ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਨੇ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ
ਬਟਾਲਾ, 9 ਸਤੰਬਰ (ਸਤਿੰਦਰ ਸਿੰਘ)-ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਲਾਡੀ ਵਲੋਂ ਯੋਗ ਉਮੀਦਵਾਰਾਂ ਨੂੰ ਪਾਰਦਰਸ਼ੀ ਢੰਗ ਨਾਲ ਸਰਕਾਰੀ ਨੌਕਰੀਆਂ ਮੁਹੱਈਆ ਕਰਵਾਉਣ ਦੀ ਮੁਹਿੰਮ ਤਹਿਤ ਸ੍ਰੀ ਹਰਗੋਬਿੰਦਪੁਰ ਸਾਹਿਬ ਵਿਖੇ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਇਸ ਮੌਕੇ ਸੀ.
ਸ
ਸਾਬਕਾ ਵਿਧਾਇਕ ਸ: ਬਲਵਿੰਦਰ ਸਿੰਘ ਲਾਡੀ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਪਦੇ ਹੋਏ। ਅਜੀਤ ਤਸਵੀਰ
10-09-2026
ਬਟਾਲਾ, 9 ਸਤੰਬਰ (ਸਤਿੰਦਰ ਸਿੰਘ)-ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਲਾਡੀ ਵਲੋਂ ਯੋਗ ਉਮੀਦਵਾਰਾਂ ਨੂੰ ਪਾਰਦਰਸ਼ੀ ਢੰਗ ਨਾਲ ਸਰਕਾਰੀ ਨੌਕਰੀਆਂ ਮੁਹੱਈਆ ਕਰਵਾਉਣ ਦੀ ਮੁਹਿੰਮ ਤਹਿਤ ਸ੍ਰੀ ਹਰਗੋਬਿੰਦਪੁਰ ਸਾਹਿਬ ਵਿਖੇ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਇਸ ਮੌਕੇ ਸੀ.ਡੀ.ਪੀ.ਓ. ਵਰਿੰਦਰ ਸਿੰਘ ਵੀ ਮੌਜੂਦ ਸਨ। ਬਲਵਿੰਦਰ ਸਿੰਘ ਲਾਡੀ ਨੇ ਨਵ-ਨਿਯੁਕਤ ਆਂਗਣਵਾੜੀ ਵਰਕਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਆਪਣੀਆਂ ਜ਼ਿੰਮੇਵਾਰੀਆਂ ਨੂੰ ਪੂਰੀ ਇਮਾਨਦਾਰੀ, ਮਿਹਨਤ ਤੇ ਸਮਰਪਿਤ ਭਾਵਨਾ ਨਾਲ ਨਿਭਾਉਣ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਯੋਗਤਾ ਦੇ ਆਧਾਰ ’ਤੇ ਪਾਰਦਰਸ਼ੀ ਤੇ ਭ੍ਰਿਸ਼ਟਾਚਾਰ- ਰਹਿਤ ਢੰਗ ਨਾਲ ਸਰਕਾਰੀ ਨੌਕਰੀਆਂ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਵਲੋਂ ਹੁਣ ਤੱਕ ਵੱਖ-ਵੱਖ ਵਿਭਾਗਾਂ ਵਿਚ ਹਜ਼ਾਰਾਂ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ ਅਤੇ ਆਉਣ ਵਾਲੇ ਸਮੇਂ ਵਿਚ ਵੀ ਰੁਜ਼ਗਾਰ ਦੇ ਹੋਰ ਮੌਕੇ ਉਪਲੱਬਧ ਕਰਵਾਉਣ ਲਈ ਭਰਤੀ ਪ੍ਰਕਿਰਿਆ ਲਗਾਤਾਰ ਜਾਰੀ ਰਹੇਗੀ। ਉਨ੍ਹਾਂ ਕ ਿਹਾ ਕਿ ਆਂਗਣਵਾੜੀ ਕੇਂਦਰ ਬੱਚਿਆਂ, ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਦੀ ਸਿਹਤ, ਪੋਸ਼ਣ ਅਤੇ ਸ਼ੁਰੂਆਤੀ ਸਿੱਖਿਆ ਵਿਚ ਬਹੁਤ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ, ਇਸ ਲਈ ਨਵ-ਨਿਯੁਕਤ ਵਰਕਰ ਆਪਣੀਆਂ ਸੇਵਾਵਾਂ ਪੂਰੀ ਤਨਦੇਹੀ ਨਾਲ ਨਿਭਾਉਣ ।