ਕਾਦੀਆਂ ਵਿਖੇ ਗੁਰਇਕਬਾਲ ਸਿੰਘ ਮਾਹਲ ਦੀ ਅਗਵਾਈ ’ਚ ‘ਮਿਸ਼ਨ ਕਲੀਨ ਮੁਹਿੰਮ’ ਜਾਰੀ
ਕਾਦੀਆਂ, 9 ਸਤੰਬਰ (ਕੁਲਵਿੰਦਰ ਸਿੰਘ)-ਕਾਦੀਆਂ ਹਲਕੇ ਦੇ ਇੰਚਾਰਜ ਗੁਰਇਕਬਾਲ ਸਿੰਘ ਮਾਹਲ ਦੀ ਅਗਵਾਈ ’ਚ ਕਾਦੀਆਂ ਵਿਖੇ ਸਫ਼ਾਈ ਮੁਹਿੰਮ ਤਹਿਤ ਸਫ਼ਾਈ ਕੀਤੀ ਗਈ। ਇਸ ਮੌਕੇ ਗੁਰਇਕਬਾਲ ਸਿੰਘ ਮਾਹਲ ਨੇ ਦੱਸਿਆ ਕਿ ਕਾਦੀਆ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ’ਚ ਸਫ਼ਾਈ ਕਰਮਚਾਰੀਆਂ ਵਲੋਂ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਆਪਣੀ ਡਿਊਟੀ ਨਿਭਾਈ ਜਾ ਰਹੀ ਹੈ।
ਸ਼
ਸ਼ਹਿਰ ਦੇ ਵੱਖ-ਵੱਖ ਹਿੱਸਿਆਂ ’ਚ ਚੱਲ ਰਹੀ ਸਫ਼ਾਈ ਮੁਹਿੰਮ। ਤਸਵੀਰ : ਕੁਲਵਿੰਦਰ ਸਿੰਘੂ
10-09-2026
ਕਾਦੀਆਂ, 9 ਸਤੰਬਰ (ਕੁਲਵਿੰਦਰ ਸਿੰਘ)-ਕਾਦੀਆਂ ਹਲਕੇ ਦੇ ਇੰਚਾਰਜ ਗੁਰਇਕਬਾਲ ਸਿੰਘ ਮਾਹਲ ਦੀ ਅਗਵਾਈ ’ਚ ਕਾਦੀਆਂ ਵਿਖੇ ਸਫ਼ਾਈ ਮੁਹਿੰਮ ਤਹਿਤ ਸਫ਼ਾਈ ਕੀਤੀ ਗਈ। ਇਸ ਮੌਕੇ ਗੁਰਇਕਬਾਲ ਸਿੰਘ ਮਾਹਲ ਨੇ ਦੱਸਿਆ ਕਿ ਕਾਦੀਆ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ’ਚ ਸਫ਼ਾਈ ਕਰਮਚਾਰੀਆਂ ਵਲੋਂ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਆਪਣੀ ਡਿਊਟੀ ਨਿਭਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਰਾਜ ਸਰਕਾਰ ਵਲੋਂ ਸੂਬੇ ਨੂੰ ਸਾਫ਼-ਸੁਥਰਾ ਤੇ ਸੁੰਦਰ ਬਣਾਉਣ ਲਈ ਅਣਥੱਕ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਪਿਛਲੇ ਕਈ ਸਾਲਾਂ ਤੋਂ ਸ਼ਹਿਰ ਦੇ ਨਾਲਿਆਂ ਦੀ ਸਫ਼ਾਈ ਨਾ ਹੋਣ ਕਾਰਨ ਕਈ ਨਾਲੇ ਗੰਦਗੀ ਤੇ ਮਿੱਟੀ ਨਾਲ ਭਰ ਗਏ ਹਨ। ਹੁਣ ਨਗਰ ਕੌਂਸਲ ਵਲੋਂ ਇਨ੍ਹਾਂ ਨਾਲਿਆਂ ਦੀ ਸਫ਼ਾਈ ਦਾ ਕੰਮ ਲਗਾਤਾਰ ਜਾਰੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ’ਚ ਕਾਦੀਆ ਸ਼ਹਿਰ ਦੇ ਸਾਰੇ ਵਾਰਡਾਂ ਦੇ ਸਾਰੇ ਨਾਲਿਆਂ ਦੀ ਸਫ਼ਾਈ ਕਰਕੇ ਪਾਣੀ ਦੀ ਨਿਕਾਸੀ ਨੂੰ ਸੁਚਾਰੂ ਬਣਾਇਆ ਜਾਵੇਗਾ, ਤਾਂ ਜੋ ਸ਼ਹਿਰ ਵਾਸੀਆਂ ਨੂੰ ਪਾਣੀ ਖੜ੍ਹੇ ਹੋਣ ਦੀ ਸਮੱਸਿਆ ਤੋਂ ਰਾਹਤ ਮਿਲ ਸਕੇ। ਉਨ੍ਹਾਂ ਸਮੂਹ ਸ਼ਹਿਰ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ’ਚ ਆਪਣੀ ਜ਼ਿੰਮੇਵਾਰੀ ਨਿਭਾਓ। ਨਾਲਿਆਂ ਵਿਚ ਕੂੜਾ-ਕਰਕਟ ਤੇ ਪਲਾਸਟਿਕ ਦੇ ਲਿਫ਼ਾਫ਼ੇ ਨਾ ਸੁੱਟੋ ਤੇ ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਘੱਟ ਤੋਂ ਘੱਟ ਵਰਤੋਂ ਕਰੋ। ਉਨ੍ਹਾਂ ਕਿਹਾ ਕਿ ਆਓ, ਸਾਰੇ ਮਿਲ ਕੇ ਆਪਣੇ ਸ਼ਹਿਰ ਨੂੰ ਸਾਫ਼, ਸੁੰਦਰ ਤੇ ਹਰਾ-ਭਰਾ ਬਣਾਈਏ ।