ਦੀਨਾਨਗਰ ਦੇ ਵਾਰਡ ਨੰਬਰ 4 ’ਚ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਦੀ ਅਗਵਾਈ ਹੇਠ ਚਲਾਈ ਸਫਾਈ ਮੁਹਿੰਮ
ਦੀਨਾਨਗਰ, 10 ਸਤੰਬਰ (ਸ਼ਾਮ ਸਿੰਘ ਘੁੰਮਣ/ਸੋਢੀ/ਸ਼ਰਮਾ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਪੰਜਾਬ ਸਵੱਛ ਮੁਹਿੰਮ ਤਹਿਤ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਦੀ ਅਗਵਾਈ ਹੇਠ ਸ਼ਹਿਰ ਦੇ ਵਾਰਡ ਨੰਬਰ 4 ’ਚ ਅਜੀਤ ਨਗਰ ਮੁਹੱਲੇ ਦੀਆਂ ਗਲੀਆਂ ’ਚ ਸਫਾਈ ਅਭਿਆਨ ਚਲਾਇਆ ਗਿਆ। ਇਸ ਮੌਕੇ ਗੱਲਬਾਤ ਦੌਰਾਨ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਨੇ ਕਾਂਗਰਸ ਪਾਰਟੀ ’ਤੇ ਸਫਾਈ ਮੁਹਿੰਮ ’ਚ ਜਾਣਬੁੱਝ ਕੇ ਅੜਿੱਕੇ ਡਾਹੁਣ ਦੇ ਗੰਭੀਰ ਦੋਸ਼ ਲਗਾਏ।
ਦ
ਦੀਨਾਨਗਰ ਦੇ ਵਾਰਡ ਨੰਬਰ 4 ’ਚ ਸਫਾਈ ਮੁਹਿੰਮ ਦੌਰਾਨ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਤੇ ਹੋਰ। ਤਸਵੀਰ: ਸ਼ਾਮ ਸਿੰਘ ਘੁੰਮਣ
11-09-2026
ਦੀਨਾਨਗਰ, 10 ਸਤੰਬਰ (ਸ਼ਾਮ ਸਿੰਘ ਘੁੰਮਣ/ਸੋਢੀ/ਸ਼ਰਮਾ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਪੰਜਾਬ ਸਵੱਛ ਮੁਹਿੰਮ ਤਹਿਤ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਦੀ ਅਗਵਾਈ ਹੇਠ ਸ਼ਹਿਰ ਦੇ ਵਾਰਡ ਨੰਬਰ 4 ’ਚ ਅਜੀਤ ਨਗਰ ਮੁਹੱਲੇ ਦੀਆਂ ਗਲੀਆਂ ’ਚ ਸਫਾਈ ਅਭਿਆਨ ਚਲਾਇਆ ਗਿਆ। ਇਸ ਮੌਕੇ ਗੱਲਬਾਤ ਦੌਰਾਨ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਨੇ ਕਾਂਗਰਸ ਪਾਰਟੀ ’ਤੇ ਸਫਾਈ ਮੁਹਿੰਮ ’ਚ ਜਾਣਬੁੱਝ ਕੇ ਅੜਿੱਕੇ ਡਾਹੁਣ ਦੇ ਗੰਭੀਰ ਦੋਸ਼ ਲਗਾਏ। ਉਨ੍ਹਾਂ ਕਿਹਾ ਕਿ ਇਕ ਪਾਸੇ ਜਿੱਥੇ ਸ਼ਹਿਰ ਨੂੰ ਸਾਫ਼ ਸੁਥਰਾ ਅਤੇ ਬਿਮਾਰੀਆਂ ਮੁਕਤ ਬਣਾਉਣ ਲਈ ਦਿਨ ਰਾਤ ਉਪਰਾਲੇ ਕੀਤੇ ਜਾ ਰਹੇ ਹਨ, ਉੱਥੇ ਹੀ ਕਾਂਗਰਸ ਦੇ ਨੁਮਾਇੰਦਿਆਂ ਵਲੋਂ ਇਸ ਵਿਕਾਸਮੁਖੀ ਅਤੇ ਲੋਕ ਪੱਖੀ ਕਾਰਜ ਵਿਚ ਰੁਕਾਵਟਾਂ ਪੈਦਾ ਕੀਤੀਆਂ ਜਾ ਰਹੀਆਂ ਹਨ। ਕਾਂਗਰਸੀ ਆਗੂਆਂ ਵਲੋਂ ਖੁਦ ਸਫਾਈ ਮਹਿੰਮ ’ਚ ਸ਼ਾਮਿਲ ਹੋਣ ਦੀ ਬਜਾਏ ਨਗਰ ਕੌਂਸਲ ਦੇ ਅਧਿਕਾਰੀਆਂ ਉੱਪਰ ਦਬਾਅ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਕਾਂਗਰਸ ਦੀ ਇਸ ਬੁਖਲਾਹਟ ਪਿੱਛੇ ਉਨ੍ਹਾਂ ਦੇ ਆਪਣੇ ਨਿੱਜੀ ਸਿਆਸੀ ਹਿੱਤ ਛੁਪੇ ਹੋਏ ਹਨ। ਸ਼ਮਸ਼ੇਰ ਸਿੰਘ ਨੇ ਖੁਲਾਸਾ ਕਰਦਿਆਂ ਕਿਹਾ ਕਿ ਕਾਂਗਰਸੀ ਆਗੂ ਆਪਣੇ ਕਾਰਜਕਾਲ ਦੌਰਾਨ ਬੈਕਡੋਰ ਰਾਹੀਂ ਭਰਤੀ ਕੀਤੇ ਪਣੇ ਚਹੇਤੇ ਸਫਾਈ ਕਰਮਚਾਰੀਆਂ ਨੂੰ ਕੰਮ ਤੋਂ ਬਚਾਉਣ ਲਈ ਅਜਿਹੇ ਨੀਵੇਂ ਪੈਂਤੜੇ ਅਪਣਾ ਰਹੇ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਇਹ ਚਹੇਤੇ ਕਰਮਚਾਰੀ ਸਿਰਫ਼ ਕਾਗਜ਼ਾਂ ਵਿਚ ਹੀ ਤਾਇਨਾਤ ਹਨ ਤੇ ਜ਼ਮੀਨੀ ਪੱਧਰ ’ਤੇ ਡਿਊਟੀ ਕਰਨ ਤੋਂ ਗੁਰੇਜ਼ ਕਰਦੇ ਹਨ। ਜਦੋਂ ਵੀ ਇਨ੍ਹਾਂ ਕੋਲੋਂ ਜਵਾਬਦੇਹੀ ਮੰਗੀ ਜਾਂਦੀ ਹੈ ਜਾਂ ਕੰਮ ਕਰਨ ਲਈ ਕਿਹਾ ਜਾਂਦਾ ਹੈ, ਤਾਂ ਕਾਂਗਰਸੀ ਆਗੂ ਸਿਆਸੀ ਦਬਾਅ ਬਣਾ ਕੇ ਉਨ੍ਹਾਂ ਦਾ ਬਚਾਅ ਕਰਨ ਨਿਕਲ ਪੈਂਦੇ ਹਨ। ਹਲਕਾ ਇੰਚਾਰਜ ਨੇ ਸਖ਼ਤ ਲਹਿਜੇ ਵਿਚ ਕਿਹਾ ਕਿ ਜਨਤਾ ਦੇ ਪੈਸੇ ਦੀ ਇਸ ਤਰ੍ਹਾਂ ਬਰਬਾਦੀ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਹਰ ਇਕ ਕਰਮਚਾਰੀ ਨੂੰ ਆਪਣੀ ਡਿਊਟੀ ਇਮਾਨਦਾਰੀ ਨਾਲ ਨਿਭਾਉਣੀ ਪਵੇਗੀ। ਉਨ੍ਹਾਂ ਅੱਗੇ ਬੋਲਦਿਆਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਤੋਂ ਹੀ ਵਿਕਾਸ ਵਿਰੋਧੀ ਰਹੀ ਹੈ ਤੇ ਦੀਨਾਨਗਰ ਦੇ ਲੋਕ ਹੁਣ ਇਨ੍ਹਾਂ ਦੀਆਂ ਕੋਝੀਆਂ ਚਾਲਾਂ ਨੂੰ ਚੰਗੀ ਤਰ੍ਹਾਂ ਸਮਝ ਚੁੱਕੇ ਹਨ। ਸ਼ਮਸ਼ੇਰ ਸਿੰਘ ਨੇ ਕਿਹਾ ਕਿ ਦੀਨਾਨਗਰ ਦੇ ਸੂਝਵਾਨ ਲੋਕ ਇਸ ਸਿਆਸੀ ਡਰਾਮੇਬਾਜ਼ੀ ਦਾ ਜਵਾਬ ਵੋਟ ਦੀ ਚੋਟ ਰਾਹੀਂ ਦੇਣਗੇ। ਉਨ੍ਹਾਂ ਦਾਅਵਾ ਕੀਤਾ ਕਿ ਆਉਂਦੀਆਂ ਚੋਣਾਂ ਵਿਚ ਸ਼ਹਿਰ ਦੇ ਲੋਕ ਕਾਂਗਰਸ ਪਾਰਟੀ ਨੂੰ ਬੁਰੀ ਤਰ੍ਹਾਂ ਨਕਾਰ ਕੇ ਚੱਲਦਾ ਕਰਨਗੇ ਅਤੇ ਵਿਕਾਸ ਦੀ ਰਾਜਨੀਤੀ ’ਤੇ ਮੋਹਰ ਲਗਾਉਣਗੇ। ਇਸ ਮੌਕੇ ਕੌਂਸਲਰ ਪ੍ਰਦੀਪ ਕੁਮਾਰ, ਸਾਬਕਾ ਕੌਂਸਲਰ ਸੁਨੀਲ ਦੱਤ, ਸਾਬਕਾ ਕੌਂਸਲਰ ਵਿਜੇ ਕੁਮਾਰ, ਤਿਲਕ ਚੌਹਾਨ ਅਤੇ ਅਜੇ ਸ਼ੈਰੀਆ ਵੀ ਮੌਜੂਦ ਸਨ ।