ਗਗਨ ਇੰਟਰਨੈਸ਼ਨਲ ਸਕੂਲ ਪੁਰਾਣਾ ਸ਼ਾਲਾ ਵਿਖੇ ਜਨਮ ਅਸ਼ਟਮੀ ਮਨਾਈ
ਗੁਰਦਾਸਪੁਰ, 7 ਸਤੰਬਰ (ਅਸ਼ੋਕ ਸ਼ਰਮਾ)-ਗਗਨ ਇੰਟਰਨੈਸ਼ਨਲ ਸਕੂਲ ਪੁਰਾਣਾ ਸ਼ਾਲਾ ਵਿਖੇ ਭਗਵਾਨ ਸ੍ਰੀ ਕ੍ਰਿਸ਼ਨ ਜੀ ਦੇ ਜਨਮ ਦਿਵਸ ਨੂੰ ਸਮਰਪਿਤ ਜਨਮ ਅਸ਼ਟਮੀ ਦਾ ਪਵਿੱਤਰ ਤਿਉਹਾਰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਕਿੰਡਰ ਗਾਰਟਨ ਦੇ ਨੰਨ੍ਹੇ-ਮੁੰਨ੍ਹੇ ਬੱਚਿਆਂ ਨੇ ਸ੍ਰੀ ਕ੍ਰਿਸ਼ਨ ਤੇ ਰਾਧਾ ਜੀ ਦੇ ਮਨਮੋਹਕ ਰੂਪ ਧਾਰਨ ਕੀਤੇ।
ਗੁਰਦਾਸਪੁਰ, 7 ਸਤੰਬਰ (ਅਸ਼ੋਕ ਸ਼ਰਮਾ)-ਗਗਨ ਇੰਟਰਨੈਸ਼ਨਲ ਸਕੂਲ ਪੁਰਾਣਾ ਸ਼ਾਲਾ ਵਿਖੇ ਭਗਵਾਨ ਸ੍ਰੀ ਕ੍ਰਿਸ਼ਨ ਜੀ ਦੇ ਜਨਮ ਦਿਵਸ ਨੂੰ ਸਮਰਪਿਤ ਜਨਮ ਅਸ਼ਟਮੀ ਦਾ ਪਵਿੱਤਰ ਤਿਉਹਾਰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਕਿੰਡਰ ਗਾਰਟਨ ਦੇ ਨੰਨ੍ਹੇ-ਮੁੰਨ੍ਹੇ ਬੱਚਿਆਂ ਨੇ ਸ੍ਰੀ ਕ੍ਰਿਸ਼ਨ ਤੇ ਰਾਧਾ ਜੀ ਦੇ ਮਨਮੋਹਕ ਰੂਪ ਧਾਰਨ ਕੀਤੇ। ਸੁੰਦਰ ਤੇ ਰੰਗ-ਬਿਰੰਗੇ ਪਹਿਰਾਵਿਆਂ ਵਿਚ ਸੱਜੇ ਬੱਚਿਆਂ ਨੇ ਡਾਂਸ ਅਤੇ ਭਜਨਾਂ ਦੀ ਪੇਸ਼ਕਾਰੀ ਕੀਤੀ। ਇਸ ਦੌਰਾਨ ਸਕੂਲ ਦਾ ਮਾਹੌਲ ਭਗਤੀ ਤੇ ਖੁਸ਼ੀ ਨਾਲ ਭਰ ਗਿਆ। ਅਜਿਹੀਆਂ ਗਤੀਵਿਧੀਆਂ ਰਾਹੀਂ ਬੱਚਿਆਂ ਨੂੰ ਅਮੀਰ ਸੰਸਕ੍ਰਿਤੀ, ਪਰੰਪਰਾਵਾਂ ਤੇ ਧਾਰਮਿਕ ਵਿਰਾਸਤ ਨਾਲ ਜੋੜਨ ਦਾ ਯਤਨ ਕੀਤਾ ਗਿਆ। ਸਕੂਲ ਦੇ ਚੇਅਰਮੈਨ ਇੰਜ ਕੁਲਵਿੰਦਰ ਸਿੰਘ ਨੇ ਬੱਚਿਆਂ ਦੀ ਸ਼ਾਨਦਾਰ ਪੇਸ਼ਕਾਰੀ ਦੀ ਪ੍ਰਸ਼ੰਸਾ ਕੀਤੀ ਤੇ ਸਾਰੇ ਵਿਦਿਆਰਥੀਆਂ ਤੇ ਸਟਾਫ਼ ਨੂੰ ਜਨਮ ਅਸ਼ਟਮੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਸਮੂਹ ਸਟਾਫ ਹਾਜਰ ਸੀ।