07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਅਜੀਤ, ਜਲੰਧਰ ਸਨਿਚਰਵਾਰ, 1 ਅਗਸਤ, 2026 ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਕੈਬਨਿਟ ਮੰਤਰੀ ਦੇ ਘਰ ਸਾਹਮਣੇ ਰੋਸ ਪ੍ਰਦਰਸ਼ਨ * ਮਾਣ ਭੱਤੇ ਦੁੱਗਣੇ ਕਰਨ ਦਾ ਵਾਅਦਾ ਪੂਰਾ ਕਰੇ ਸਰਕਾਰ-ਹਰਗੋਬਿੰਦ ਕੌਰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰਦੁਆਰਾ ਦਾਤਾ ਬੰਦੀ ਛੋੜ ਕਿਲ੍ਹਾ ਗਵਾਲੀਅਰ ਤੱਕ ਦੀ 6ਵੀਂ ਮਹਾਨ ਪੈਦਲ ਸ਼ਬਦ ਚੌਂਕੀ ਯਾਤਰਾ ਕੱਲ੍ਹ ਤੋਂ

ਕੋਟਲੀ ਸੂਰਤ ਮੱਲ੍ਹੀ, 7 ਸਤੰਬਰ (ਕੁਲਦੀਪ ਸਿੰਘ ਨਾਗਰਾ)-ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੀ ਰਹਿਨੁਮਾਈ ਹੇਠ ਅਤੇ ਬਾਬਾ ਸੇਵਾ ਸਿੰਘ ਕਾਰਸੇਵਾ ਖਡੂਰ ਸਾਹਿਬ ਵਾਲਿਆਂ ਦੀ ਪ੍ਰੇਰਨਾ ਸਦਕਾ ਧੰਨ-ਧੰਨ ਬਾਬਾ ਬੁੱਢਾ ਸਾਹਿਬ ਜੀ ਦੁਆਰਾ ਥਾਪੀ ਸ਼ਬਦ ਚੌਂਕੀ ਦੀ ਮਰਿਯਾਦਾ ਨਿਭਾਉਦੇ ਹੋਏ ਸ੍ਰੀ ਹੇਮਕੁੰਟ ਸਾਹਿਬ ਪੈਦਲ ਯਾਤਰਾ ਸੁਸਾਇਟੀ ਬਟਾਲਾ ਵਲੋਂ 6ਵੀਂ ਮਹਾਨ ਪੈਦਲ ਸ਼ਬਦ ਯਾਤਰਾ ਕੱਲ੍ਹ 9 ਸਤੰਬਰ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋ ਰਹੀ ਹੈ, ਜਿਸ ’ਚ ਸੰਗਤਾਂ ਵਿਚ ਵੱਡਾ ਉਤਸ਼ਾਹ ਪਾਇਆ ਜਾ ਰਿਹਾ ਹੈ ਤੇ ਹਲਕਾ ਡੇਰਾ ਬਾਬਾ ਨਾਨਕ ’ਚੋਂ ਵੱਡੀ ਗਿਣਤੀ ਵਿਚ ਸੰਗਤਾਂ ਪੈਦਲ ਸ਼ਬਦ ਚੌਂਕੀ ਯਾਤਰਾ ਵਿਚ ਸ਼ਮੂਲੀਅਤ ਕਰਨਗੀਆਂ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ੍ਰੀ ਹੇਮਕੁੰਟ ਸਾਹਿਬ ਪੈਦਲ ਯਾਤਰਾ ਸੁਸਾਇਟੀ ਦੇ ਮੁਖੀ ਡਾ.

