07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਪੁਲਿਸ ਰਾਜਨੀਤੀ ਨੂੰ ਪਾਸੇ ਰੱਖ ਕੇ ਕਾਨੂੰਨ ਤੇ ਸੰਵਿਧਾਨ ਅਨੁਸਾਰ ਡਿਊਟੀ ਕਰੇ- ਜੋਤੀ ਸਰਦਾਰ

ਧਾਰੀਵਾਲ, 7 ਸਤੰਬਰ (ਸਵਰਨ ਸਿੰਘ)-ਪੰਜਾਬ ਅੰਦਰ ਮੋਹਨਜੀਤ ਸਿੰਘ ਦੇ ਮਾਮਲੇ ਨੂੰ ਲੈ ਕੇ ਪੁਲਿਸ ਦੇ ਅਕਸ ਦੇ ਸਵਾਲ ਖੜ੍ਹੇ ਹੋਏ ਹਨ, ਜਿਸ ਨਾਲ ਲੋਕਾਂ ਦਾ ਪੁਲਿਸ ਤੋਂ ਵਿਸ਼ਵਾਸ ਉੱਠ ਰਿਹਾ ਹੈ। ਇਸ ਮਾਮਲੇ ਨੂੰ ਲੈ ਕੇ ਉੱਘੇ ਸਮਾਜ ਸੇਵੀ ਪ੍ਰਭਜੋਤ ਸਿੰਘ ਜੋਤੀ ਸਰਦਾਰ ਨੇ ਕਿਹਾ ਕਿ ਰਾਜਨੀਤਕ ਲਾਹਾ ਲੈਣ ਦੇ ਚੱਕਰ ਵਿਚ ਕੁਝ ਪੁਲਿਸ ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਰਾਜਨੀਤਕ ਨੇਤਾਵਾਂ ਦੇ ਤਲਵੇ ਚੱਟਣ ਜਾਂ ਫਿਰ ਚਾਪਲੂਸੀ ਕਰਨ ਦੀ ਬਜਾਏ ਕਾਨੂੰਨ ਅਤੇ ਸੰਵਿਧਾਨ ਅਨੁਸਾਰ ਆਪਣੀ ਡਿਊਟੀ ਨਿਭਾਉਣੀ ਚਾਹੀਦੀ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 08-09-2026
ਧਾਰੀਵਾਲ, 7 ਸਤੰਬਰ (ਸਵਰਨ ਸਿੰਘ)-ਪੰਜਾਬ ਅੰਦਰ ਮੋਹਨਜੀਤ ਸਿੰਘ ਦੇ ਮਾਮਲੇ ਨੂੰ ਲੈ ਕੇ ਪੁਲਿਸ ਦੇ ਅਕਸ ਦੇ ਸਵਾਲ ਖੜ੍ਹੇ ਹੋਏ ਹਨ, ਜਿਸ ਨਾਲ ਲੋਕਾਂ ਦਾ ਪੁਲਿਸ ਤੋਂ ਵਿਸ਼ਵਾਸ ਉੱਠ ਰਿਹਾ ਹੈ। ਇਸ ਮਾਮਲੇ ਨੂੰ ਲੈ ਕੇ ਉੱਘੇ ਸਮਾਜ ਸੇਵੀ ਪ੍ਰਭਜੋਤ ਸਿੰਘ ਜੋਤੀ ਸਰਦਾਰ ਨੇ ਕਿਹਾ ਕਿ ਰਾਜਨੀਤਕ ਲਾਹਾ ਲੈਣ ਦੇ ਚੱਕਰ ਵਿਚ ਕੁਝ ਪੁਲਿਸ ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਰਾਜਨੀਤਕ ਨੇਤਾਵਾਂ ਦੇ ਤਲਵੇ ਚੱਟਣ ਜਾਂ ਫਿਰ ਚਾਪਲੂਸੀ ਕਰਨ ਦੀ ਬਜਾਏ ਕਾਨੂੰਨ ਅਤੇ ਸੰਵਿਧਾਨ ਅਨੁਸਾਰ ਆਪਣੀ ਡਿਊਟੀ ਨਿਭਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਕੁਝ ਅਫਸਰਾਂ ਕਾਰਨ ਚੰਗੇ ਪੁਲਿਸ ਅਧਿਕਾਰੀਆਂ ਤੇ ਮੁਲਾਜ਼ਮਾਂ ਵੀ ਅਕਸ ਦੀ ਖਰਾਬ ਹੁੰਦਾ ਹੈ। ਸ: ਜੋਤੀ ਨੇ ਕਿਹਾ ਕਿ ਲੋਕਤੰਤਰ ਵਿਚ ਆਪਣ ਅਵਾਜ਼ ਨੂੰ ਉਠਾਉਣਾ ਕੋਈ ਗੁਨਾਹ ਨਹੀਂ ਤੇ ਹਰੇਕ ਦਾ ਸੰਵਿਧਾਨਿਕ ਹੱਕ ਹੈ, ਜਿਸ ਦੀ ਹਾਮੀ ਮੌਜੂਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਮੁੱਖ ਮੰਤਰੀ ਬਨਣ ਤੋਂ ਪਹਿਲਾਂ ਸਟੇਜਾਂ ’ਤੇ ਭਰਦਾ ਰਿਹਾ ਹੈ, ਪਰ ਹੁਣ ਉਹੀ ਭਗਵੰਤ ਸਿੰਘ ਮਾਨ ਲੋਕਤੰਤਰ ਦੀਆਂ ਧੱਜੀਆਂ ਉਡਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੋਹਨਜੀਤ ਸਿੰਘ ਦੇ ਕੇਸ ਤੋਂ ਇਲਾਵਾ ਮੁਲਾਜ਼ਮ ਜਥੇਬੰਦੀਆਂ ਨਾਲ ਵੀ ਇਹ ਸਰਕਾਰ ਧੱਕੇਸ਼ਾਹੀ ਕਰਨ ਤੋਂ ਪਿੱਛੇ ਨਹੀਂ ਹੱਟ ਰਹੀ, ਪਰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਸਰਕਾਰ ਨੂੰ ਇਸ ਦਾ ਖਮਿਆਜਾ ਭੁਗਤਣਾ ਪੈ ਸਕਦਾ ਹੈ।
Ad Position 22
No active advertisement
ਪਿਛਲੀ ਖ਼ਬਰ ਅਜੀਤ, ਜਲੰਧਰ ਸਨਿਚਰਵਾਰ, 1 ਅਗਸਤ, 2026 ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਕੈਬਨਿਟ ਮੰਤਰੀ ਦੇ ਘਰ ਸਾਹਮਣੇ... ਅਗਲੀ ਖ਼ਬਰ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਚੋਣ ਦੇ ਉਮੀਦਵਾਰ ਡਾ. ਸਿਰਸਾ ਦੀ ਹਮਾਇਤ ’ਚ ਆਏ ਬਟਾਲਾ ਦੇ ਬੁੱਧੀਜੀਵੀ 20 ਸਤੰਬਰ ਨੂੰ ਵ...
Ad Position 24