ਅੱਖਾਂ ਦੇ ਮੁਫ਼ਤ ਕੈਂਪ ਦੌਰਾਨ 125 ਮਰੀਜ਼ਾਂ ਦੀ ਜਾਂਚ
ਡੇਰਾ ਬਾਬਾ ਨਾਨਕ, 9 ਸਤੰਬਰ (ਵਿਜੇ ਸ਼ਰਮਾ)-ਮਨੁੱਖਤਾ ਦੀ ਨਿਸ਼ਕਾਮ ਸੇਵਾ ਨੂੰ ਸਮਰਪਿਤ ਸਿੱਖੀ ਸੇਵਾ ਮਿਸ਼ਨ ਯੂ. ਕੇ.
ਡੇਰਾ ਬਾਬਾ ਨਾਨਕ, 9 ਸਤੰਬਰ (ਵਿਜੇ ਸ਼ਰਮਾ)-ਮਨੁੱਖਤਾ ਦੀ ਨਿਸ਼ਕਾਮ ਸੇਵਾ ਨੂੰ ਸਮਰਪਿਤ ਸਿੱਖੀ ਸੇਵਾ ਮਿਸ਼ਨ ਯੂ.ਕੇ. ਵਲੋਂ ਗੁਰੂ ਨਾਨਕ ਨਾਮ ਸੇਵਾ ਮਿਸ਼ਨ ਡੇਰਾ ਬਾਬਾ ਨਾਨਕ ਦੇ ਪ੍ਰਬੰਧਾਂ ਹੇਠ ਪਿੰਡ ਬੈਂਸ ਵਿਖੇ ਅੱਖਾਂ ਦਾ ਮੁਫ਼ਤ ਕੈਂਪ ਲਗਾਇਆ ਗਿਆ। ਕੈਂਪ ਸਬੰਧੀ ਗੁਰੂ ਨਾਨਕ ਦੇਵ ਜੀ ਦੀ ਅੰਸ਼-ਬੰਸ਼ ਬਾਬਾ ਬਲਬੀਰ ਸਿੰਘ ਬੇਦੀ ਸ੍ਰੀ ਚੋਲਾ ਸਾਹਿਬ ਵਾਲਿਆਂ ਨੇ ਦੱਸਿਆ ਕਿ ਕੈਂਪ ਦੌਰਾਨ ਅੱਖਾਂ ਦੇ ਮਾਹਿਰ ਡਾਕਟਰ ਨਰਿੰਦਰ ਕੁਮਾਰ ਵਲੋਂ ਆਧੁਨਿਕ ਤਕਨੀਕ ਨਾਲ 125 ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ। ਉਨ੍ਹਾਂ ਦੱਸਿਆ ਕਿ ਸਿੱਖੀ ਸੇਵਾ ਮਿਸ਼ਨ ਯੂ.ਕੇ. ਦੇ ਚੇਅਰਮੈਨ ਰਾਜਬੀਰ ਸਿੰਘ ਕੁਲਾਰ ਦੀ ਰਹਿਨੁਮਾਈ ਹੇਠ ਸਰਹੱਦੀ ਖੇਤਰ ਦੇ ਵੱਖ-ਵੱਖ ਪਿੰਡਾਂ ’ਚ ਮਹੀਨਾਵਾਰ 2 ਕੈਂਪ ਲਗਾਏ ਜਾਂਦੇ ਹਨ, ਜਿਸ ਦੌਰਾਨ ਜਿੱਥੇ ਅਧੁਨਿਕ ਤਕਨੀਕ ਨਾਲ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਜਾਂਦੀ ਹੈ ਉਥੇ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਤੇ ਐਨਕਾਂ ਦੀ ਵੰਡ ਵੀ ਕੀਤੀ ਜਾਂਦੀ ਹੈ। ਇਸ ਮੌਕੇ ਗੁਰਦੀਪ ਸਿੰਘ ਸਰਪੰਚ, ਮੁਖਤਿਆਰ ਸਿੰਘ, ਹਰਿੰਦਰ ਸਿੰਘ, ਸਰਦੂਲ ਸਿੰਘ ਆਦਿ ਹਾਜ਼ਰ ਸਨ।