ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਚਰਨ ਕਮਲ ਸਾਹਿਬ ਘੁਮਾਣ ਵਿਖੇ ਸਮਾਗਮ 13 ਨੂੰ
ਘੁਮਾਣ, 10 ਸਤੰਬਰ (ਬੰਮਰਾਹ)-ਸ਼੍ਰੋਮਣੀ ਭਗਤ ਨਾਮਦੇਵ ਜੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਚਰਨ ਕਮਲ ਸਾਹਿਬ ਘੁਮਾਣ ਵਿਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਿਆਰੀਆਂ ਆਰੰਭ ਦਿੱਤੀਆਂ ਗਈਆਂ ਹਨ। ਇਸ ਸਬੰਧੀ ਪ੍ਰਬੰਧਕ ਕਮੇਟੀ ਦੇ ਸਕੱਤਰ ਅਮਰਜੀਤ ਸਿੰਘ ਪੁਰਬਾ ਨੇ ਦੱਸਿਆ ਕਿ 11 ਸਤੰਬਰ ਨੂੰ ਸ਼੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ ਤੇ 13 ਸਤੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪੈਣਗੇ।
ਗ
ਗੁਰਦੁਆਰਾ ਚਰਨ ਕਮਲ ਸਾਹਿਬ ਦੇ ਬਾਹਰੀ ਗੇਟ। ਤਸਵੀਰ: ਬੰਮਰਾਹ
11-09-2026
ਘੁਮਾਣ, 10 ਸਤੰਬਰ (ਬੰਮਰਾਹ)-ਸ਼੍ਰੋਮਣੀ ਭਗਤ ਨਾਮਦੇਵ ਜੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਚਰਨ ਕਮਲ ਸਾਹਿਬ ਘੁਮਾਣ ਵਿਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਿਆਰੀਆਂ ਆਰੰਭ ਦਿੱਤੀਆਂ ਗਈਆਂ ਹਨ। ਇਸ ਸਬੰਧੀ ਪ੍ਰਬੰਧਕ ਕਮੇਟੀ ਦੇ ਸਕੱਤਰ ਅਮਰਜੀਤ ਸਿੰਘ ਪੁਰਬਾ ਨੇ ਦੱਸਿਆ ਕਿ 11 ਸਤੰਬਰ ਨੂੰ ਸ਼੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ ਤੇ 13 ਸਤੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪੈਣਗੇ। ਉਪਰੰਤ ਪੰਥ ਦੇ ਪ੍ਰਸਿੱਧ ਕੀਰਤਨੀਏ ਅਤੇ ਕਥਾਵਾਚਕ ਪਹੁੰਚ ਕੇ ਸੰਗਤਾਂ ਨੂੰ ਗੁਰੂ ਸ਼ਬਦ ਨਾਲ ਜੋੜਨਗੇ। ਉਨ੍ਹਾਂ ਕਿਹਾ ਕਿ ਗੁਰਦੁਆਰਾ ਚਰਨ ਕਮਲ ਸਾਹਿਬ ਪ੍ਰਬੰਧਕ ਕਮੇਟੀ ਵਲੋਂ ਸਿੱਖ ਇਤਿਹਾਸ ਨਾਲ ਸੰਬੰਧਿਤ ਸਾਰੇ ਹੀ ਦਿਹਾੜੇ ਬਹੁਤ ਹੀ ਸ਼ਰਧਾ ਤੇ ਭਾਵਨਾ ਨਾਲ ਮਨਾਏ ਜਾਂਦੇ ਹਨ, ਕਿਉਂਕਿ ਆਉਣ ਵਾਲੀ ਪੀੜੀ ਨੂੰ ਸਿੱਖੀ ਅਤੇ ਸਿੱਖੀ ਸਿਧਾਂਤਾਂ ਨਾਲ ਜੋੜਨ ਲਈ ਜਿੱਥੇ ਉਨ੍ਹਾਂ ਦੇ ਮਾਪਿਆਂ ਨੂੰ ਪਹਿਲ ਕਦਮੀ ਕਰਨੀ ਪਵੇਗੀ, ਉੱਥੇ ਨਾਲ ਹੀ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੂੰ ਵੀ ਇਹ ਸਾਰੇ ਦਿਹਾੜੇ ਮਨਾਉਣੇ ਚਾਹੀਦੇ ਹਨ ਤਾਂ ਜੋ ਨੌਜਵਾਨ ਪੀੜੀ ਨੂੰ ਸਿੱਖ ਇਤਿਹਾਸ ਬਾਰੇ ਚਾਨਣਾ ਪੈ ਸਕੇ।