11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਪੰਜਾਬ ’ਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਲੋਕ ਉਤਾਵਲੇ- ਮਨਦੀਪ ਸਿੰਘ ਰੰਗੜ ਨੰਗਲ

ਅੱਚਲ ਸਾਹਿਬ, 10 ਸਤੰਬਰ (ਗੁਰਚਰਨ ਸਿੰਘ)-ਪੰਜਾਬ ’ਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਲੋਕ ਉਤਾਵਲੇ ਹੋਏ ਪਏ ਹਨ, ਕਿਉਂਕਿ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਸੂਬੇ ਦੇ ਲੋਕਾਂ ਦਾ ਮੋਹ ਭੰਗ ਹੋ ਚੁੱਕਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਾਂਗਰਸ ਪਾਰਟੀ ਇੰਚਾਰਜ ਹਲਕਾ ਸ੍ਰੀ ਹਰਗੋਬਿੰਦਪੁਰ ਮਨਦੀਪ ਸਿੰਘ ਰੰਗੜ ਨੰਗਲ ਵਲੋਂ ਯੂਥ ਵਿੰਗ ਨਾਲ ਮੀਟਿੰਗ ਦੌਰਾਨ ਕੀਤਾ।

Ad Position 21
repet_subhas-goyals [Copy P29]
ਅਜੀਤ ਡੈਸਕ 11-09-2026
ਅੱਚਲ ਸਾਹਿਬ, 10 ਸਤੰਬਰ (ਗੁਰਚਰਨ ਸਿੰਘ)-ਪੰਜਾਬ ’ਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਲੋਕ ਉਤਾਵਲੇ ਹੋਏ ਪਏ ਹਨ, ਕਿਉਂਕਿ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਸੂਬੇ ਦੇ ਲੋਕਾਂ ਦਾ ਮੋਹ ਭੰਗ ਹੋ ਚੁੱਕਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਾਂਗਰਸ ਪਾਰਟੀ ਇੰਚਾਰਜ ਹਲਕਾ ਸ੍ਰੀ ਹਰਗੋਬਿੰਦਪੁਰ ਮਨਦੀਪ ਸਿੰਘ ਰੰਗੜ ਨੰਗਲ ਵਲੋਂ ਯੂਥ ਵਿੰਗ ਨਾਲ ਮੀਟਿੰਗ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ’ਚ ਕਿਸੇ ਨੂੰ ਸੱਚ ਬੋਲਣ ਦਾ ਅਧਿਕਾਰ ਨਹੀਂ ਤੇ ਜੇਕਰ ਕੋਈ ਬੋਲਦਾ ਹੈ ਤਾਂ ਉਸ ਦੀ ਕੁੱਟਮਾਰ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਸਿਰਫ਼ 2027 ਦੀਆਂ ਵਿਧਾਨ ਸਭਾ ਚੋਣਾਂ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ ਅਤੇ ਉਹ ਲੋਕ ਵੋਟਾਂ ਰਾਹੀਂ ਆਪਣਾ ਜਵਾਬ ਦੇਣਗੇ। ਇਸ ਮੌਕੇ ਹਾਜ਼ਰ ਯੂਥ ਪ੍ਰਧਾਨ ਜਗਜੀਤ ਸਿੰਘ ਮਾਹਲ ਸੰਦਲਪੁਰ, ਜ਼ਿਲ੍ਹਾ ਜਨਰਲ ਸਕੱਤਰ ਰਣਧੀਰ ਸਿੰਘ ਹੀਰਾ ਸੰਦਲਪੁਰ, ਯੂਥ ਬਲਾਕ ਪ੍ਰਧਾਨ ਮਨਮੀਤ ਸਿੰਘ ਨੱਤ, ਜ਼ਿਲ੍ਹਾ ਜਨਰਲ ਸਕੱਤਰ ਅਵਤਾਰ ਸਿੰਘ ਗਿੱਲ ਹਲਕਾ ਉਪ ਪ੍ਰਧਾਨ ਯੂਥ ਵਿੰਗ ਰੇਸਮਦੀਪ ਸਿੰਘ ਜੈਤੋਸਰਜਾ, ਉਪ ਪ੍ਰਧਾਨ ਸਾਹਿਜਪ੍ਰੀਤ ਸਿੰਘ ਆਦਿ ਆਗੂਆਂ ਤੇ ਯੂਥ ਵਰਕਰਾਂ ਨੇ ਕਿਹਾ ਕਿ ਸੂਬੇ ’ਚ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਵਿਚ ਯੂਥ ਵਿੰਗ ਅਹਿਮ ਰੋਲ ਅਦਾ ਕਰੇਗਾ। ਉਨ੍ਹਾਂ ਕਿਹਾ ਕਿ ਸਮੁੱਚਾ ਯੂਥ ਵਿੰਗ ਮਨਦੀਪ ਸਿੰਘ ਰੰਗੜ ਨੰਗਲ ਨਾਲ ਚੱਟਾਨ ਵਾਂਗ ਖੜ੍ਹਾ ਹੈ। ਇਸ ਮੌਕੇ ਵੱਡੀ ਗਿਣਤੀ ’ਚ ਹਲਕੇ ਦੇ ਯੂਥ ਵਰਕਰ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਐਕਸੈਲਸ਼ੀਅਰ ਸਕੂਲ ਬਿਜਲੀਵਾਲ ਲਈ ਮਾਣ ਵਾਲੀ ਉਪਲਬਧੀ ਅਗਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਧਾਰੀਵਾਲ ਦੀ ਮੀਟਿੰਗ
Ad Position 24