ਸਾਹਿਬਜ਼ਾਦਾ ਜ਼ੋਰਾਵਰ ਸਿੰਘ ਫ਼ਤਹਿ ਸਿੰਘ ਪਬਲਿਕ ਸਕੂਲ ’ਚ ਇੰਟਰ ਹਾਊਸ ਸਾਇੰਸ ਪ੍ਰਸ਼ਨੋਤਰੀ ਮੁਕਾਬਲੇ
ਕਲਾਨੌਰ, 10 ਸਤੰਬਰ (ਪੁਰੇਵਾਲ)-ਸਾਹਿਬਜ਼ਾਦਾ ਜ਼ੋਰਾਵਰ ਸਿੰਘ ਫਤਿਹ ਸਿੰਘ ਸੀਨੀਅਰ ਸੈਕੰਡਰੀ ਪਬਲਿਕ ਸਕੂਲ ’ਚ ਚੇਅਰਮੈਨ ਅਜੀਤ ਸਿੰਘ ਮੱਲ੍ਹੀ, ਮੈਡਮ ਸੁੱਖਜੀਤ ਕੌਰ ਮੱਲ੍ਹੀ, ਪ੍ਰਿੰਸੀਪਲ ਡਾ. ਸ਼ਰਨਪ੍ਰੀਤ ਸਿੰਘ ਕਾਹਲੋਂ ਦੀ ਰਹਿਨੁਮਾਈ ਅਤੇ ਸਕੂਲ ਦੇ ਸਾਇੰਸ ਕੋਆਰਡੀਨੇਟਰ ਸਰਬਜੀਤ ਕੌਰ ਦੀ ਯੋਗ ਅਗਵਾਈ ਹੇਠ ਵਿਦਿਆਰਥੀਆਂ ਦੀ ਇੰਟਰ ਹਾਊਸ ਸਾਇੰਸ ਪ੍ਰਸ਼ਨਤੋਰੀ ਮੁਕਾਬਲੇ ਕਰਵਾਏ।
ਸ
ਸਾਹਿਬਜ਼ਾਦਾ ਜ਼ੋਰਾਵਰ ਸਿੰਘ ਫਤਿਹ ਸਿੰਘ ਸੀਨੀਅਰ ਸੈਕੰਡਰੀ ਪਬਲਿਕ ਸਕੂਲ ’ਚ ਆਯੋਜਿਤ ਇੰਟਰ ਹਾਊਸ ਸਾਇੰਸ ਪ੍ਰਸ਼ਨਤੋਰੀ ਮੁਕਾਬਲੇ ਦੇ ਜੇਤੂ ਬੱਚਿਆਂ ਨਾਲ ਅਧਿਆਪਕ। ਅਜੀਤ ਤਸਵੀਰ
11-09-2026
ਕਲਾਨੌਰ, 10 ਸਤੰਬਰ (ਪੁਰੇਵਾਲ)-ਸਾਹਿਬਜ਼ਾਦਾ ਜ਼ੋਰਾਵਰ ਸਿੰਘ ਫਤਿਹ ਸਿੰਘ ਸੀਨੀਅਰ ਸੈਕੰਡਰੀ ਪਬਲਿਕ ਸਕੂਲ ’ਚ ਚੇਅਰਮੈਨ ਅਜੀਤ ਸਿੰਘ ਮੱਲ੍ਹੀ, ਮੈਡਮ ਸੁੱਖਜੀਤ ਕੌਰ ਮੱਲ੍ਹੀ, ਪ੍ਰਿੰਸੀਪਲ ਡਾ. ਸ਼ਰਨਪ੍ਰੀਤ ਸਿੰਘ ਕਾਹਲੋਂ ਦੀ ਰਹਿਨੁਮਾਈ ਅਤੇ ਸਕੂਲ ਦੇ ਸਾਇੰਸ ਕੋਆਰਡੀਨੇਟਰ ਸਰਬਜੀਤ ਕੌਰ ਦੀ ਯੋਗ ਅਗਵਾਈ ਹੇਠ ਵਿਦਿਆਰਥੀਆਂ ਦੀ ਇੰਟਰ ਹਾਊਸ ਸਾਇੰਸ ਪ੍ਰਸ਼ਨਤੋਰੀ ਮੁਕਾਬਲੇ ਕਰਵਾਏ। ਮੁਕਾਬਲੇ ’ਚ ਚੌਥੀ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਵੱਖ-ਵੱਖ ਹਾਊਸਾਂ ਦੀ ਨੁਮਾਇੰਦਗੀ ਕਰਦਿਆਂ ਬੜੇ ਉਤਸ਼ਾਹ ਅਤੇ ਜੋਸ਼ ਨਾਲ ਭਾਗ ਲਿਆ। ਮੁਕਾਬਲੇ ਦੌਰਾਨ ਵਿਦਿਆਰਥੀਆਂ ਤੋਂ ਭੌਂਤਿਕ ਵਿਗਿਆਨ, ਰਸਾਇਣ ਵਿਗਿਆਨ, ਜੀਵ ਵਿਗਿਆਨ, ਵਾਤਾਵਰਨ, ਪੁਲਾੜ ਵਿਗਿਆਨ, ਤਕਨਾਲੌਜੀ, ਮਨੁੱਖੀ ਸਰੀਰ ਤੇ ਰੋਜ਼ਾਨਾਂ ਜੀਵਨ ’ਚ ਵਿਗਿਆਨ ਦੀ ਵਰਤੋਂ ਨਾਲ ਸਬੰਧਤ ਵੱਖ-ਵੱਖ ਪ੍ਰਸ਼ਨ ਪੁੱਛੇ ਗਏ। ਸਾਰੇ ਹਾਊਸਾਂ ਦੇ ਵਿਦਿਆਰਥੀਆਂ ਨੇ ਪੂਰੇ ਆਤਮ-ਵਿਸ਼ਵਾਸ ਨਾਲ ਭਾਗ ਲਿਆ ਅਤੇ ਮੁਕਾਬਲੇ ਨੂੰ ਬਹੁਤ ਹੀ ਰੋਮਾਂਚਕ ਬਣਾਇਆ। ਸਖ਼ਤ ਮੁਕਾਬਲੇ ਤੋਂ ਬਾਅਦ ਸਾਹਿਬਜ਼ਾਦਾ ਅਜੀਤ ਸਿੰਘ ਹਾਊਸ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕੀਤਾ ਜਦਕਿ ਫਤਿਹ ਸਿੰਘ ਹਾਊਸ ਨੇ ਦੂਜਾ ਸਥਾਨ ਅਤੇ ਜੁਝਾਰ ਸਿੰਘ ਹਾਊਸ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਜੇਤੂ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਸ਼ਾਨਦਾਰ ਕਾਰਗੁਜ਼ਾਰੀ ਲਈ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਡਾ. ਸ਼ਰਨਪ੍ਰੀਤ ਸਿੰਘ ਕਾਹਲੋਂ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਇਸ ਇੰਟਰ ਹਾਊਸ ਵਿਗਿਆਨ ਪ੍ਰਸ਼ਨੋਤਰੀ ਮੁਕਾਬਲੇ ਵਿੱਚ ਯੋਗ ਭੂਮਿਕਾ ਨਿਭਾਉਣ ਲਈ ਸਾਇੰਸ ਕੋਆਰਡੀਨੇਟਰ ਸਰਬਜੀਤ ਕੌਰ ਦਾ ਧੰਨਵਾਦ ਕੀਤਾ। ਸਕੂਲ ਪ੍ਰਬੰਧਨ ਵਲੋਂ ਵਿਗਿਆਨ ਵਿਭਾਗ ਦੇ ਅਧਿਆਪਕਾਂ ਅਤੇ ਹਾਉਸ ਕੋਆਰਡੀਨੇਟਰਾਂ ਮੈਡਮ ਅਨਮੋਲ, ਮੈਡਮ ਮਨਿੰਦਰ ਕੌਰ, ਮੈਡਮ ਲਵਪ੍ਰੀਤ ਕੌਰ, ਜਗਜੀਤ ਸਿੰਘ, ਮੈਡਮ ਅਮਰਜੀਤ ਕੌਰ, ਮੈਡਮ ਲਵਪ੍ਰੀਤ ਕੌਰ, ਮੈਡਮ ਨਵਜੋਤ, ਮੈਡਮ ਮਨੀਸ਼ਾ, ਮੈਡਮ ਨਵਦੀਪ ਆਦਿ ਦੇ ਯਤਨਾਂ ਦੀ ਸ਼ਲਾਘਾ ਕੀਤੀ।