ਗੁਰੂ ਨਾਨਕ ਕਾਲਜ ਵਿਖੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ
ਬਟਾਲਾ, 7 ਸਤੰਬਰ (ਸਤਿੰਦਰ ਸਿੰਘ)-ਗੁਰੂ ਨਾਨਕ ਕਾਲਜ, ਬਟਾਲਾ ਦੇ ਸਾਇੰਸ ਵਿਭਾਗ ਵਲੋਂ ‘ਪੋਸਟਰ ਮੇਕਿੰਗ ਮੁਕਾਬਲਾ’ ਕਰਵਾਇਆ ਗਿਆ। ਮੁਕਾਬਲੇ ਵਿਚ ਬੀ.
ਬਟਾਲਾ, 7 ਸਤੰਬਰ (ਸਤਿੰਦਰ ਸਿੰਘ)-ਗੁਰੂ ਨਾਨਕ ਕਾਲਜ, ਬਟਾਲਾ ਦੇ ਸਾਇੰਸ ਵਿਭਾਗ ਵਲੋਂ ‘ਪੋਸਟਰ ਮੇਕਿੰਗ ਮੁਕਾਬਲਾ’ ਕਰਵਾਇਆ ਗਿਆ। ਮੁਕਾਬਲੇ ਵਿਚ ਬੀ.ਐੱਸਸੀ. ਮੈਡੀਕਲ, ਬੀ.ਐੱਸਸੀ. ਨਾਨ -ਮੈਡੀਕਲ ਤੇ ਬੀ.ਐੱਸਸੀ. ਕੰਪਿਊਟਰ ਸਾਇੰਸ ਦੇ ਵਿਦਿਆਰਥੀਆਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ। ਜਿਸ ਵਿਚ ਨਵਜੋਤ ਕੌਰ, ਬੀ . ਐੱਸ.ਸੀ.ਨਾਨ-ਮੈਡੀਕਲ ਪੰਜਵਾਂ ਸਮੈਸਟਰ ਨੇ ਪਹਿਲਾ ਸਥਾਨ, ਜਸਪ੍ਰੀਤ ਕੌਰ, ਬੀ.ਐੱਸ.ਸੀ. ਮੈਡੀਕਲ ਪੰਜਵਾਂ ਸਮੈਸਟਰ ਨੇ ਦੂਜਾ ਸਥਾਨ ਤੇ ਪਰਮਿੰਦਰ ਕੌਰ, ਬੀ.ਐੱਸ.ਸੀ. ਮੈਡੀਕਲ ਤੀਜਾ ਸਮੈਸਟਰ ਨੇ ਤੀਜਾ ਸਥਾਨ ਹਾਸਲ ਕੀਤਾ। ਕਾਲਜ ਪ੍ਰਿੰਸੀਪਲ ਡਾ. ਚਰਨਜੀਤ ਸਿੰਘ ਨੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕਰਦਿਆਂ ਉਨ੍ਹਾਂ ਦੀ ਹੌਂਸਲਾ ਅਫ਼ਜ਼ਾਈ ਕੀਤੀ। ਸਿਰਜਣਾਤਮਕਤਾ ਨੂੰ ਨਿਖਾਰਨ ਦੇ ਨਾਲ-ਨਾਲ ਉਨ੍ਹਾਂ ਨੂੰ ਆਪਣੀ ਪ੍ਰਤਿਭਾ ਪ੍ਰਗਟ ਕਰਨ ਲਈ ਢੁੱਕਵਾਂ ਮੰਚ ਪ੍ਰਦਾਨ ਕਰਦੇ ਹਨ। ਇਸ ਮੌਕੇ ਸਾਇੰਸ ਵਿਭਾਗ ਤੋਂ ਡਾ.ਪਰਮਜੀਤ ਕੌਰ, ਪ੍ਰੋ. ਨਵਤੇਜ ਕੌਰ ਬੇਦੀ , ਪ੍ਰੋ. ਬਚਿੱਤਰ ਸਿੰਘ, ਪ੍ਰੋ. ਗੁਰਸ਼ਰਨ ਕੌਰ, ਪ੍ਰੋ. ਹਰਮਨਪ੍ਰੀਤ ਕੌਰ ਅਤੇ ਪ੍ਰੋ. ਸਿਮਰਨਜੀਤ ਕੌਰ ਹਾਜ਼ਰ ਸਨ। ਵਿਭਾਗ ਵਲੋਂ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਵੀ ਅਜਿਹੀਆਂ ਗਤੀਵਿਧੀਆਂ ਵਿੱਚ ਵੱਧ ਤੋਂ ਵੱਧ ਭਾਗ ਲੈਣ ਲਈ ਪ੍ਰੇਰਿਤ ਕੀਤਾ ਗਿਆ।