10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਪੇਅ ਕਮਿਸ਼ਨ ਦਾ ਏਰੀਅਰ ਲੈਣ ਲਈ ਸ਼ੂਗਰ ਮਿੱਲ ਪਨਿਆੜ ਦੇ ਸੇਵਾ ਮੁਕਤ ਕਰਮਚਾਰੀਆਂ ਵਲੋਂ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ

ਗੁਰਦਾਸਪੁਰ, 9 ਸਤੰਬਰ (ਚੱਕਰਾਜਾ)-ਸ਼ੂਗਰ ਮਿੱਲ ਪਨਿਆੜ ਦੇ ਸੇਵਾ ਮੁਕਤ ਕਰਮਚਾਰੀਆਂ ਵਲੋਂ ਅਸ਼ਵਨੀ ਕੁਮਾਰ ਲੱਖਣ ਕਲਾਂ, ਸੁਖਜਿੰਦਰ ਸਿੰਘ ਬਾਠਾਂਵਾਲੀ ਤੇ ਮਨਜਿੰਦਰ ਸਿੰਘ ਪਾਹੜਾ ਦੀ ਅਗਵਾਈ ਹੇਠ ਮਿੱਲ ਪ੍ਰਬੰਧਕਾਂ ਖ਼ਿਲਾਫ਼ ਅਣਮਿੱਥੇ ਸਮੇਂ ਦਾ ਧਰਨਾ ਸ਼ੁਰੂ ਕਰ ਦਿੱਤਾ ਹੈ। ਜਿਸ ’ਚ ਮਜ਼ਦੂਰ ਮੁਕਤੀ ਮੋਰਚੇ ਦੇ ਆਗੂ ਵਿਜੇ ਸੋਹਲ ਉਚੇਚੇ ਤੌਰ ’ਤੇ ਸ਼ਾਮਿਲ ਹੋਏ।

Ad Position 21
repet_subhas-goyals [Copy P29]
ਅਜੀਤ ਡੈਸਕ 10-09-2026
ਗੁਰਦਾਸਪੁਰ, 9 ਸਤੰਬਰ (ਚੱਕਰਾਜਾ)-ਸ਼ੂਗਰ ਮਿੱਲ ਪਨਿਆੜ ਦੇ ਸੇਵਾ ਮੁਕਤ ਕਰਮਚਾਰੀਆਂ ਵਲੋਂ ਅਸ਼ਵਨੀ ਕੁਮਾਰ ਲੱਖਣ ਕਲਾਂ, ਸੁਖਜਿੰਦਰ ਸਿੰਘ ਬਾਠਾਂਵਾਲੀ ਤੇ ਮਨਜਿੰਦਰ ਸਿੰਘ ਪਾਹੜਾ ਦੀ ਅਗਵਾਈ ਹੇਠ ਮਿੱਲ ਪ੍ਰਬੰਧਕਾਂ ਖ਼ਿਲਾਫ਼ ਅਣਮਿੱਥੇ ਸਮੇਂ ਦਾ ਧਰਨਾ ਸ਼ੁਰੂ ਕਰ ਦਿੱਤਾ ਹੈ। ਜਿਸ ’ਚ ਮਜ਼ਦੂਰ ਮੁਕਤੀ ਮੋਰਚੇ ਦੇ ਆਗੂ ਵਿਜੇ ਸੋਹਲ ਉਚੇਚੇ ਤੌਰ ’ਤੇ ਸ਼ਾਮਿਲ ਹੋਏ। ਇਸ ਮੌਕੇ ਸੇਵਾ ਮੁਕਤ ਕਰਮਚਾਰੀਆਂ ਨੇ ਕਿਹਾ ਕਿ ਉਨ੍ਹਾਂ ਵਲੋਂ ਸ਼ੂਗਰ ਮਿੱਲ ਦੇ ਜੀ.ਐੱਮ ਨੂੰ ਵਾਰ ਵਾਰ ਮਿਲਣ ਦੇ ਬਾਵਜੂਦ ਉਨ੍ਹਾਂ ਨੂੰ ਪੇਅ ਕਮਿਸ਼ਨ ਦੇ ਏਰੀਅਰ ਦਾ ਬਕਾਇਆ ਨਹੀਂ ਦਿੱਤਾ ਜਾ ਰਿਹਾ ਤੇ ਮਿਲ ਪ੍ਰਬੰਧਕਾਂ ਵਲੋਂ ਟਾਲ ਮਟੋਲ ਦੀ ਨੀਤੀ ਅਪਣਾਈ ਜਾ ਰਹੀ ਹੈ। ਜਿਸ ਨੂੰ ਲੈ ਕੇ ਕਰਮਚਾਰੀਆਂ ’ਚ ਭਾਰੀ ਰੋਸ ਹੈ। ਆਗੂਆਂ ਨੇ ਸ਼ੂਗਰ ਮਿੱਲ ਦੇ ਪ੍ਰਬੰਧਕਾਂ ਨੂੰ ਚਿਤਾਵਨੀ ਦਿੱਤੀ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਨਹੀਂ ਹੁੰਦਾ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਯੂਨੀਅਨ ਨੇ ਭਰਾਤਰੀ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਉਹ ਅੱਜ 10 ਸਤੰਬਰ ਦੇ ਸ਼ਾਮਿਲ ਹੋ ਕੇ ਉਨ੍ਹਾਂ ਦਾ ਸਾਥ ਦੇਣ। ਇਸ ਮੌਕੇ ਬਲਵਿੰਦਰ ਸਿੰਘ, ਸਾਧਾ ਸਿੰਘ, ਰਾਮ ਕਿਸ਼ਨ, ਲਖਵਿੰਦਰ ਸਿੰਘ, ਗੁਰਭਿੰਦਰ ਸਿੰਘ, ਕਮਲ ਕਿਸ਼ੋਰ, ਜੋਗਿੰਦਰ ਸਿੰਘ, ਜਸਬੀਰ ਸਿੰਘ, ਸੂਬਾ ਸਿੰਘ, ਰਾਜ ਕੁਮਾਰ, ਜੋਗਿੰਦਰ ਪਾਲ, ਹੰਸ ਰਾਜ, ਲਖਵਿੰਦਰ ਸਿੰਘ, ਪ੍ਰਗਟ ਸਿੰਘ, ਪਰਸ ਰਾਮ ਕਲਾਨੌਰ ਅਤੇ ਹੋਰ ਵਰਕਰ ਹਾਜਰ ਸਨ।
Ad Position 22
No active advertisement
ਪਿਛਲੀ ਖ਼ਬਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜ਼ੋਨ ਤੇਜਾ ਸਿੰਘ ਸੁਤੰਤਰ ਦੀ ਮੀਟਿੰਗ ਅਗਲੀ ਖ਼ਬਰ ਫਾਊਂਡਰੀ ਤੇ ਵਰਕਸ਼ਾਪ ਵਰਕਰ ਯੂਨੀਅਨ ਵਲੋਂ ਸਹਾਇਕ ਕਿਰਤ ਕਮਿਸ਼ਨਰ ਦੇ ਦਫ਼ਤਰ ਮੂਹਰੇ ਧਰਨਾ
Ad Position 24