ਕਿੰਡਰਗਾਰਟਨ ਸਕੂਲ ਕਾਲਾ ਅਫਗਾਨਾ ਵਿਖੇ ਅਧਿਆਪਕ ਦਿਵਸ ਮਨਾਇਆ
ਫਤਹਿਗੜ੍ਹ ਚੂੜੀਆਂ, 7 ਸਤੰਬਰ (ਅਵਤਾਰ ਸਿੰਘ ਰੰਧਾਵਾ)-ਸ਼੍ਰੀ ਗੁਰੂ ਨਾਨਕ ਦੇਵ ਜੀ ਕਿੰਡਰਗਾਰਟਨ ਸਕੂਲ ਕਾਲਾ ਅਫਗਾਨਾ ਵਿਖੇ ਅਧਿਆਪਕ ਦਿਵਸ ਮਨਾਇਆ ਗਿਆ। ਇਸ ਮੌਕੇ ਵੱਖ-ਵੱਖ ਕਲਾਸਾਂ ਦੇ ਬੱਚਿਆਂ ਨੇ ਅਧਿਆਪਕਾਂ ਨੂੰ ਕੀਮਤੀ ਤੋਹਫੇ ਭੇਟ ਕੀਤੇ।
ਫਤਹਿਗੜ੍ਹ ਚੂੜੀਆਂ, 7 ਸਤੰਬਰ (ਅਵਤਾਰ ਸਿੰਘ ਰੰਧਾਵਾ)-ਸ਼੍ਰੀ ਗੁਰੂ ਨਾਨਕ ਦੇਵ ਜੀ ਕਿੰਡਰਗਾਰਟਨ ਸਕੂਲ ਕਾਲਾ ਅਫਗਾਨਾ ਵਿਖੇ ਅਧਿਆਪਕ ਦਿਵਸ ਮਨਾਇਆ ਗਿਆ। ਇਸ ਮੌਕੇ ਵੱਖ-ਵੱਖ ਕਲਾਸਾਂ ਦੇ ਬੱਚਿਆਂ ਨੇ ਅਧਿਆਪਕਾਂ ਨੂੰ ਕੀਮਤੀ ਤੋਹਫੇ ਭੇਟ ਕੀਤੇ। ਇਸ ਮੌਕੇ ਪ੍ਰਿੰਸੀਪਲ ਬਲਬੀਰ ਕੌਰ ਨੇ ਅਧਿਆਪਕ ਤੇ ਵਿਦਿਆਰਥੀ ਵਿਚਾਲੇ ਸੰਬੰਧਾਂ ਵਿਚਾਲੇ ਵਿਸਥਾਰ ਪੂਰਵਕ ਜਾਣਕਾਰੀ ਦਿੰਦੇ ਕਿਹਾ ਕਿ ਕੋਈ ਵੀ ਵਿਦਿਆਰਥੀ ਉਨਾ ਚਿਰ ਸਫਲ ਨਹੀਂ ਹੋ ਸਕਦਾ, ਜਿੰਨਾ ਚਿਰ ਚੰਗੀ ਸਿੱਖਿਆ ਸੰਸਥਾ ਤੇ ਚੰਗੀ ਅਧਿਆਪਕ ਕੋਲੋਂ ਸਿੱਖਿਅਤ ਨਹੀਂ ਹੋ ਜਾਂਦਾ। ਉਨ੍ਹਾਂ ਕਿਹਾ ਕਿ ਗੁਰੂ-ਚੇਲੇ ਦੀ ਪ੍ਰਥਾ ਨੂੰ ਕਾਇਮ ਰੱਖਦਿਆਂ ਅਧਿਆਪਕਾਂ ਦਾ ਸਤਿਕਾਰ ਕਰਨਾ ਬੇਹੱਦ ਜ਼ਰੂਰੀ ਹੈ। ਇਸ ਮੌਕੇ ਵੱਖ-ਵੱਖ ਕਲਾਸਾਂ ਦੇ ਵਿਦਿਆਰਥੀਆਂ ਨੇ ਜਿੱਥੇ ਅਧਿਆਪਕਾਂ ਨੂੰ ਤੋਹਫੇ ਭੇਟ ਕੀਤੇ, ਉੱਥੇ ਸੰਬੋਧਨ ਕਰਦਿਆਂ ਕਿਹਾ ਕਿ ਉਨ੍ਹਾਂ ਲਈ ਅਧਿਆਪਕ ਮਹਾਨ ਹਨ, ਜਿਨਾਂ ਦੀ ਸਿੱਖਿਆ ਸਦਕਾ ਉਨ੍ਹਾਂ ਨੇ ਆਪਣੀ ਜ਼ਿੰਦਗੀ ਦਾ ਨਿਸ਼ਾਨਾ ਮਿਥਣਾ ਹੈ। ਇਸ ਮੌਕੇ ਐਮ.ਡੀ. ਨਰਿੰਦਰ ਸਿੰਘ ਖਾਲਸਾ, ਪ੍ਰਗਟ ਸਿੰਘ, ਦਿਲਜੀਤ ਕੌਰ, ਅਮਨਦੀਪ ਕੌਰ, ਹਰਮਨਜੋਤ ਕੌਰ, ਪਰਮਜੀਤ ਕੌਰ, ਬਲਬੀਰ ਕੌਰ, ਸਿਮਰਨਜੀਤ ਕੌਰ, ਕਵਲਜੀਤ ਕੌਰ, ਜਸਪ੍ਰੀਤ ਕੌਰ, ਸਿਮਰਨਜੀਤ ਕੌਰ ਅਤੇ ਹਰਪ੍ਰੀਤ ਕੌਰ ਆਦਿ ਹਾਜ਼ਰ ਸਨ।