11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਸਰਕਾਰ ਟਕਰਾਅ ਵਾਲੀ ਨੀਤੀ ਛੱਡ ਕੇ ਮੁਲਾਜ਼ਮਾਂ ਦੀਆਂ ਮੰਗਾਂ ਦਾ ਨਿਪਟਾਰਾ ਕਰੇ-ਉਦੀਪੁਰ

ਗੁਰਦਾਸਪੁਰ, 10 ਸਤੰਬਰ (ਅਸ਼ੋਕ ਸ਼ਰਮਾ)-ਪਾਵਰਕਾਮ ਤੇ ਟਰਾਂਸਕੋ ਪੈਨਸ਼ਨਰਜ਼ ਯੂਨੀਅਨ ਏਟਕ ਮੰਡਲ ਯੂਨਿਟ ਗੁਰਦਾਸਪੁਰ ਦੀ ਮੀਟਿੰਗ ਮੰਡਲ ਪ੍ਰਧਾਨ ਨਿਰਮਲ ਸਿੰਘ ਬਸਰਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ’ਚ ਪੈਨਸ਼ਨਰਜ਼ ਸਾਥੀਆਂ ਦੀਆਂ ਮੰਗਾਂ ’ਤੇ ਗੰਭੀਰਤਾ ਨਾਲ ਵਿਚਾਰ ਚਰਚਾ ਕੀਤੀ ਤੇ ਸਰਕਾਰ ਵਲੋਂ ਅਪਣਾਈ ਜਾ ਰਹੀ ਟਕਰਾਅ ਵਾਲੀ ਨੀਤੀ ਦੀ ਸਖ਼ਤ ਨਿੰਦਾ ਕੀਤੀ ਗਈ।

Ad Position 21
repet_subhas-goyals [Copy P29]
ਅਜੀਤ ਡੈਸਕ 11-09-2026
ਗੁਰਦਾਸਪੁਰ, 10 ਸਤੰਬਰ (ਅਸ਼ੋਕ ਸ਼ਰਮਾ)-ਪਾਵਰਕਾਮ ਤੇ ਟਰਾਂਸਕੋ ਪੈਨਸ਼ਨਰਜ਼ ਯੂਨੀਅਨ ਏਟਕ ਮੰਡਲ ਯੂਨਿਟ ਗੁਰਦਾਸਪੁਰ ਦੀ ਮੀਟਿੰਗ ਮੰਡਲ ਪ੍ਰਧਾਨ ਨਿਰਮਲ ਸਿੰਘ ਬਸਰਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ’ਚ ਪੈਨਸ਼ਨਰਜ਼ ਸਾਥੀਆਂ ਦੀਆਂ ਮੰਗਾਂ ’ਤੇ ਗੰਭੀਰਤਾ ਨਾਲ ਵਿਚਾਰ ਚਰਚਾ ਕੀਤੀ ਤੇ ਸਰਕਾਰ ਵਲੋਂ ਅਪਣਾਈ ਜਾ ਰਹੀ ਟਕਰਾਅ ਵਾਲੀ ਨੀਤੀ ਦੀ ਸਖ਼ਤ ਨਿੰਦਾ ਕੀਤੀ ਗਈ। ਇਸ ਮੌਕੇ ਟਰੇਡ ਯੂਨੀਅਨ ਦੇ ਆਗੂ ਅਤੇ ਪੈਨਸ਼ਨਰਜ਼ ਯੂਨੀਅਨ ਏਟਕ ਦੇ ਜ਼ਿਲ੍ਹਾ ਗੁਰਦਾਸਪੁਰ ਦੇ ਮੁੱਖ ਸਲਾਹਕਾਰ ਕਾਮਰੇਡ ਬਲਵਿੰਦਰ ਸਿੰਘ ਉਦੀਪੁਰ ਨੇ ਸੰਬੋਧਨ ਕਰਦਿਆਂ ਦੱਸਿਆ ਕਿ ਸਰਕਾਰ ਵਲੋਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਬਾਰੇ ਬੇਲੋੜਾ ਕੂੜ ਪ੍ਰਚਾਰ ਕੀਤਾ ਜਾ ਰਿਹਾ ਹੈ । ਪੰਜਾਬ ਦੇ ਮੁਲਾਜ਼ਮਾਂ ਨੂੰ ਵੱਧ ਤਨਖਾਹ ਲੈਣ ਵਾਲਾ ਸੂਬਾ ਦੱਸਿਆ ਜਾ ਰਿਹਾ ਹੈ ਜੋ ਕਿ ਸਚਾਈ ਤੋਂ ਕੋਹਾਂ ਦੂਰ ਹੈ। ਉਦੀਪੁਰ ਨੇ ਕਿਹਾ ਕਿ ਹਾਈਕੋਰਟ ਦੇ ਹੁਕਮਾਂ ਅਨੁਸਾਰ ਮੁਲਾਜ਼ਮਾਂ ਤੇ ਪੈਨਸ਼ਨਰਾਂ ਦਾ ਮਹਿੰਗਾਈ ਭੱਤਾ 42 ਫੀਸਦੀ ਤੋਂ ਵਧਾ ਕੇ 60 ਫੀਸਦੀ ਕੀਤਾ ਜਾਵੇ। ਮੀਟਿੰਗ ਵਿਚ ਫੈਸਲਾ ਕੀਤਾ ਕਿ ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਸਾਂਝੇ ਫਰੰਟ ਵਲੋਂ ਉਲੀਕੇ ਹਰ ਸੰਘਰਸ਼ ਵਿਚ ਪੈਨਸ਼ਨਰਜ਼ ਸ਼ਾਮਿਲ ਹੋਣਗੇ ਅਤੇ 13 ਜੁਲਾਈ ਨੂੰ ਮੰਤਰੀਆਂ ਦੇ ਘਰਾਂ ਅੱਗੇ ਕੀਤੇ ਜਾ ਰਹੇ ਪ੍ਰਦਰਸ਼ਨ ਵਿਚ ਸ਼ਮੂਲੀਅਤ ਕਰਨ ਸਮੇਤ ਮੰਗਾਂ ਦੀ ਪੂਰਤੀ ਤੱਕ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਰੂਪ ਲਾਲ, ਅਨੂਪ ਸਿੰਘ, ਇੰਜ. ਰਾਮ ਲਾਲ, ਅਸਵਨੀ ਕੁਮਾਰ, ਅਮਰੀਕ ਸਿੰਘ, ਰਕੇਸ਼ ਕੁਮਾਰ, ਗੁਰਮੀਤ ਸਿੰਘ, ਮੁਖਤਿਆਰ ਸਿੰਘ ਸੋਹਲ, ਰਣਜੀਤ ਸਿੰਘ ਦੋਰਾਂਗਲਾ, ਪਰਮਜੀਤ ਸਿੰਘ ਆਦਿ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਡੇਰਾ ਬਾਬਾ ਨਾਨਕ ਹਰੂਵਲ ਸੜਕ ’ਤੇ ਉੱਗੀ ਬੂਟੀ ਨੇ ਧਾਰਿਆ ਜੰਗਲ ਦਾ ਰੂਪ, ਰਾਹਗੀਰ ਪ੍ਰੇਸ਼ਾਨ ਅਗਲੀ ਖ਼ਬਰ 2027 ’ ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ’ਚ ਔਰਤਾਂ ਅਤੇ ਨੌਜਵਾਨਾਂ ਦਾ ਅਹਿਮ ਯੋਗਦਾਨ ਹੋਵੇਗਾ-ਮਾਹਲ
Ad Position 24