ਖੇਡਾਂ ਵਤਨ ਪੰਜਾਬ ਦੀਆਂ-2026 ’ਚ ਐੱਸ.ਐੱਸ. ਬਾਜਵਾ ਸਕੂਲ ਦੀ ਖੋ-ਖੋ ਟੀਮ ਦਾ ਸ਼ਾਨਦਾਰ ਪ੍ਰਦਰਸ਼ਨ
ਬਟਾਲਾ, 9 ਸਤੰਬਰ (ਸਤਿੰਦਰ ਸਿੰਘ)- ਖੇਡਾਂ ਵਤਨ ਪੰਜਾਬ ਦੀਆਂ-2026 (ਸੀਜ਼ਨ-4) ਮੁਕਾਬਲੇ ’ਚ ਐੱਸ. ਐੱਸ.
ਬਟਾਲਾ, 9 ਸਤੰਬਰ (ਸਤਿੰਦਰ ਸਿੰਘ)- ਖੇਡਾਂ ਵਤਨ ਪੰਜਾਬ ਦੀਆਂ-2026 (ਸੀਜ਼ਨ-4) ਮੁਕਾਬਲੇ ’ਚ ਐੱਸ.ਐੱਸ. ਬਾਜਵਾ ਮੈਮੋਰੀਅਲ ਪਬਲਿਕ ਸਕੂਲ ਦੀ ਜੂਨੀਅਰ ਵਿੰਗ ਦੀਆਂ ਵਿਦਿਆਰਥਣਾਂ ਨੇ ਅੰਡਰ-14 ਖੋ-ਖੋ ਮੁਕਾਬਲੇ ’ਚ ਸ਼ਾਨਦਾਰ ਪ੍ਰਦਰਸ਼ਨ ਨਾਲ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ। ਇਸ ਮੁਕਾਬਲੇ ’ਚ 5ਵੀਂ ਏ ਤੇ 5ਵੀਂ ਬੀ ਜਮਾਤ ਦੀਆਂ ਵਿਦਿਆਰਥਣਾਂ ਨੇ ਉਤਸ਼ਾਹ ਨਾਲ ਭਾਗ ਲਿਆ। ਵਿਦਿਆਰਥਣਾਂ ਨੂੰ ਕੋਚ ਬਾਸਿਤ ਅਹਿਮਦ ਤੇ ਸੁਖਜਿੰਦਰ ਸਿੰਘ ਵਲੋਂ ਦਿੱਤੀ ਗਈ ਸਿਖਲਾਈ ਅਤੇ ਮਾਰਗਦਰਸ਼ਨ ਦਾ ਵੀ ਭਰਪੂਰ ਲਾਭ ਮਿਲਿਆ। ਮੁਕਾਬਲੇ ’ਚ ਜੇਤੂ ਰਹੀਆਂ ਸਾਰੀਆਂ ਵਿਦਿਆਰਥਣਾਂ ਨੂੰ ਖੇਡਾਂ ਵਤਨ ਪੰਜਾਬ ਦੀਆਂ ਦੀ ਪ੍ਰਬੰਧਕ ਕਮੇਟੀ ਵਲੋਂ ਸੋਨ ਤਮਗੇ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਸ਼ਾਨਦਾਰ ਉਪਲਬਧੀ ’ਤੇ ਸਕੂਲ ਦੇ ਡਾਇਰੈਕਟਰ ਐੱਮ.ਐੱਲ. ਸ਼ਰਮਾ (ਰਾਸ਼ਟਰੀ ਪੁਰਸਕਾਰ ਵਿਜੇਤਾ) ਨੇ ਜੇਤੂ ਵਿਦਿਆਰਥਣਾਂ, ਉਨ੍ਹਾਂ ਦੇ ਮਾਪਿਆਂ ਤੇ ਸਕੂਲ ਸਟਾਫ਼ ਨੂੰ ਦਿਲੋਂ ਵਧਾਈ ਦਿੱਤੀ। ਉਨ੍ਹਾਂ ਨੇ ਖੁਸ਼ੀ ਪ੍ਰਗਟ ਕਰਦਿਆਂ ਐਲਾਨ ਕੀਤਾ ਕਿ ਅਗਲੇ ਵਿੱਦਿਅਕ ਸਾਲ ਤੋਂ ਸਕੂਲ ਵਿਚ ਲੜਕੀਆਂ ਤੇ ਲੜਕਿਆਂ ਦੀਆਂ ਹਾਕੀ ਤੇ ਬਾਸਕਟਬਾਲ ਦੀਆਂ ਟੀਮਾਂ ਵੀ ਤਿਆਰ ਕੀਤੀਆਂ ਜਾਣਗੀਆਂ। ਇਸ ਲਈ ਲੋੜੀਂਦੇ ਖੇਡ ਸਾਮਾਨ ਦਾ ਪ੍ਰਬੰਧ ਪਹਿਲਾਂ ਹੀ ਕੀਤਾ ਜਾ ਚੁੱਕਾ ਹੈ। ਸਕੂਲ ਦੇ ਪ੍ਰਧਾਨ ਡਾ. ਰਾਜੇਸ਼ ਸ਼ਰਮਾ ਤੇ ਕੋਆਰਡੀਨੇਟਰ ਡਾ. ਸ਼ਾਲਿਨੀ ਸ਼ਰਮਾ ਨੇ ਵੀ ਜੇਤੂ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਇਹ ਉਪਲਬਧੀ ਹੋਰ ਵਿਦਿਆਰਥੀਆਂ ਲਈ ਪ੍ਰੇਰਣਾਦਾਇਕ ਹੈ। ਪ੍ਰਿੰਸੀਪਲ ਅਮਿਤ ਸਿੰਘ ਨੋਗਾ, ਉਪ-ਪ੍ਰਿੰਸੀਪਲ ਕਪਿਲ ਸ਼ਰਮਾ ਅਤੇ ਸਕੂਲ ਸਟਾਫ਼ ਨੇ ਜੇਤੂ ਵਿਦਿਆਰਥਣਾਂ ਅਤੇ ਉਨ੍ਹਾਂ ਦੇ ਕੋਚਾਂ ਨੂੰ ਦਿੱਤੀ।