਤਰ ’ਚ ਇਕ ਹੋਰ ਸ਼ਾਨਦਾਰ ਪ੍ਰਾਪਤੀ ਕਰਦਿਆਂ ਜ਼ਿਲ੍ਹਾ ਪੱਧਰੀ ਬੈਡਮਿੰਟਨ ਮੁਕਾਬਲੇ ਦੇ ਅੰਡਰ-19 ਵਰਗ ’ਚ ਤੀਜਾ ਸਥਾਨ ਹਾਸਲ ਕੀਤਾ ਹੈ। ਪ੍ਰਿੰਸੀਪਲ ਡਾ.

Ad Position 21
repet_subhas-goyals [Copy P29]
ਅਜੀਤ ਡੈਸਕ 08-09-2026
ਕਲਾਨੌਰ, 7 ਸਤੰਬਰ (ਪੁਰੇਵਾਲ)-ਸਾਹਿਬਜ਼ਾਦਾ ਜ਼ੋਰਾਵਰ ਸਿੰਘ ਫਤਿਹ ਸਿੰਘ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਕਲਾਨੌਰ ਨੇ ਖੇਡਾਂ ਦੇ ਖੇਤਰ ’ਚ ਇਕ ਹੋਰ ਸ਼ਾਨਦਾਰ ਪ੍ਰਾਪਤੀ ਕਰਦਿਆਂ ਜ਼ਿਲ੍ਹਾ ਪੱਧਰੀ ਬੈਡਮਿੰਟਨ ਮੁਕਾਬਲੇ ਦੇ ਅੰਡਰ-19 ਵਰਗ ’ਚ ਤੀਜਾ ਸਥਾਨ ਹਾਸਲ ਕੀਤਾ ਹੈ। ਪ੍ਰਿੰਸੀਪਲ ਡਾ. ਸ਼ਰਨਪ੍ਰੀਤ ਸਿੰਘ ਕਾਹਲੋਂ ਨੇ ਦੱਸਿਆ ਕਿ ਬੈਡਮਿੰਟਨ ਮੁਕਾਬਲੇ ’ਚ ਵੱਖ-ਵੱਖ ਸਕੂਲਾਂ ਤੋਂ ਆਏ ਖਿਡਾਰੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਜਿਸ ’ਚ ਸਕੂਲ ਦੀ ਅੰਡਰ-19 ਟੀਮ ਦੇ ਖਿਡਾਰੀਆ ਜਤਿਨ, ਰਿਸ਼ੀ, ਮਨਜੋਤ ਸਿੰਘ, ਪਵਨਪ੍ਰੀਤ ਸਿੰਘ ਅਤੇ ਕਾਰਤਿਕ ਨੇ ਸ਼ੁਰੂ ਤੋਂ ਹੀ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਆਪਣੀ ਮਜ਼ਬੂਤ ਖੇਡ ਤਕਨੀਕ, ਫਿਟਨੈਸ , ਆਤਮ-ਵਿਸ਼ਵਾਸ ਤੇ ਖੇਡ ਭਾਵਨਾ ਨਾਲ ਮੁਕਾਬਲਾ ਦਿੱਤਾ ਤੇ ਅਤੇ ਟੀਮ ਨੇ ਜ਼ਿਲ੍ਹੇ ’ਚ ਤੀਜਾ ਸਥਾਨ ਪ੍ਰਾਪਤ ਕਰਨ ’ਚ ਸਫ਼ਲਤਾ ਹਾਸਲ ਕੀਤੀ। ਪ੍ਰਿੰਸੀਪਲ ਡਾ. ਕਾਹਲੋਂ ਨੇ ਖਿਡਾਰੀਆਂ ਨੂੰ ਇਸ ਸ਼ਾਨਦਾਰ ਉਪਲਬਧੀ ਲਈ ਵਧਾਈ ਦਿੱਤੀ। ਸਕੂਲ ਪ੍ਰਬੰਧਕ ਕਮੇਟੀ ਚੇਅਰਮੈਨ ਅਜੀਤ ਸਿੰਘ ਮੱਲ੍ਹੀ ਨੇ ਖਿਡਾਰੀਆਂ ਤੇ ਉਨ੍ਹਾਂ ਦੇ ਮਾਪਿਆਂ, ਖੇਡ ਅਧਿਆਪਕ ਅਤੇ ਕੋਚ ਮਾਰਕਸ ਅਤੇ ਮੈਡਮ ਤਜਿੰਦਰ ਕੌਰ ਨੂੰ ਵਧਾਈ ਦਿੱਤੀ। ਸਕੂਲ ਦੇ ਸਮੂਹ ਅਧਿਆਪਕਾਂ ਅਤੇ ਸਟਾਫ਼ ਨੇ ਵੀ ਜੇਤੂ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ ।
Ad Position 22
No active advertisement
ਪਿਛਲੀ ਖ਼ਬਰ ਭਾਈ ਹਰਚੰਦ ਸਿੰਘ ਮਾੜੀ ਕੰਬੋਕੇ ਸਾਥੀਆਂ ਸਮੇਤ ਧਾਰਮਿਕ ਅਸਥਾਨਾਂ ’ਤੇ ਹੋਏ ਨਤਮਸਤਕ ਅਗਲੀ ਖ਼ਬਰ ਪਿੰਡ ਖੁਜਾਲਾ ਦੇ ਖੇਡ ਸਟੇਡੀਅਮ ਵਿਚ ਬਣ ਰਹੇ ਬਾਥਰੂਮਾਂ ’ਚ ਘਟੀਆ ਕਿਸਮ ਦੇ ਮਟੀਰੀਅਲ ’ਤੇ ਪਿੰਡ ਵਾਸੀਆਂ ਨੇ ਜਿਤਾਇਆ ਰੋਸ
Ad Position 24