ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਪਿੰਡ ਖਿਆਲਾ ਵਿਖੇ ਮੀਟਿੰਗ
ਤਾਰਾਗੜ੍ਹ, 10 ਸਤੰਬਰ (ਸੋਹਨ ਲਾਲ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ਿਲ੍ਹਾ ਪਠਾਨਕੋਟ ਜ਼ੋਨ ਬਾਬਾ ਸ੍ਰੀ ਚੰਦ ਦੀ ਕੋਰ ਕਮੇਟੀ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਹਰਪਾਲ ਸਿੰਘ ਦੇ ਗ੍ਰਹਿ ਪਿੰਡ ਖਿਆਲਾ ਵਿਖੇ ਹੋਈ। ਮੀਟਿੰਗ ਦੀ ਅਗਵਾਈ ਸੂਬਾ ਆਗੂ ਲਖਵਿੰਦਰ ਸਿੰਘ ਵਰਿਆਮ ਨੰਗਲ ਵਲੋਂ ਕੀਤੀ ਗਈ ।
ਤਾਰਾਗੜ੍ਹ, 10 ਸਤੰਬਰ (ਸੋਹਨ ਲਾਲ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ਿਲ੍ਹਾ ਪਠਾਨਕੋਟ ਜ਼ੋਨ ਬਾਬਾ ਸ੍ਰੀ ਚੰਦ ਦੀ ਕੋਰ ਕਮੇਟੀ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਹਰਪਾਲ ਸਿੰਘ ਦੇ ਗ੍ਰਹਿ ਪਿੰਡ ਖਿਆਲਾ ਵਿਖੇ ਹੋਈ। ਮੀਟਿੰਗ ਦੀ ਅਗਵਾਈ ਸੂਬਾ ਆਗੂ ਲਖਵਿੰਦਰ ਸਿੰਘ ਵਰਿਆਮ ਨੰਗਲ ਵਲੋਂ ਕੀਤੀ ਗਈ । ਆਗੂਆਂ ਵਲੋਂ ਦੱਸਿਆ ਗਿਆ ਕਿ ਕਿਸਾਨ ਮਜ਼ਦੂਰ ਮੋਰਚੇ ਦੇ ਸੱਦੇ ’ਤੇ 14 ਸਤੰਬਰ 2026 ਨੂੰ ਮੰਤਰੀਆਂ ਦੇ ਘਰਾਂ ਅੱਗੇ ਪੰਜ ਰੋਜ਼ਾ ਧਰਨੇ ਲਗਾਏ ਜਾਣਗੇ, ਜਿਸ ਵਿਚ ਮੁੱਖ ਮੰਗਾਂ ਪੰਜਾਬ ਸਰਕਾਰ ਵਲੋਂ ਕੀਤੇ ਗਏ ਸ਼ੰਭੂ ਤੇ ਖਨੋਰੀ ਬਾਰਡਰ ’ਤੇ ਨੁਕਸਾਨ ਦੀ ਭਰਪਾਈ ਕੀਤੀ ਜਾਵੇ ਤੇ ਪੰਜਾਬ ਸਰਕਾਰ ਵਲੋਂ ਪੰਜ ਫਸਲਾਂ ਬਾਸਮਤੀ, ਮੱਕੀ, ਮੂੰਗੀ, ਸਰ੍ਹੋਂ ਤੇ ਆਲੂ ਦੀ ਫਸਲ ਆਪਣੇ ਪੱਧਰ ’ਤੇ ਐਮ.ਐਸ.ਪੀ. ਖਰੀਦ ਯਕੀਨੀ ਬਣਾਈ ਜਾਵੇ ਤਾਂ ਜੋ ਕਿਸਾਨਾਂ ਨੂੰ ਮੰਡੀ ਵਿਚ ਲੁੱਟ ਦਾ ਸਾਹਮਣਾ ਨਾ ਕਰਨਾ ਪਵੇ । ਉਨ੍ਹਾਂ ਕਿਹਾ ਕਿ ਕਿਸਾਨਾਂ, ਮਜ਼ਦੂਰਾਂ ਦੀ ਸਮੁੱਚੀ ਕਰਜ਼ਾ ਮੁਆਫੀ ਕੀਤੀ ਜਾਵੇ, ਇਸ ਤੋਂ ਇਲਾਵਾ ਹੋਰ ਮੰਗਾਂ ਨੂੰ ਲੈ ਕੇ ਵਿਚਾਰ ਸਾਂਝੇ ਕੀਤੇ ਗਏ ਜਿਸ ਵਿਚ ਜ਼ੋਨ ਬਾਬਾ ਸ੍ਰੀ ਚੰਦ ਜੀ ਕੋਰ ਕਮੇਟੀ ਦੀ ਮੀਟਿੰਗ ਲਗਾ ਕੇ 14 ਸਤੰਬਰ ਨੂੰ ਮੰਤਰੀ ਲਾਲ ਚੰਦ ਕਟਾਰੂਚੱਕ ਦੇ ਘਰ ਅੱਗੇ ਪੰਜ ਰੋਜ਼ਾ ਧਰਨੇ ਦੀਆਂ ਤਿਆਰੀ ਕਰਵਾਈਆਂ ਗਈਆਂ । ਸੂਬਾ ਆਗੂ ਲਖਵਿੰਦਰ ਸਿੰਘ ਵਰਿਆਮ ਨੰਗਲ ਨੇ ਦੱਸਿਆ ਕਿ ਇਸ ਧਰਨੇ ਵਿਚ ਜ਼ਿਲ੍ਹਾ ਪਠਾਨਕੋਟ ਤੇ ਜ਼ਿਲ੍ਹਾ ਗੁਰਦਾਸਪੁਰ ਦੇ ਸਾਥੀ ਵੱਡੀ ਗਿਣਤੀ ਵਿਚ ਟਰੈਕਟਰ ਤੇ ਟਰਾਲੀਆਂ ਲੈ ਕੇ ਹਾਜ਼ਰੀ ਭਰਨਗੇ । ਇਸ ਮੌਕੇ ਸਰਨ ਸਿੰਘ, ਸ਼ਾਮ ਲਾਲ, ਟਹਿਲ ਸਿੰਘ, ਜਗੀਰ ਸਿੰਘ, ਰਣਜੀਤ ਸਿੰਘ, ਬਲਵਿੰਦਰ ਸਿੰਘ, ਗਗਨਦੀਪ ਸਿੰਘ, ਸੁਖਦੇਵ ਸਿੰਘ, ਰਵੀ ਸੈਣੀ, ਰਵਿੰਦਰ ਸਿੰਘ, ਬਲਕਾਰ ਚੰਦ, ਹਰਦੀਪ ਸਿੰਘ ਪਰਥ ਅਤੇ ਸਤਨਾਮ ਸਿੰਘ ਆਦਿ ਹਾਜ਼ਰ ਸਨ ।