12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਜ਼ਿਲ੍ਹਾ ਗੁਰਦਾਸਪੁਰ ਵਿਚ 5 ਡਰੋਨ ਸ਼ੋਅ ਕਰਵਾਏ ਜਾਣਗੇ-ਡੀ.ਸੀ

ਗੁਰਦਾਸਪੁਰ, 10 ਸਤੰਬਰ (ਅਸ਼ੋਕ ਸ਼ਰਮਾ)-ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦਾਸਪੁਰ ਜ਼ਿਲ੍ਹੇ ’ਚ 5 ਡਰੋਨ ਸ਼ੋਅ ਕਰਵਾਏ ਜਾਣਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਆਦਿਤਿਆ ਉੱਪਵ ਵਲੋਂ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਦਿੱਤੀ ਗਈ।

Ad Position 21
repet_subhas-goyals [Copy P29]
ਅਜੀਤ ਡੈਸਕ 11-09-2026
ਗੁਰਦਾਸਪੁਰ, 10 ਸਤੰਬਰ (ਅਸ਼ੋਕ ਸ਼ਰਮਾ)-ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦਾਸਪੁਰ ਜ਼ਿਲ੍ਹੇ ’ਚ 5 ਡਰੋਨ ਸ਼ੋਅ ਕਰਵਾਏ ਜਾਣਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਆਦਿਤਿਆ ਉੱਪਵ ਵਲੋਂ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਦਿੱਤੀ ਗਈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 28 ਸਤੰਬਰ ਨੂੰ ਗੁਰਦਾਸਪੁਰ, 29 ਸਤੰਬਰ ਨੂੰ ਦੀਨਾਨਗਰ, 30 ਸਤੰਬਰ ਨੂੰ ਕਾਦੀਆਂ. 1 ਅਕਤੂਬਰ ਨੂੰ ਬਟਾਲਾ ਅਤੇ 2 ਅਕਤੂਬਰ ਨੂੰ ਸ਼੍ਰੀ ਹਰਗੋਬਿੰਦਪੁਰ ਸਾਹਿਬ ਵਿਖੇ ਡਰੋਨ ਸ਼ੋਅ ਕਰਵਾਇਆ ਜਾਵੇਗਾ। ਇਹ ਡਰੋਨ ਸ਼ੋਅ ਸ਼ਾਮ ਦੇ ਸਮੇਂ ਕਰਵਾਏ ਜਾਣਗੇ। ਡਿਪਟੀ ਕਮਿਸ਼ਨਰ ਨੇ ਪੁਲਿਸ, ਪਾਵਰਕਾਮ, ਫਾਇਰ ਬ੍ਰਿਗੇਡ, ਸਿਹਤ, ਪੀ.ਡਬਲਿਊ.ਡੀ, ਵਾਟਰ ਸਪਲਾਈ ਅਤੇ ਸੈਨੀਟੇਸ਼ਨ, ਮੰਡੀ ਬੋਰਡ, ਮਾਰਕਿਟ ਕਮੇਟੀਆਂ ਸਮੇਤ ਵੱਖ-ਵੱਖ ਵਿਭਾਗਾਂ ਨੂੰ ਡਰੋਨ ਸ਼ੋਅ ਸਬੰਧੀ ਤਿਆਰੀਆਂ ਸਮੇਂ ਸਿਰ ਮੁਕੰਮਲ ਕਰਨ ਲਈ ਨਿਰਦੇਸ਼ ਦਿੱਤੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਡਰੋਨ ਸ਼ੋਅ ’ਚ ਸ਼ਾਨਦਾਰ ਦ੍ਰਿਸ਼ਾ ਦੇ ਜਰੀਏ ਗੁਰੂ ਰਵਿਦਾਸ ਜੀ ਦੇ ਜੀਵਨ, ਫਲਸਫੇ ਤੇ ਸਿੱਖਿਆਵਾਂ ਨੂੰ ਪੇਸ਼ ਕੀਤਾ ਜਾਵੇਗਾ। ਇਸ ਮੌਕੇ ਗੁਰਪ੍ਰੀਤ ਸਿੰਘ ਗਿੱਲ, ਏ.ਡੀ.ਸੀ (ਵਿ), ਕੁਲਦੀਪ ਚੰਦ ਸਹਾਇਕ ਕਮਿਸ਼ਨਰ (ਜ), ਅਸ਼ੋਕ ਕੁਮਾਰ ਐੱਸ.ਡੀ.ਐਮ, ਸਾਰੰਗਪ੍ਰੀਤ ਸਿੰਘ ਔਜਲਾ ਐੱਸ.ਡੀ.ਐਮ ਬਟਾਲਾ, ਗਗਨਦੀਪ ਸਿੰਘ ਐੱਸ.ਡੀ.ਐਮ ਦੀਨਾਨਗਰ, ਪ੍ਰੋਫੈਸਰ ਰਾਜ ਕੁਮਾਰ ਸ਼ਰਮਾ ਸਕੱਤਰ ਜ਼ਿਲ੍ਹਾ ਹੈਰੀਟੇਜ ਸੁਸਾਇਟੀ, ਡੀ.ਡੀ.ਪੀ.ਓ ਹਰਪ੍ਰੀਤ ਸਿੰਘ, ਤੇਜਿੰਦਰਪਾਲ ਸਿੰਘ ਡੀ.ਐੱਸ.ਪੀ ਬਟਾਲਾ, ਡਾ: ਮਹੇਸ਼ ਪ੍ਰਭਾਕਰ ਸਿਵਲ ਸਰਜਨ, ਪਰਮਿੰਦਰ ਸਿੰਘ ਸੈਣੀ ਪ੍ਰੋਗਰਾਮ ਅਫਸਰ ਆਦਿ ਅਧਿਕਾਰੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਸਾਡੇ ਚਾਨਣ ਮੁਨਾਰੇ-ਬੁਲੰਦੀਆਂ ਨੂੰ ਛੂਹ ਰਿਹਾ ਯੋਗੀ ਰਾਜ ਸ੍ਰੀ ਬਾਵਾ ਲਾਲ ਮਾਡਰਨ ਸੀਨੀਅਰ ਸੈਕੈਂਡਰੀ ਸਕੂਲ ਧਿਆਨਪੁਰ ਅਗਲੀ ਖ਼ਬਰ ਕੁਲਵਿੰਦਰ ਸਿੰਘ ਚਿੱਟੀ, ਜਸਵਿੰਦਰ ਸਿੰਘ ਬਹਿਰਾਮਪੁਰ ਅਤੇ ਬਲਦੇਵ ਸਿੰਘ ਤਾਜਪੁਰ ਸ਼ੋ੍ਮਣੀ ਅਕਾਲੀ ਦਲ ਦੇ ਜਨਰਲ ਕੌਂਸਲ ਮੈਂਬ...
Ad Position 24