12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

9 ਸਾਲ ਦੀ ਲੜਾਈ ਤੋਂ ਬਾਅਦ ਮਾਣਯੋਗ ਅਦਾਲਤ ਨੇ ਦੋਸ਼ੀਆਂ ਨੂੰ ਸੁਣਾਈ ਸਜ਼ਾ

- ਮਾਮਲਾ, ਦੋ ਪੁਲਿਸ ਮੁਲਾਜ਼ਮਾਂ ਸਮੇਤ 5-6 ਵਿਅਕਤੀਆਂ ਵਲੋਂ ਘਰ ’ਚ ਦਾਖਲ ਹੋ ਕੇ ਬਿਨਾਂ ਵਾਰੰਟ ਦੇ ਤਲਾਸ਼ੀ ਕਰਨ ਦਾ - ਗੁਰਦਾਸਪੁਰ, 11 ਸਤੰਬਰ (ਚੱਕਰਾਜਾ)-ਦੀਨਾਨਗਰ ਦੇ ਪਿੰਡ ਮਗਰਾਲਾ ਦੇ ਇਕ ਮਾਮਲੇ ਵਿਚ ਲਗਭਗ 9 ਸਾਲ ਦੀ ਲੰਬੀ ਕਾਨੂੰਨੀ ਲੜਾਈ ਤੋਂ ਬਾਅਦ ਅਖੀਰ ਇਕ ਪਰਿਵਾਰ ਨੂੰ ਜਿੱਤ ਪ੍ਰਾਪਤ ਹੋਈ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਮਿਊਨਿਟੀ ਹੈਲਥ ਸੈਂਟਰ ਸਿੰਘੋਵਾਲ ਵਿਖੇ ਤਾਇਨਾਤ ਮੈਡੀਕਲ ਅਫਸਰ ਡਾ: ਇੰਦਰਜੀਤ ਸਿੰਘ ਰਾਣਾ ਨੇ ਦੱਸਿਆ ਕਿ 21 ਦਸੰਬਰ 2017 ਨੂੰ ਉਨ੍ਹਾਂ ਦੇ ਘਰ ਪਿੰਡ ਮਗਰਾਲਾ ਵਿਖੇ ਦੋ ਪੁਲਿਸ ਮੁਲਾਜ਼ਮਾਂ ਦੇ ਨਾਲ 5-6 ਹੋਰ ਵਿਅਕਤੀ ਬਿਨ੍ਹਾਂ ਕਿਸੇ ਵਰੰਟ ਦੇ ਘਰ ਵਿਚ ਦਾਖਲ ਹੋਏ, ਜਿਨ੍ਹਾਂ ਵਲੋਂ ਵੱਖ- ਵੱਖ ਕਮਰਿਆਂ ਦੀ ਤਲਾਸ਼ੀ ਲਈ ਗਈ।

Ad Position 21
repet_subhas-goyals [Copy P29]
ਅਜੀਤ ਡੈਸਕ 12-09-2026
- ਮਾਮਲਾ, ਦੋ ਪੁਲਿਸ ਮੁਲਾਜ਼ਮਾਂ ਸਮੇਤ 5-6 ਵਿਅਕਤੀਆਂ ਵਲੋਂ ਘਰ ’ਚ ਦਾਖਲ ਹੋ ਕੇ ਬਿਨਾਂ ਵਾਰੰਟ ਦੇ ਤਲਾਸ਼ੀ ਕਰਨ ਦਾ -
ਗੁਰਦਾਸਪੁਰ, 11 ਸਤੰਬਰ (ਚੱਕਰਾਜਾ)-ਦੀਨਾਨਗਰ ਦੇ ਪਿੰਡ ਮਗਰਾਲਾ ਦੇ ਇਕ ਮਾਮਲੇ ਵਿਚ ਲਗਭਗ 9 ਸਾਲ ਦੀ ਲੰਬੀ ਕਾਨੂੰਨੀ ਲੜਾਈ ਤੋਂ ਬਾਅਦ ਅਖੀਰ ਇਕ ਪਰਿਵਾਰ ਨੂੰ ਜਿੱਤ ਪ੍ਰਾਪਤ ਹੋਈ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਮਿਊਨਿਟੀ ਹੈਲਥ ਸੈਂਟਰ ਸਿੰਘੋਵਾਲ ਵਿਖੇ ਤਾਇਨਾਤ ਮੈਡੀਕਲ ਅਫਸਰ ਡਾ: ਇੰਦਰਜੀਤ ਸਿੰਘ ਰਾਣਾ ਨੇ ਦੱਸਿਆ ਕਿ 21 ਦਸੰਬਰ 2017 ਨੂੰ ਉਨ੍ਹਾਂ ਦੇ ਘਰ ਪਿੰਡ ਮਗਰਾਲਾ ਵਿਖੇ ਦੋ ਪੁਲਿਸ ਮੁਲਾਜ਼ਮਾਂ ਦੇ ਨਾਲ 5-6 ਹੋਰ ਵਿਅਕਤੀ ਬਿਨ੍ਹਾਂ ਕਿਸੇ ਵਰੰਟ ਦੇ ਘਰ ਵਿਚ ਦਾਖਲ ਹੋਏ, ਜਿਨ੍ਹਾਂ ਵਲੋਂ ਵੱਖ- ਵੱਖ ਕਮਰਿਆਂ ਦੀ ਤਲਾਸ਼ੀ ਲਈ ਗਈ। ਉਸ ਸਮੇਂ ਉਨ੍ਹਾਂ ਦੇ ਪਿਤਾ ਸਵ: ਮਾਸਟਰ ਸ਼ਾਸਤਰੀ ਬਚਨ ਸਿੰਘ ਰਾਣਾ ਘਰ ਵਿਚ ਮੌਜੂਦ ਸਨ, ਜਿਨ੍ਹਾਂ ਨੇ ਇਸ ਤਲਾਸ਼ੀ ਦਾ ਕਾਰਨ ਪੁੱਛਿਆ ਤਾਂ ਉਨ੍ਹਾਂ ਨੇ ਉਨ੍ਹਾਂ ਨਾਲ ਬਦਸਲੂਕੀ ਕੀਤੀ। ਜਿਸ ਤੋਂ ਬਾਅਦ ਜਦੋਂ ਉਹ ਘਰ ਆਏ ਤਾਂ ਘਰ ਵਿਚ ਦਾਖਲ ਇਨਾਂ ਲੋਕਾਂ ਤੋਂ ਪੁੱਛਗਿਛ ਕੀਤੀ ਤਾਂ ਕਿਸੇ ਨੇ ਸਹੀ ਜਵਾਬ ਨਹੀਂ ਦਿੱਤਾ, ਉਲਟਾ ਸ਼ਰਾਬ ਦੇ ਨਸ਼ੇ ਵਿਚ ਆਪਣੇ ਆਪ ਨੂੰ ਐਕਸਾਈਜ਼ ਵਿਭਾਗ ਦੇ ਮੁਲਾਜ਼ਮ ਦੱਸਦੇ ਹੋਏ ਇਨਾਂ ਲੋਕਾਂ ਨੇ ਮੇਰੇ ਨਾਲ ਬਦਸਲੂਕੀ ਕੀਤੀ ਤੇ ਉਨਾਂ ਦੇ ਪਰਿਵਾਰ ’ਤੇ ਝੂਠੇ ਦੋਸ਼ ਲਗਾਉਣੇ ਸ਼ੁਰੂ ਕਰ ਦਿੱਤੇ। ਡਾ: ਰਾਣਾ ਨੇ ਦੱਸਿਆ ਕਿ ਇਸ ਘਟਨਾ ਨੂੰ ਲੈ ਕੇ ਜਦੋਂ ਇਲਾਕੇ ਦੇ ਆਲੇ ਦੁਆਲੇ ਦੇ ਲੋਕ ਇਕੱਠੇ ਹੋਣ ਲੱਗੇ ਤਾਂ ਘਰ ਵਿਚ ਜ਼ਬਰਦਸਤੀ ਦਾਖਲ ਹੋਏ ਲੋਕ ਭੱਜ ਗਏ। ਜਿਸ ਤੋਂ ਬਾਅਦ ਜਦੋਂ ਉਨ੍ਹਾਂ ਦੇ ਪਰਿਵਾਰ ਨੇ ਆਪਣਾ ਸਮਾਨ ਸੰਭਾਲਿਆ ਤਾਂ ਉਨ੍ਹਾਂ ਨੂੰ ਪਤਾ ਲੱਗਾ ਕਿ ਉਨ੍ਹਾਂ ਦੇ ਘਰ ਵਿਚੋਂ ਨਕਦੀ ਅਤੇ ਸੋਨੇ ਦੇ ਗਹਿਣੇ ਗਾਇਬ ਹਨ। ਡਾ: ਰਾਣਾ ਨੇ ਦੱਸਿਆ ਕਿ ਜਦੋਂ ਉਨ੍ਹਾਂ ਨੇ ਐਕਸਾਈਜ਼ ਵਿਭਾਗ ਤੋਂ ਇਸ ਤਲਾਸ਼ੀ ਬਾਰੇ ਜਾਣਕਾਰੀ ਮੰਗੀ ਤਾਂ ਉਨ੍ਹਾਂ ਨੇ ਦੱਸਿਆ ਕਿ ਵਿਭਾਗ ਬਿਨ੍ਹਾਂ ਕਿਸੇ ਸ਼ਿਕਾਇਤ ’ਤੇ ਬਿਨਾਂ ਵਰੰਟ ਦੇ ਕੋਈ ਕਾਰਵਾਈ ਨਹੀਂ ਕਰਦਾ ਹੈ ਤੇ ਉਨਾਂ ਦੇ ਵਿਭਾਗ ਨੂੰ ਤੁਹਾਡੇ ਪਰਿਵਾਰ ਦੇ ਕਿਸੇ ਮੈਂਬਰ ਖਿਲਾਫ ਕੋਈ ਸ਼ਿਕਾਇਤ ਪ੍ਰਾਪਤ ਨਹੀਂ ਹੋਈ। ਜਿਸ ਤੋਂ ਬਾਅਦ ਉਨ੍ਹਾਂ ਵਲੋਂ ਇਸ ਦੀ ਸ਼ਿਕਾਇਤ ਹੈਲਪ ਲਾਈਨ 181 ਅਤੇ ਪੁਲਿਸ ਥਾਣੇ ਦੇ ਕੇ ਦੋਸ਼ੀਆਂ ਖ਼ਿਲਾਫ ਕਾਰਵਾਈ ਕਰਨ ਦੀ ਮੰਗ ਕੀਤੀ ਗਈ। ਪਰ ਆਪਣੇ ਪੁਲਿਸ ਵਿਭਾਗ ਨੇ ਕਾਰਵਾਈ ਕਰਨ ਦੀ ਬਜਾਏ ਉਲਟਾ ਉਨ੍ਹਾਂ ’ਤੇ ਸਮਝੌਤਾ ਕਰਨ ਦਾ ਦਬਾਅ ਬਣਾਉਣਾ ਸ਼ੁਰੂ ਕਰ ਦਿੱਤਾ। ਜਿਸ ਤੋਂ ਬਾਅਦ ਉਨ੍ਹਾਂ ਵਲੋਂ ਮਾਨਯੋਗ ਅਦਾਲਤ ਦਾ ਦਰਵਾਜਾ ਖੜਕਾਇਆ ਗਿਆ ਤੇ ਕਰੀਬ 9 ਸਾਲ ਦੀ ਲੰਬੀ ਲੜਾਈ ਤੋਂ ਬਾਅਦ ਅਦਾਲਤ ਵਲੋਂ ਡਾ: ਰਾਣਾ ਦੇ ਹੱਕ ਵਿਚ ਫੈਸਲਾ ਸੁਣਾਉਂਦੇ ਹੋਏ ਦੋਸ਼ੀਆਂ ਸੁੱਖਾ ਸਿੰਘ, ਹਰਮਿੰਦਰ ਸਿੰਘ, ਸੋਨੂ, ਪ੍ਰਿੰਸ, ਸੁਸ਼ੀਲ ਕੁਮਾਰ, ਹਰਬੀਰ ਸਿੰਘ ਅਤੇ ਜਸਪਾਲ ਸਿੰਘ ਨੂੰ ਧਾਰਾ 147, 452, 149, 506 ਮੁਤਾਬਿਕ ਵੱਖ- ਵੱਖ ਤਿੰਨ ਸਜ਼ਾਵਾਂ ਸੁਣਾਈਆਂ ਗਈਆਂ ਜੋ ਦੋ ਸਾਲ ਤੱਕ ਚੱਲਣਗੀਆਂ। ਇਸ ਦੇ ਨਾਲ ਨਾਲ ਉਕਤ ਦੋਸ਼ੀਆਂ ਨੂੰ ਜੁਰਮਾਨਾ ਵੀ ਕੀਤਾ ਗਿਆ ।
Ad Position 22
No active advertisement
ਪਿਛਲੀ ਖ਼ਬਰ ਬਲਦੇਵ ਸਿੰੰਘ ਬਾਜਵਾ ਵਲੋਂ ਵਿਆਹ ਪੁਰਬ ’ਤੇ ਸ਼ਹਿਰ ’ਚ ਸਫਾਈ ਮੁਹਿੰਮ ਚਲਾਉਣ ਸੰਬੰਧੀ ਮੀਟਿੰਗ ਅਗਲੀ ਖ਼ਬਰ ਗੁਰੂ ਨਾਨਕ ਕਾਲਜ ਦਾ ਬੀ.ਸੀ.ਏ. ਸਮੈਸਟਰ ਚੌਥਾ ਦਾ ਨਤੀਜਾ ਰਿਹਾ ਸ਼ਾਨਦਾਰ
Ad Position 24