ਨੈਸ਼ਨਲ ਲੋਕ ਅਦਾਲਤ ਕੱਲ੍ਹ
ਗੁਰਦਾਸਪੁਰ, 10 ਸਤੰਬਰ (ਅਸ਼ੋਕ ਸ਼ਰਮਾ)-ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਦੀਆਂ ਹਦਾਇਤਾਂ ਤੇ ਜ਼ਿਲ੍ਹਾ ਤੇ ਸੈਸ਼ਨ ਜੱਜ-ਸਹਿਤ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦਿਲਬਾਗ ਸਿੰਘ ਜੌਹਲ ਦੇ ਨਿਰਦੇਸ਼ਾਂ ਅਨੁਸਾਰ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਗੁਰਦਾਸਪੁਰ ਵਿਖੇ ਲੋਕ ਅਦਾਲਤ 12 ਸਤੰਬਰ ਨੂੰ ਲਗਾਈ ਜਾ ਰਹੀ ਹੈ। ਇਸ ਸਬੰਧੀ ਜ਼ਿਲ੍ਹਾ ਤੇ ਸੈਸ਼ਨ ਜੱਜ ਦਿਲਬਾਗ ਸਿੰਘ ਜੌਹਲ ਨੇ ਦੱਸਿਆ ਕਿ ਨੈਸ਼ਨਲ ਲੋਕ ਅਦਾਲਤ ’ਚ ਫੌਜਦਾਰੀ, ਚੈੱਕ ਬਾਉਂਸ, ਬੈਂਕਾਂ ਦੇ ਕੇਸ, ਐਕਸੀਡੈਂਟ ਕਲੇਮ ਕੇਸ ਤੇ ਪਰਿਵਾਰਿਕ ਝਗੜੇ ਆਦਿ ਦੇ ਕੇਸ ਲਗਾਏ ਜਾਣਗੇ।
ਜ
ਜ਼ਿਲ੍ਹਾ ਤੇ ਸੈਸ਼ਨ ਜੱਜ ਦਿਲਬਾਗ ਸਿੰਘ ਜੌਹਲ
11-09-2026
ਗੁਰਦਾਸਪੁਰ, 10 ਸਤੰਬਰ (ਅਸ਼ੋਕ ਸ਼ਰਮਾ)-ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਦੀਆਂ ਹਦਾਇਤਾਂ ਤੇ ਜ਼ਿਲ੍ਹਾ ਤੇ ਸੈਸ਼ਨ ਜੱਜ-ਸਹਿਤ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦਿਲਬਾਗ ਸਿੰਘ ਜੌਹਲ ਦੇ ਨਿਰਦੇਸ਼ਾਂ ਅਨੁਸਾਰ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਗੁਰਦਾਸਪੁਰ ਵਿਖੇ ਲੋਕ ਅਦਾਲਤ 12 ਸਤੰਬਰ ਨੂੰ ਲਗਾਈ ਜਾ ਰਹੀ ਹੈ। ਇਸ ਸਬੰਧੀ ਜ਼ਿਲ੍ਹਾ ਤੇ ਸੈਸ਼ਨ ਜੱਜ ਦਿਲਬਾਗ ਸਿੰਘ ਜੌਹਲ ਨੇ ਦੱਸਿਆ ਕਿ ਨੈਸ਼ਨਲ ਲੋਕ ਅਦਾਲਤ ’ਚ ਫੌਜਦਾਰੀ, ਚੈੱਕ ਬਾਉਂਸ, ਬੈਂਕਾਂ ਦੇ ਕੇਸ, ਐਕਸੀਡੈਂਟ ਕਲੇਮ ਕੇਸ ਤੇ ਪਰਿਵਾਰਿਕ ਝਗੜੇ ਆਦਿ ਦੇ ਕੇਸ ਲਗਾਏ ਜਾਣਗੇ। ਇਸ ਤੋਂ ਇਲਾਵਾ ਪ੍ਰੀ-ਲੀਟੀਗੇਟਿਵ ਕੇਸ ਜਿਵੇਂ ਬੈਂਕ ਰਿਕਵਰੀ ਕੇਸ, ਜਲ ਸਪਲਾਈ, ਲੇਬਰ ਆਦਿ ਕੇਸ ਵੀ ਲਗਾਏ ਜਾਣਗੇ। ਉਨ੍ਹਾਂ ਕਿਹਾ ਕਿ ਲੋਕ ਅਦਾਲਤ ਦਾ ਮੁੱਖ ਮਨੋਰਥ ਦੋਵੇਂ ਧਿਰਾਂ ਦੀ ਆਪਸੀ ਰਜਾਮੰਦੀ ਨਾਲ ਝਗੜਿਆਂ ਦਾ ਨਿਪਟਾਰਾ ਕਰਵਾਉਣਾ ਹੈ। ਉਨਾਂ ਦੱਸਿਆ ਕਿ ਲੋਕ ਅਦਾਲਤ ਰਾਹੀਂ ਫੈਸਲਾਂ ਹੋਏ ਕੇਸ ਦੀ ਅੱਗੇ ਕੋਈ ਅਪੀਲ ਨਹੀਂ ਹੋ ਸਕਦੀ, ਕਿਉਂਕਿ ਲੋਕ ਅਦਾਲਤ ’ਚ ਫੈਸਲਾ ਧਿਰਾਂ ਦੀ ਆਪਸੀ ਸਹਿਮਤੀ ਰਾਹੀਂ ਕਰਵਾਇਆ ਜਾਂਦਾ ਹੈ ਤੇ ਫੈਸਲਾ ਹੋਏ ਕੇਸਾਂ ਵਿਚ ਲਗਾਈ ਕੋਰਟ ਫੀਸ ਵੀ ਵਾਪਸ ਕੀਤੀ ਜਾਂਦੀ ਹੈ।