08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਪਾਵਰਕਾਮ ਤੇ ਟਰਾਂਸਕੋ ਦੇ ਪੁਰਾਣਾ ਸ਼ਾਲਾ ਦੇ ਪੈਨਸ਼ਨਰਾਂ ਦੀ ਮੀਟਿੰਗ 10 ਨੂੰ-ਸੁਰਿੰਦਰ ਪੱਪੂ ਸੁਰਿੰਦਰ ਪੱਪੂ ਡਾ. ਮਨਿੰਦਰ ਐਡਵਾਂਸ ਡਾਇਬਿਟੀਜ਼ ਐਂਡ ਹਾਰਟ ਕਲੀਨਿਕ ਚੰਗੀਆਂ ਸਿਹਤ ਸੇਵਾਵਾਂ ਪ੍ਰਦਾਨ ਕਰ ਰਿਹਾ ਡਾ. ਮਨਿੰਦਰਪਾਲ ਸਿੰਘ ਧਾਲੀਵਾਲ ਅੱਜ ਪੰਜਾਬ ਭਰ ਦੇ ਮਨਿਸਟੀਰੀਅਲ ਮੁਲਾਜ਼ਮ ਕਰਨਗੇ ਕਲਮ ਛੋੜ/ਕੰਪਿਊਟਰ ਬੰਦ ਹੜਤਾਲ- ਡੇਹਰੀਵਾਲ

ਬਟਾਲਾ, 7 ਸਤੰਬਰ (ਸਤਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਜਾਇਜ਼ ਮੰਗਾਂ ਦੇ ਹੱਲ ਪ੍ਰਤੀ ਅਪਣਾਈ ਜਾ ਰਹੀ ਟਾਲਮਟੋਲ ਦੀ ਨੀਤੀ ਦੇ ਵਿਰੋਧ ’ਚ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਵਲੋਂ 8 ਸਤੰਬਰ ਨੂੰ ਪੰਜਾਬ ਭਰ ਵਿਚ ਕਲਮ ਛੋੜ/ਕੰਪਿਊਟਰ ਬੰਦ ਹੜਤਾਲ ਕੀਤੀ ਜਾਵੇਗੀ। ਇਸ ਦੌਰਾਨ ਵੱਖ-ਵੱਖ ਵਿਭਾਗਾਂ ਦੇ ਮਨਿਸਟੀਰੀਅਲ ਮੁਲਾਜ਼ਮ ਸਰਕਾਰੀ ਕੰਮਕਾਜ ਠੱਪ ਰੱਖ ਕੇ ਸਰਕਾਰ ਖ਼ਿਲਾਫ਼ ਆਪਣਾ ਰੋਸ ਦਰਜ ਕਰਵਾਉਣਗੇ।

Ad Position 21
repet_subhas-goyals [Copy P29]
ਸਤਨਾਮ ਸਿੰਘ ਡੇਹਰੀਵਾਲ 08-09-2026
ਬਟਾਲਾ, 7 ਸਤੰਬਰ (ਸਤਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਜਾਇਜ਼ ਮੰਗਾਂ ਦੇ ਹੱਲ ਪ੍ਰਤੀ ਅਪਣਾਈ ਜਾ ਰਹੀ ਟਾਲਮਟੋਲ ਦੀ ਨੀਤੀ ਦੇ ਵਿਰੋਧ ’ਚ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਵਲੋਂ 8 ਸਤੰਬਰ ਨੂੰ ਪੰਜਾਬ ਭਰ ਵਿਚ ਕਲਮ ਛੋੜ/ਕੰਪਿਊਟਰ ਬੰਦ ਹੜਤਾਲ ਕੀਤੀ ਜਾਵੇਗੀ। ਇਸ ਦੌਰਾਨ ਵੱਖ-ਵੱਖ ਵਿਭਾਗਾਂ ਦੇ ਮਨਿਸਟੀਰੀਅਲ ਮੁਲਾਜ਼ਮ ਸਰਕਾਰੀ ਕੰਮਕਾਜ ਠੱਪ ਰੱਖ ਕੇ ਸਰਕਾਰ ਖ਼ਿਲਾਫ਼ ਆਪਣਾ ਰੋਸ ਦਰਜ ਕਰਵਾਉਣਗੇ। ਜਥੇਬੰਦੀ ਦੇ ਸੂਬਾ ਜਥੇਬੰਦਕ ਸਕੱਤਰ ਸਤਨਾਮ ਸਿੰਘ ਡੇਹਰੀਵਾਲ ਤੇ ਜ਼ਿਲ੍ਹਾ ਜਨਰਲ ਸਕੱਤਰ ਗੁਰਜੀਤ ਸਿੰਘ ਸਿੰਘ ਬਟਾਲਾ ਨੇ ਦੱਸਿਆ ਕਿ ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਵਲੋਂ ਉਲੀਕੇ ਸੰਘਰਸ਼ ਪ੍ਰੋਗਰਾਮ ਤਹਿਤ ਇਹ ਹੜਤਾਲ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਮੁਲਾਜ਼ਮ ਮੰਗਾਂ ਸਬੰਧੀ ਵਾਰ-ਵਾਰ ਮੀਟਿੰਗਾਂ ਦਾ ਸਮਾਂ ਦੇ ਕੇ ਮੀਟਿੰਗਾਂ ਮੁਲਤਵੀ ਕਰਨ ਤੇ ਮੰਗਾਂ ਦਾ ਠੋਸ ਨਿਪਟਾਰਾ ਨਾ ਕਰਨ ਕਾਰਨ ਮੁਲਾਜ਼ਮ ਵਰਗ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਆਗੂਆਂ ਨੇ ਦੱਸਿਆ ਕਿ ਅੱਜ ਸਾਰੇ ਜ਼ਿਲ੍ਹਾ ਹੈੱਡਕੁਆਰਟਰਾਂ ’ਤੇ ਰੋਸ ਰੈਲੀਆਂ ਕੀਤੀਆਂ ਜਾਣਗੀਆਂ, ਜਿਨ੍ਹਾਂ ਵਿਚ ਮਨਿਸਟੀਰੀਅਲ ਕਾਮਿਆਂ ਦੇ ਨਾਲ-ਨਾਲ ਸਾਂਝੀ ਤਾਲਮੇਲ ਕਮੇਟੀ ਨਾਲ ਸਬੰਧਤ ਭਰਾਤਰੀ ਜਥੇਬੰਦੀਆਂ ਦੇ ਮੁਲਾਜ਼ਮ ਤੇ ਪੈਨਸ਼ਨਰ ਵੀ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨਗੇ ।
Ad Position 22
No active advertisement
ਪਿਛਲੀ ਖ਼ਬਰ ਕਸ਼ਯਪ ਰਾਜਪੂਤ/ਮਹਿਰਾ ਸਮਾਜ ਦੀ ਹੰਗਾਮੀ ਮੀਟਿੰਗ ਅਗਲੀ ਖ਼ਬਰ ਜੀ.ਟੀ. ਰੋਡ ਧਾਰੀਵਾਲ ਰਣੀਆਂ ਵਿਖੇ ਖੁੱਲ੍ਹਿਆ ਜਨ ਔਸ਼ਧੀ ਮੈਡੀਕਲ ਕੇਂਦਰ ਜ਼ਿਲ੍ਹਾ ਸਿੱਖਿਆ ਅਫ਼ਸਰ ਅਨਿਲ ਸ਼ਰਮਾ ਵਲੋਂ ਉਦਘਾਟ...
Ad Position 24