Ad Position 21
repet_subhas-goyals [Copy P29]
6ਵੀਂ ਮਹਾਨ ਪੈਦਲ ਸ਼ਬਦ ਚੌਂਕੀ ਯਾਤਰਾ ਸਬੰਧੀ ਸੰਗਤਾਂ ਸਮੇਤ ਜਾਣਕਾਰੀ ਦਿੰਦੇ ਹੋਏ ਪ੍ਰਬੰਧਕ। ਅਜੀਤ ਤਸਵੀਰ 08-09-2026
ਕੋਟਲੀ ਸੂਰਤ ਮੱਲ੍ਹੀ, 7 ਸਤੰਬਰ (ਕੁਲਦੀਪ ਸਿੰਘ ਨਾਗਰਾ)-ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੀ ਰਹਿਨੁਮਾਈ ਹੇਠ ਅਤੇ ਬਾਬਾ ਸੇਵਾ ਸਿੰਘ ਕਾਰਸੇਵਾ ਖਡੂਰ ਸਾਹਿਬ ਵਾਲਿਆਂ ਦੀ ਪ੍ਰੇਰਨਾ ਸਦਕਾ ਧੰਨ-ਧੰਨ ਬਾਬਾ ਬੁੱਢਾ ਸਾਹਿਬ ਜੀ ਦੁਆਰਾ ਥਾਪੀ ਸ਼ਬਦ ਚੌਂਕੀ ਦੀ ਮਰਿਯਾਦਾ ਨਿਭਾਉਦੇ ਹੋਏ ਸ੍ਰੀ ਹੇਮਕੁੰਟ ਸਾਹਿਬ ਪੈਦਲ ਯਾਤਰਾ ਸੁਸਾਇਟੀ ਬਟਾਲਾ ਵਲੋਂ 6ਵੀਂ ਮਹਾਨ ਪੈਦਲ ਸ਼ਬਦ ਯਾਤਰਾ ਕੱਲ੍ਹ 9 ਸਤੰਬਰ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋ ਰਹੀ ਹੈ, ਜਿਸ ’ਚ ਸੰਗਤਾਂ ਵਿਚ ਵੱਡਾ ਉਤਸ਼ਾਹ ਪਾਇਆ ਜਾ ਰਿਹਾ ਹੈ ਤੇ ਹਲਕਾ ਡੇਰਾ ਬਾਬਾ ਨਾਨਕ ’ਚੋਂ ਵੱਡੀ ਗਿਣਤੀ ਵਿਚ ਸੰਗਤਾਂ ਪੈਦਲ ਸ਼ਬਦ ਚੌਂਕੀ ਯਾਤਰਾ ਵਿਚ ਸ਼ਮੂਲੀਅਤ ਕਰਨਗੀਆਂ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ੍ਰੀ ਹੇਮਕੁੰਟ ਸਾਹਿਬ ਪੈਦਲ ਯਾਤਰਾ ਸੁਸਾਇਟੀ ਦੇ ਮੁਖੀ ਡਾ. ਗੁਰਦੇਵ ਸਿੰਘ ਰੰਧਾਵਾ ਤੇ ਉੱਘੇ ਸਮਾਜ ਸੇਵਕ ਹਰਪਾਲ ਸਿੰਘ ਰੰਧਾਵਾ ਨੇ ਪੈਦਲ ਸ਼ਬਦ ਚੌਂਕੀ ਯਾਤਰਾ ਦੀਆਂ ਤਿਆਰੀਆਂ ਮੁਕੰਮਲ ਕਰਦਿਆਂ ਕੀਤਾ। ਉਨ੍ਹਾਂ ਦੱਸਿਆ ਕਿ ਪੈਦਲ ਸ਼ਬਦ ਚੌਂਕੀ ਯਾਤਰਾ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ਼ੁਰੂ ਕਰਨ ਸਮੇਂ ਸੰਤ ਮਹਾਂਪੁਰਸ਼ ਤੇ ਵੱਡੀ ਗਿਣਤੀ ’ਚ ਸੰਗਤਾਂ ਪਹੁੰਚ ਰਹੀਆਂ ਹਨ ਤੇ ਇਹ ਸ਼ਬਦ ਚੌਂਕੀ ਯਾਤਰਾ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ਼ੁਰੂ ਹੋ ਕੇ ਇਲਾਹੀ ਗੁਰਬਾਣੀ ਤੇ ਸਤਿਨਾਮ ਵਾਹਿਗੁਰੂ ਦਾ ਜਾਪ ਕਰਦਿਆਂ ਵੱਖ-ਵੱਖ ਪੜ੍ਹਾਵਾਂ ਤੋਂ ਹੁੰਦੀ ਹੋਈ 29 ਦਿਨਾਂ ’ਚ ਗੁਰਦੁਆਰਾ ਦਾਤਾ ਬੰਦੀ ਛੋੜ ਕਿਲ੍ਹਾ ਗਵਾਲੀਅਰ (ਮੱਧ ਪ੍ਰਦੇਸ਼) ਵਿਖੇ ਪਹੁੰਚੇਗੀ। ਉਨ੍ਹਾਂ ਦੱਸਿਆ ਕਿ ਸੇਵਾ ਸਿਮਰਨ ’ਚ ਰੰਗੀ ਮਹਾਨ ਆਤਮਾ ਬਾਬਾ ਸੇਵਾ ਸਿੰਘ ਖਡੂਰ ਸਾਹਿਬ ਵਾਲਿਆਂ ਦੀ ਪ੍ਰੇਰਨਾ ਸਦਕਾ ਸੰਗਤਾਂ ਬੜੇ ਪ੍ਰੇਮ ਪਿਆਰ ਤੇ ਉਤਸ਼ਾਹ ਨਾਲ ਗੁਰਬਾਣੀ ਦੇ ਜਾਪ ਕਰਦੀਆਂ ਪੈਦਲ ਸ਼ਬਦ ਚੌਂਕੀ ਯਾਤਰਾ ’ਚ ਸ਼ਮੂਲੀਅਤ ਕਰਕੇ ਗੁਰੂ ਸਾਹਿਬਾਨ ਦੀਆਂ ਖੁਸ਼ੀਆਂ ਪ੍ਰਾਪਤ ਕਰਦੀਆ ਹਨ। ਉਨ੍ਹਾਂ ਦੱਸਿਆ ਕਿ ਸੰਗਤਾਂ ਦੀ ਸਹੂਲਤ ਲਈ ਬਹੁਤ ਵੱਡੇ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਪੈਦਲ ਸ਼ਬਦ ਚੌਂਕੀ ਯਾਤਰਾ ਵਿਚ ਸ਼ਾਮਿਲ ਸੰਗਤਾਂ ਨੂੰ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਪ੍ਰੋ. ਗੁਰਵਿੰਦਰ ਸਿੰਘ ਮੰਨਣਕੇ, ਬਾਬਾ ਰਣਧੀਰ ਸਿੰਘ ਡੇਰਾ ਬਾਬਾ ਨਾਨਕ, ਬਾਬਾ ਬਲਜਿੰਦਰ ਸਿੰਘ, ਸਰਪੰਚ ਗੁਲਜਾਰ ਸਿੰਘ ਉਦੋਵਾਲੀ, ਉਘੇ ਸਮਾਜ ਸੇਵਕ ਹਰਪਾਲ ਸਿੰਘ ਰੰਧਾਵਾ, ਦਲਜੀਤ ਸਿੰਘ ਕਾਹਲੋਂ, ਸੁਖਜਿੰਦਰ ਸਿੰਘ ਲਾਲੀ, ਬਲਜਿੰਦਰ ਸਿੰਘ ਹਸਨਪੁਰਾ, ਮੋਹਨ ਸਿੰਘ ਚੈਨੇਵਾਲ, ਸਰਪੰਚ ਸੁਰਜੀਤ ਸਿੰਘ ਮਾਹਲ, ਸੁਖਜਿੰਦਰ ਸਿੰਘ ਕੋਟਲੀ ਸੂਰਤ ਮੱਲ੍ਹੀ, ਬਿਕਰਮਜੀਤ ਸਿੰਘ ਬਿੱਕਾ, ਗੁਰਮੁੱਖ ਸਿੰਘ, ਆੜ੍ਹਤੀ ਤਰਸੇਮ ਸਿੰਘ ਭਗਵਾਨਪੁਰ, ਸਮਸ਼ੇਰ ਸਿੰਘ ਜੋਬਨ ਭਗਵਾਨਪੁਰ ਸਮੇਤ ਸੰਗਤਾਂ ਤੇ ਕਾਰਸੇਵਾ ਖਡੂਰ ਸਾਹਿਬ ਦੇ ਸੇਵਾਦਾਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਡਿਵਾਈਨ ਵਿਲ ਪਬਲਿਕ ਸਕੂਲ ਬਟਾਲਾ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਪੁਲਿਸ ਰਾਜਨੀਤੀ ਨੂੰ ਪਾਸੇ ਰੱਖ ਕੇ ਕਾਨੂੰਨ ਤੇ ਸੰਵਿਧਾਨ ਅਨੁਸਾਰ ਡਿਊਟੀ ਕਰੇ- ਜੋਤੀ ਸਰਦਾਰ
Ad Position 24