ਜ਼ਿਲ੍ਹਾ ਪ੍ਰਧਾਨ ਘੁੰਮਣ ਦਾ ਗੁਰਦੁਆਰਾ ਸ੍ਰੀ ਅੱਚਲ ਸਾਹਿਬ ਦੇ ਮੈਨੇਜਰ ਵਲੋਂ ਸਨਮਾਨ
ਬਟਾਲਾ, 10 ਸਤੰਬਰ (ਸਤਿੰਦਰ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨਛੋਹ ਪ੍ਰਾਪਤ ਪਵਿੱਤਰ ਧਰਤੀ ਗੁਰਦੁਆਰਾ ਸ਼੍ਰੀ ਅੱਚਲ ਸਾਹਿਬ ਵਿਖੇ ਨਤਮਸਤਕ ਹੋਏ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਘੁੰਮਣ ਦਾ ਗੁਰਦੁਆਰਾ ਸਾਹਿਬ ਦੇ ਮੈਨੇਜਰ ਮਲਕੀਤ ਸਿੰਘ ਬਸਰਾਵਾਂ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਘੁੰਮਣ ਨੇ ਗੱਲਬਾਤ ਕਰਦੇ ਕਿਹਾ ਕਿ ਅੱਜ ਪੰਜਾਬ ਦੇ ਲੋਕ ਬੜੇ ਮੁਸ਼ਕਿਲ ਦੌਰ ਵਿਚੋਂ ਗੁਜ਼ਰ ਰਹੇ ਹਨ ਤੇ ਪੰਜਾਬ ਵਿਚ ਜੰਗਲ ਰਾਜ ਚੱਲ ਰਿਹਾ ਹੈ, ਕਾਨੂੰਨ ਵਿਵਸਥਾ ਬੁਰੀ ਤਰ੍ਹਾਂ ਫ਼ੇਲ੍ਹ ਹੋ ਚੁੱਕੀ ਹੈ ਤੇ ਪੰਜਾਬ ਸਰਕਾਰ ਬੇਵੱਸ ਨਜ਼ਰ ਆ ਰਹੀ ਹੈ।
ਬਟਾਲਾ, 10 ਸਤੰਬਰ (ਸਤਿੰਦਰ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨਛੋਹ ਪ੍ਰਾਪਤ ਪਵਿੱਤਰ ਧਰਤੀ ਗੁਰਦੁਆਰਾ ਸ਼੍ਰੀ ਅੱਚਲ ਸਾਹਿਬ ਵਿਖੇ ਨਤਮਸਤਕ ਹੋਏ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਘੁੰਮਣ ਦਾ ਗੁਰਦੁਆਰਾ ਸਾਹਿਬ ਦੇ ਮੈਨੇਜਰ ਮਲਕੀਤ ਸਿੰਘ ਬਸਰਾਵਾਂ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਘੁੰਮਣ ਨੇ ਗੱਲਬਾਤ ਕਰਦੇ ਕਿਹਾ ਕਿ ਅੱਜ ਪੰਜਾਬ ਦੇ ਲੋਕ ਬੜੇ ਮੁਸ਼ਕਿਲ ਦੌਰ ਵਿਚੋਂ ਗੁਜ਼ਰ ਰਹੇ ਹਨ ਤੇ ਪੰਜਾਬ ਵਿਚ ਜੰਗਲ ਰਾਜ ਚੱਲ ਰਿਹਾ ਹੈ, ਕਾਨੂੰਨ ਵਿਵਸਥਾ ਬੁਰੀ ਤਰ੍ਹਾਂ ਫ਼ੇਲ੍ਹ ਹੋ ਚੁੱਕੀ ਹੈ ਤੇ ਪੰਜਾਬ ਸਰਕਾਰ ਬੇਵੱਸ ਨਜ਼ਰ ਆ ਰਹੀ ਹੈ। ਉਨ੍ਹਾਂ ਕਿਹਾ ਕਿ 2022 ਦੀਆਂ ਚੋਣਾਂ ਮੌਕੇ ਸਰਕਾਰ ਬਣਨ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨੂੰ ਝੂਠੀਆਂ ਗਾਰੰਟੀਆਂ ਤੇ ਵੱਡੇ-ਵੱਡੇ ਵਾਅਦੇ ਕਰਕੇ ਸਰਕਾਰ ਬਣਾਈ ਸੀ, ਜਿਨ੍ਹਾਂ ਵਿਚੋਂ ਸਰਕਾਰ ਬਣਨ ਤੋਂ ਬਾਅਦ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ। ਸ: ਘੁੰਮਣ ਨੇ ਕਿਹਾ ਕਿ ਸਰਕਾਰ ਵਲੋਂ ਨਸ਼ਿਆ ਖਿਲਾਫ਼ ਕਾਰਵਾਈ ਨਾ ਕਰਨ ਕਰਕੇ ਬੇਵੱਸ ਮਾਪੇ ਨਿਰਾਸ਼ਾ ਦੇ ਆਲਮ ਵਿਚ ਜਾ ਰਹੇ ਹਨ ਜਿਸ ਕਾਰਨ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਆਉਣ ਵਾਲੀਆਂ 2027 ਦੀਆਂ ਚੋਣਾਂ ਵਿਚ ਇਸ ਦਾ ਖਮਿਆਜ਼ਾ ਭੁਗਤਣਾ ਪਵੇਗਾ। ਇਸ ਮੌਕੇ ਹੀਰਾ ਸਿੰਘ ਲੱਧਾਮੰਡਾ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ, ਰਣਜੀਤ ਸਿੰਘ ਚੌਲਚੱਕ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ, ਸੁਰਜੀਤ ਸਿੰਘ ਜੈਤੋ ਸਰਜਾ, ਸਵਿੰਦਰ ਸਿੰਘ ਲੱਕੀ, ਸੱਜਣ ਸਿੰਘ ਕੰਡੀਲਾ, ਸੁੱਖ ਬੱਬਰੀ ਨੰਗਲ ਜ਼ਿਲ੍ਹਾ ਮੀਤ ਪ੍ਰਧਾਨ, ਮੇਜਰ ਸਿੰਘ ਬਰਿਆਰ ਜ਼ਿਲ੍ਹਾ ਜਰਨਲ ਸਕੱਤਰ, ਅਵਤਾਰ ਸਿੰਘ ਜੈਤੋ ਸਰਜਾ ਜ਼ਿਲ੍ਹਾ ਪ੍ਰਚਾਰ ਸਕੱਤਰ, ਕੁਲਵੰਤ ਸਿੰਘ ਲੱਧਾ ਮੰਡਾ ਹਾਜ਼ਰ ਸਨ ।