10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜ਼ੋਨ ਤੇਜਾ ਸਿੰਘ ਸੁਤੰਤਰ ਦੀ ਮੀਟਿੰਗ

ਗੁਰਦਾਸਪੁਰ, 9 ਸਤੰਬਰ (ਚੱਕਰਾਜਾ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ੋਨ ਤੇਜਾ ਸਿੰਘ ਸੁਤੰਤਰ ਵਲੋਂ ਪਿੰਡ ਬਾਊਪੁਰ ਅਫਗਾਨਾ, ਪਿੰਡ ਬਲੱਗਣ, ਪਿੰਡ ਨਡਾਲਾ ਵਿਖੇ ਭਰਵੀਂਆਂ ਮੀਟਿੰਗਾਂ ਕੀਤੀਆਂ ਗਈਆਂ। ਇਸ ਮੀਟਿੰਗ ਦੌਰਾਨ ਜਿਲ੍ਹਾ ਪ੍ਰੈਸ ਸਕੱਤਰ ਸੁਖਦੇਵ ਸਿੰਘ ਅੱਲੜਪਿੰਡੀ ਨੇ ਦੱਸਿਆ ਕਿ ਆਉਣ ਵਾਲੀ 14 ਸਤੰਬਰ ਨੂੰ ਪੰਜਾਬ ਦੇ ਮੰਤਰੀਆਂ ਦੇ ਘਰਾਂ ਦੇ ਘਿਰਾਓ ਸਬੰਧੀ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 10-09-2026
ਗੁਰਦਾਸਪੁਰ, 9 ਸਤੰਬਰ (ਚੱਕਰਾਜਾ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ੋਨ ਤੇਜਾ ਸਿੰਘ ਸੁਤੰਤਰ ਵਲੋਂ ਪਿੰਡ ਬਾਊਪੁਰ ਅਫਗਾਨਾ, ਪਿੰਡ ਬਲੱਗਣ, ਪਿੰਡ ਨਡਾਲਾ ਵਿਖੇ ਭਰਵੀਂਆਂ ਮੀਟਿੰਗਾਂ ਕੀਤੀਆਂ ਗਈਆਂ। ਇਸ ਮੀਟਿੰਗ ਦੌਰਾਨ ਜਿਲ੍ਹਾ ਪ੍ਰੈਸ ਸਕੱਤਰ ਸੁਖਦੇਵ ਸਿੰਘ ਅੱਲੜਪਿੰਡੀ ਨੇ ਦੱਸਿਆ ਕਿ ਆਉਣ ਵਾਲੀ 14 ਸਤੰਬਰ ਨੂੰ ਪੰਜਾਬ ਦੇ ਮੰਤਰੀਆਂ ਦੇ ਘਰਾਂ ਦੇ ਘਿਰਾਓ ਸਬੰਧੀ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਹੈ। ਇਸ ਮੌਕੇ ਸੰਬੋਧਨ ਕਰਦਿਆਂ ਜੋਨ ਪ੍ਰਧਾਨ ਨਿਰਮਲ ਸਿੰਘ ਆਦੀਆਂ, ਸੁਖਦੇਵ ਸਿੰਘ ਅੱਲੜਪਿੰਡੀ, ਸੁਖਵਿੰਦਰ ਸਿੰਘ ਮੀਤ ਪ੍ਰਧਾਨ, ਰਣਬੀਰ ਸਿੰਘ ਡੁਗਰੀ ਆਦਿ ਨੇ ਕਿਹਾ ਕਿ ਕਿਸਾਨਾਂ ਦੇ ਹੱਕਾਂ ਅਤੇ ਉਨ੍ਹਾਂ ਦੇ ਨੁਕਸਾਨ ਦੀ ਭਰਪਾਈ ਲਈ ਸੰਘਰਸ਼ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ 14 ਸਤੰਬਰ ਨੂੰ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੇ ਘਰ ਅੱਗੇ ਪੱਕਾ ਮੋਰਚਾ ਲਗਾਇਆ ਜਾਵੇਗਾ। ਜਿਸ ਦੌਰਾਨ ਵੱਡੀ ਗਿਣਤੀ ਵਿਚ ਕਿਸਾਨ ਤੇ ਮਜ਼ਦੂਰਾਂ ਵਲੋਂ ਸ਼ਮੂਲੀਅਤ ਕਰਕੇ ਸ਼ੰਭੂ ਅਤੇ ਖਨੌਰੀ ਬਾਰਡਰ ֹ’ ਤੇ ਕਿਸਾਨਾਂ ਦੇ ਸਮਾਨ ਦੇ ਹੋਏ ਨੁਕਸਾਨ ਦੀ ਪੰਜਾਬ ਸਰਕਾਰ ਵਲੋਂ ਭਰਪਾਈ ਕਰਵਾਉਣ ਦਾ ਮੁੱਦਾ ਉਠਾਇਆ ਜਾਵੇਗਾ। ਆਗੂਆਂ ਨੇ ਕਿਹਾ ਕਿ ਕਿਸਾਨਾਂ ਵਲੋਂ ਲੰਬੇ ਸਮੇਂ ਤੋਂ ਹੱਕਾਂ ਲਈ ਸੰਘਰਸ਼ ਕੀਤਾ ਜਾ ਰਿਹਾ ਹੈ ਅਤੇ ਸਰਕਾਰ ਨੂੰ ਵੀ ਠੋਸ ਕਦਮ ਚੁੱਕਣੇ ਚਾਹੀਦੇ ਹਨ। ਉਨ੍ਹਾਂ ਨੇ ਸਮੂਹ ਕਿਸਾਨ, ਮਜਦੂਰਾਂ ਨੂੰ 14 ਸਤੰਬਰ ਦੇ ਪ੍ਰੋਗਰਾਮ ਵਿਚ ਵੱਧ ਚੜ੍ਹ ਕੇ ਸ਼ਾਮਿਲ ਹੋਣ ਦੀ ਅਪੀਲ ਕੀਤੀ। ਇਸ ਮੌਕੇ ਕਿਸਾਨ ਆਗੂ ਕਰਨੈਲ ਸਿੰਘ ਸਕੱਤਰ, ਸੁਖਵਿੰਦਰ ਸਿੰਘ ਮੀਤ ਪ੍ਰਧਾਨ, ਰਣਬੀਰ ਸਿੰਘ ਡੁਗਰੀ, ਸੂੱਚਾ ਸਿੰਘ ਬਲੱਗਣ, ਕਰਨੈਲ ਸਿੰਘ ਮੱਲ੍ਹੀ, ਮਨਦੀਪ ਸਿੰਘ ਬਾਊਪੁਰ, ਦੀਦਾਰ ਸਿੰਘ ਕਾਦੀਆਂ, ਨਿਸ਼ਾਨ ਸਿੰਘ, ਸਤਨਾਮ ਸਿੰਘ ਖਜਾਨਚੀ, ਗੁਰਮੀਤ ਸਿੰਘ ਬਲੱਗਣ, ਜਸਵੰਤ ਸਿੰਘ ਕਾਦੀਆਂ ਆਦਿ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਕਾਦੀਆਂ ਵਿਖੇ ਗੁਰਇਕਬਾਲ ਸਿੰਘ ਮਾਹਲ ਦੀ ਅਗਵਾਈ ’ਚ ‘ਮਿਸ਼ਨ ਕਲੀਨ ਮੁਹਿੰਮ’ ਜਾਰੀ ਅਗਲੀ ਖ਼ਬਰ ਪੇਅ ਕਮਿਸ਼ਨ ਦਾ ਏਰੀਅਰ ਲੈਣ ਲਈ ਸ਼ੂਗਰ ਮਿੱਲ ਪਨਿਆੜ ਦੇ ਸੇਵਾ ਮੁਕਤ ਕਰਮਚਾਰੀਆਂ ਵਲੋਂ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
Ad Position 24