10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਪਿੰਡ ਸਮਰਾਏ ਦੇ ਕਈ ਪਰਿਵਾਰ ਵਿਜੇ ਸੋਨੀ ਦੀ ਅਗਵਾਈ ਹੇਠ ਭਾਜਪਾ ’ਚ ਸ਼ਾਮਲ

ਬਟਾਲਾ, 9 ਸਤੰਬਰ (ਸਤਿੰਦਰ ਸਿੰਘ)-ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਅੰਦਰ ਭਾਰਤੀ ਜਨਤਾ ਪਾਰਟੀ ਨੂੰ ਉਸ ਵੇਲੇ ਭਰਵਾਂ ਹੁੰਗਾਰਾ ਮਿਲਿਆ, ਜਦੋਂ ਹਲਕੇ ਦੇ ਪਿੰਡ ਸਮਰਾਏ ਦੇ ਕਈ ਪਰਿਵਾਰਾਂ ਨੇ ਸੀਨੀਅਰ ਭਾਜਪਾ ਆਗੂ ਤੇ ਉੱਘੇ ਕਾਰੋਬਾਰੀ ਵਿਜੇ ਕੁਮਾਰ ਸੋਨੀ ਦੀ ਅਗਵਾਈ ਹੇਠ ਭਾਜਪਾ ’ਚ ਸ਼ਾਮਲ ਹੋਣ ਦਾ ਐਲਾਨ ਕੀਤਾ। ਭਾਜਪਾ ’ਚ ਸ਼ਾਮਲ ਹੋਏ ਮਨਜੀਤ ਸਿੰਘ, ਵਿਰਸਾ ਸਿੰਘ, ਬਲਜਿੰਦਰ ਸਿੰਘ, ਅਰਵਿੰਦਰ ਸਿੰਘ, ਗੁਰਮੀਤ ਮਸੀਹ, ਮੋਹਨ ਸਿੰਘ, ਸਰਜਬੀਤ ਸਿੰਘ, ਕੰਵਲਜੀਤ ਸਿੰਘ, ਰਵਿੰਦਰ ਮਸੀਹ, ਸੋਨੂੰ ਮਸੀਹ, ਮਲਕੀਤ ਸਿੰਘ, ਹੀਰਾ ਮਸੀਹ, ਰਕੇਸ਼ ਮਸੀਹ, ਵਾਰਸ ਮਸੀਹ ਸਮੇਤ ਹੋਰ ਪਰਿਵਾਰਾਂ ਦਾ ਸਨਮਾਨ ਕਰਦਿਆਂ ਪਾਰਟੀ ਅੰਦਰ ਪੂਰਾ ਮਾਣ-ਸਤਿਕਾਰ ਦੇਣ ਦਾ ਭਰੋਸਾ ਦਿੱਤਾ।

Ad Position 21
repet_subhas-goyals [Copy P29]
ਅਜੀਤ ਡੈਸਕ 10-09-2026
ਬਟਾਲਾ, 9 ਸਤੰਬਰ (ਸਤਿੰਦਰ ਸਿੰਘ)-ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਅੰਦਰ ਭਾਰਤੀ ਜਨਤਾ ਪਾਰਟੀ ਨੂੰ ਉਸ ਵੇਲੇ ਭਰਵਾਂ ਹੁੰਗਾਰਾ ਮਿਲਿਆ, ਜਦੋਂ ਹਲਕੇ ਦੇ ਪਿੰਡ ਸਮਰਾਏ ਦੇ ਕਈ ਪਰਿਵਾਰਾਂ ਨੇ ਸੀਨੀਅਰ ਭਾਜਪਾ ਆਗੂ ਤੇ ਉੱਘੇ ਕਾਰੋਬਾਰੀ ਵਿਜੇ ਕੁਮਾਰ ਸੋਨੀ ਦੀ ਅਗਵਾਈ ਹੇਠ ਭਾਜਪਾ ’ਚ ਸ਼ਾਮਲ ਹੋਣ ਦਾ ਐਲਾਨ ਕੀਤਾ। ਭਾਜਪਾ ’ਚ ਸ਼ਾਮਲ ਹੋਏ ਮਨਜੀਤ ਸਿੰਘ, ਵਿਰਸਾ ਸਿੰਘ, ਬਲਜਿੰਦਰ ਸਿੰਘ, ਅਰਵਿੰਦਰ ਸਿੰਘ, ਗੁਰਮੀਤ ਮਸੀਹ, ਮੋਹਨ ਸਿੰਘ, ਸਰਜਬੀਤ ਸਿੰਘ, ਕੰਵਲਜੀਤ ਸਿੰਘ, ਰਵਿੰਦਰ ਮਸੀਹ, ਸੋਨੂੰ ਮਸੀਹ, ਮਲਕੀਤ ਸਿੰਘ, ਹੀਰਾ ਮਸੀਹ, ਰਕੇਸ਼ ਮਸੀਹ, ਵਾਰਸ ਮਸੀਹ ਸਮੇਤ ਹੋਰ ਪਰਿਵਾਰਾਂ ਦਾ ਸਨਮਾਨ ਕਰਦਿਆਂ ਪਾਰਟੀ ਅੰਦਰ ਪੂਰਾ ਮਾਣ-ਸਤਿਕਾਰ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਸ੍ਰੀ ਵਿਜੇ ਸੋਨੀ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ 2027 ’ਚ ਭਾਜਪਾ ਦੀ ਸਰਕਾਰ ਬਣਨ ਜਾ ਰਹੀ ਹੈ, ਜਿਸ ਨਾਲ ਸੂਬੇ ਦਾ ਵਿਕਾਸ ਪੂਰੀ ਤੇਜ਼ੀ ਨਾਲ ਦੌੜੇਗਾ। ਸ੍ਰੀ ਸੋਨੀ ਨੇ ਕਿਹਾ ਕਿ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਪੰਜਾਬ ਦੇ ਹਰੇਕ ਬਸ਼ਿੰਦੇ ਦਾ ਵਿਸ਼ਵਾਸ਼ ਉੱਠ ਚੁੱਕਾ ਹੈ ਤੇ ਉਹ ਹੁਣ ਇਸ ਸਰਕਾਰ ਤੋਂ ਨਿਜਾਤ ਪਾਉਣ ਲਈ ਵਿਧਾਨ ਸਭਾ ਚੋਣਾਂ ਦੀ ਉਡੀਕ ਵਿਚ ਹਨ। ਸ੍ਰੀ ਵਿਜੇ ਸੋਨੀ ਨੇ ਭਾਜਪਾ ’ਚ ਸ਼ਾਮਲ ਹੋਏ ਪਰਿਵਾਰਾਂ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ-2026 ’ਚ ਐੱਸ.ਐੱਸ. ਬਾਜਵਾ ਸਕੂਲ ਦੀ ਖੋ-ਖੋ ਟੀਮ ਦਾ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਮਲੇਸ਼ੀਆ ਜੂਡੋ ਕਰਾਟੇ ਇੰਟਰਨੈਸ਼ਨਲ ਚੈਂਪੀਅਨਸ਼ਿਪ ’ਚ ਬਟਾਲਾ ਦੇ ਯੁਵਾਨ ਨੇ ਜਿੱਤਿਆ ਕਾਂਸੀ ਦਾ ਤਗਮਾ
Ad Position 24