07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਜੇ.ਯੂ.ਐੱਸ. ਇੰਟਰਨੈਸ਼ਨਲ ਸਕੂਲ ਸੇਖਵਾਂ ਵਿਖੇ ਅਧਿਆਪਕ ਦਿਵਸ ਉਤਸ਼ਾਹ ਨਾਲ ਮਨਾਇਆ

ਬਟਾਲਾ, 7 ਸਤੰਬਰ (ਸਤਿੰਦਰ ਸਿੰਘ)-ਜੇ. ਯੂ.

Ad Position 21
repet_subhas-goyals [Copy P29]
ਅਜੀਤ ਡੈਸਕ 08-09-2026
ਬਟਾਲਾ, 7 ਸਤੰਬਰ (ਸਤਿੰਦਰ ਸਿੰਘ)-ਜੇ.ਯੂ.ਐੱਸ. ਇੰਟਰਨੈਸ਼ਨਲ ਸਕੂਲ, ਸੇਖਵਾਂ ਵਿਖੇ ਅਧਿਆਪਕ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ। ਇਸ ਵਿਸ਼ੇਸ਼ ਮੌਕੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਦੇ ਜੀਵਨ ’ਚ ਅਧਿਆਪਕਾਂ ਦੀ ਮਹੱਤਵਪੂਰਨ ਭੂਮਿਕਾ ਨੂੰ ਉਜਾਗਰ ਕਰਨਾ ਤੇ ਅਧਿਆਪਕਾਂ ਦੀ ਮਿਹਨਤ, ਸਮਰਪਣ ਤੇ ਸੇਵਾਵਾਂ ਪ੍ਰਤੀ ਸਤਿਕਾਰ ਪ੍ਰਗਟ ਕਰਨਾ ਸੀ। ਸਮਾਗਮ ਦੌਰਾਨ ਵਿਦਿਆਰਥੀਆਂ ਵਲੋਂ ਅਧਿਆਪਕਾਂ ਲਈ ਵੱਖ-ਵੱਖ ਮਨੋਰੰਜਕ ਤੇ ਸੱਭਿਆਚਾਰਕ ਗਤੀਵਿਧੀਆਂ ਪੇਸ਼ ਕੀਤੀਆਂ ਗਈਆਂ। ਇਸ ਮੌਕੇ ਵਿਦਿਆਰਥੀਆਂ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਅਧਿਆਪਕ ਸਿਰਫ਼ ਕਿਤਾਬੀ ਗਿਆਨ ਹੀ ਨਹੀਂ ਦਿੰਦੇ, ਸਗੋਂ ਉਹ ਵਿਦਿਆਰਥੀਆਂ ਨੂੰ ਜੀਵਨ ਵਿਚ ਸਹੀ ਅਤੇ ਗਲਤ ਦੀ ਪਹਿਚਾਣ ਕਰਵਾਉਂਦੇ ਹਨ, ਉਨ੍ਹਾਂ ਅੰਦਰ ਆਤਮ-ਵਿਸ਼ਵਾਸ ਪੈਦਾ ਕਰਦੇ ਹਨ ਅਤੇ ਉਨ੍ਹਾਂ ਨੂੰ ਇਕ ਜ਼ਿੰਮੇਵਾਰ ਨਾਗਰਿਕ ਬਣਨ ਲਈ ਪ੍ਰੇਰਿਤ ਕਰਦੇ ਹਨ। ਅਧਿਆਪਕਾਂ ਪ੍ਰਤੀ ਵਿਦਿਆਰਥੀਆਂ ਦੀਆਂ ਭਾਵਨਾਵਾਂ ਨੇ ਸਮਾਗਮ ਨੂੰ ਹੋਰ ਵੀ ਭਾਵਨਾਤਮਕ ਤੇ ਯਾਦਗਾਰ ਬਣਾ ਦਿੱਤਾ। ਸਕੂਲ ਪ੍ਰਿੰਸੀਪਲ ਅਮਨਦੀਪ ਸਿੰਘ ਨੇ ਸਮੂਹ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੀਆਂ ਹਾਰਦਿਕ ਵਧਾਈਆਂ ਦਿੱਤੀਆਂ। ਉਨ੍ਹਾਂ ਨੇ ਕਿਹਾ ਕਿ ਸਕੂਲ ਦੇ ਅਧਿਆਪਕ ਵਿਦਿਆਰਥੀਆਂ ਦੀ ਪੜ੍ਹਾਈ ਦੇ ਨਾਲ-ਨਾਲ ਉਨ੍ਹਾਂ ਦੇ ਚਰਿੱਤਰ ਨਿਰਮਾਣ, ਅਨੁਸ਼ਾਸਨ, ਨੈਤਿਕ ਕਦਰਾਂ-ਕੀਮਤਾਂ ਤੇ ਸਰਵਪੱਖੀ ਵਿਕਾਸ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੇ ਹਨ। ਡਾਇਰੈਕਟਰ ਮੈਡਮ ਬਹਾਰਪ੍ਰੀਤ ਕੌਰ ਨੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅਧਿਆਪਕ ਵਿਦਿਆਰਥੀਆਂ ਦੇ ਭਵਿੱਖ ਨੂੰ ਸੰਵਾਰਨ ਵਿਚ ਅਹਿਮ ਯੋਗਦਾਨ ਪਾਉਂਦੇ ਹਨ। ਉਨ੍ਹਾਂ ਨੇ ਸਮੂਹ ਸਟਾਫ਼ ਦੀ ਮਿਹਨਤ ਅਤੇ ਵਿਦਿਆਰਥੀਆਂ ਵਲੋਂ ਕੀਤੀਆਂ ਗਤੀਵਿਧੀਆਂ ਦੀ ਸ਼ਾਲਾਘਾ ਕੀਤੀ। ਇਸ ਮੌਕੇ ਚੇਅਰਪਰਸਨ ਮੈਡਮ ਅਮਰਜੀਤ ਕੌਰ ਨੇ ਵੀ ਸਮੂਹ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ ਤੇ ਕਿਹਾ ਕਿ ਇਕ ਸਮਰਪਿਤ ਅਧਿਆਪਕ ਆਪਣੇ ਗਿਆਨ, ਤਜਰਬੇ ਅਤੇ ਮਾਰਗਦਰਸ਼ਨ ਰਾਹੀਂ ਵਿਦਿਆਰਥੀਆਂ ਦੇ ਜੀਵਨ ਵਿਚ ਸਕਾਰਾਤਮਕ ਬਦਲਾਅ ਲਿਆ ਸਕਦਾ ਹੈ।
Ad Position 22
No active advertisement
ਪਿਛਲੀ ਖ਼ਬਰ ਦ ਮਿਲੇਨੀਅਮ ਸੀਨੀਅਰ ਸੈਕੰਡਰੀ ਸਕੂਲ ’ਚ ਅਧਿਆਪਕ ਦਿਵਸ ਮਨਾਇਆ ਅਗਲੀ ਖ਼ਬਰ ਕਸ਼ਯਪ ਰਾਜਪੂਤ/ਮਹਿਰਾ ਸਮਾਜ ਦੀ ਹੰਗਾਮੀ ਮੀਟਿੰਗ
Ad Position 24