ਸਰਕਾਰ ਵਲੋਂ ਵਾਰ-ਵਾਰ ਮੀਟਿੰਗਾਂ ਦੇ ਕੇ ਮੁਕਰਨ ’ਤੇ ਐਨ.ਐਚ.ਐਮ. ਮੁਲਾਜ਼ਮਾਂ ’ਚ ਵਧਿਆ ਰੋਸ
ਗੁਰਦਾਸਪੁਰ, 11 ਸਤੰਬਰ (ਗੁਰਪ੍ਰਤਾਪ ਸਿੰਘ)-ਸਿਹਤ ਵਿਭਾਗ ’ਚ ਲੰਬੇ ਸਮੇਂ ਤੋਂ ਪਹਿਲੀ ਕਤਾਰ ’ਚ ਸੇਵਾਵਾਂ ਨਿਭਾਅ ਰਹੇ ਨੈਸ਼ਨਲ ਹੈਲਥ ਮਿਸ਼ਨ ਪੰਜਾਬ ਦੇ ਸਮੁੱਚੇ ਮੁਲਾਜ਼ਮਾ ਵਲੋਂ ਮੋਜੂਦਾ ਪੰਜਾਬ ਸਰਕਾਰ ਦੇ ਝੂਠੇ ਲਾਰਿਆਂ ਦੇ ਖਿਲਾਫ ਹੱਕੀ ਮੰਗਾਂ ਨੂੰ ਲੈ ਕੇ ਸੰਘਰਸ਼ ਜਾਰੀ ਹੈ। ਇਸੇ ਤਹਿਤ ਪਿਛਲੇ ਦਿਨੀਂ 8 ਸਤੰਬਰ ਨੂੰ ਪਟਿਆਲਾ ਸਿਹਤ ਮੰਤਰੀ ਪੰਜਾਬ ਦੇ ਖਿਲਾਫ ਸੂਬਾ ਪੱਧਰੀ ਰੈਲੀ ਕਰਕੇ ਸਰਕਾਰ ਨੂੰ ਚਿਤਾਵਨੀ ਦਿੱਤੀ ਸੀ।
ਪ
ਪੰਜਾਬ ਸਰਕਾਰ ਖਿਲਾਫ਼ ਕੀਤੀ ਰੋਸ ਰੈਲੀ ਦੌਰਾਨ ਸਮੂਹ ਐਨ.ਐਚ.ਐਮ. ਮੁਲਾਜ਼ਮ। ਅਜੀਤ ਤਸਵੀਰ
12-09-2026
ਗੁਰਦਾਸਪੁਰ, 11 ਸਤੰਬਰ (ਗੁਰਪ੍ਰਤਾਪ ਸਿੰਘ)-ਸਿਹਤ ਵਿਭਾਗ ’ਚ ਲੰਬੇ ਸਮੇਂ ਤੋਂ ਪਹਿਲੀ ਕਤਾਰ ’ਚ ਸੇਵਾਵਾਂ ਨਿਭਾਅ ਰਹੇ ਨੈਸ਼ਨਲ ਹੈਲਥ ਮਿਸ਼ਨ ਪੰਜਾਬ ਦੇ ਸਮੁੱਚੇ ਮੁਲਾਜ਼ਮਾ ਵਲੋਂ ਮੋਜੂਦਾ ਪੰਜਾਬ ਸਰਕਾਰ ਦੇ ਝੂਠੇ ਲਾਰਿਆਂ ਦੇ ਖਿਲਾਫ ਹੱਕੀ ਮੰਗਾਂ ਨੂੰ ਲੈ ਕੇ ਸੰਘਰਸ਼ ਜਾਰੀ ਹੈ। ਇਸੇ ਤਹਿਤ ਪਿਛਲੇ ਦਿਨੀਂ 8 ਸਤੰਬਰ ਨੂੰ ਪਟਿਆਲਾ ਸਿਹਤ ਮੰਤਰੀ ਪੰਜਾਬ ਦੇ ਖਿਲਾਫ ਸੂਬਾ ਪੱਧਰੀ ਰੈਲੀ ਕਰਕੇ ਸਰਕਾਰ ਨੂੰ ਚਿਤਾਵਨੀ ਦਿੱਤੀ ਸੀ। ਇਸ ਰੈਲੀ ਦੇ ਹਵਾਲੇ ਤੇ ਪਹਿਲਾਂ ਤੋਂ ਚੱਲ ਰਹੇ ਸੰਘਰਸ਼ ਦੀ ਬਦੌਲਤ ਯੂਨੀਅਨ ਨੂੰ ਕੈਬਨਿਟ ਸਬ ਕਮੇਟੀ ਤੇ ਵਿੱਤ ਮੰਤਰੀ ਪੰਜਾਬ ਨਾਲ ਦੋ ਅਹਿਮ ਮੀਟਿੰਗਾਂ ਕਰਨ ਦਾ ਸਮਾਂ ਮਿਲਿਆ ਸੀ। ਇਨ੍ਹਾਂ ਮੀਟਿੰਗਾਂ ’ਚ ਸਮੁੱਚੇ ਮੁਲਾਜ਼ਮਾਂ ਨੂੰ ਆਸ ਸੀ ਕਿ ਸਾਰਥਿਕ ਨਤੀਜਾ ਸਾਹਮਣੇ ਆਵੇਗਾ। ਪਰ ਸਰਕਾਰ ਦੀਆਂ ਕੋਝੀਆਂ ਚਾਲਾਂ, ਡੰਗ ਟਪਾਊ ਨੀਤੀਆਂ ਤੇ ਮੁਲਾਜ਼ਮਾਂ ਨੂੰ ਅਣਗੌਲਿਆਂ ਕਰਨ ਦੀ ਮਾੜੀ ਮਾਨਸਿਕਤਾ ਇਕ ਵਾਰ ਫਿਰ ਸਰਕਾਰ ਨੇ ਮੀਟਿੰਗ ਮੁਲਤਵੀ ਕਰਕੇ ਜੱਗ ਜ਼ਾਹਿਰ ਕੀਤੀ। ਇਸ ਕਾਰਨ ਸਮੁੱਚੇ ਮੁਲਾਜ਼ਮਾਂ ’ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਯੂਨੀਅਨ ਦੇ ਜਿਲ੍ਹਾ ਪ੍ਰਧਾਨ ਡਾ: ਵਿਕਰਮ ਸੂਰੀ ਵਲੋਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਮੀਟਿੰਗਾਂ ਮੁਲਤਵੀ ਕਰਨ ਦੇ ਰੋਸ ਵਜੋਂ ਯੂਨੀਅਨ ਨੇ ਸਰਵਸੰਮਤੀ ਨਾਲ ਫੈਸਲਾ ਲੈਂਦੇ ਹੋਏ ਮੁੱਖ ਮੰਤਰੀ ਦੇ ਧੂਰੀ ਸਥਿਤ ਮੁੱਖ ਦਫਤਰ ਦਾ 18 ਸਤੰਬਰ ਨੂੰ ਸੂਬਾ ਪੱਧਰੀ ਰੋਸ ਰੈਲੀ ਕਰਕੇ ਘਿਰਾਓ ਦਾ ਐਲਾਨ ਕੀਤਾ ਹੈ। ਆਗੂਆਂ ਨੇ ਕਿਹਾ ਕਿ ਸਮੁੱਚੇ ਐਨ.ਐਚ.ਐਮ ਮੁਲਾਜ਼ਮਾਂ ਨੂੰ ਸਰਕਾਰ ਦੀ ਮਾੜੀਆਂ ਨੀਤੀਆਂ ਕਾਰਨ ਸੜਕਾਂ ’ਤੇ ਰੁਲਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਉਨਾਂ ਕਿਹਾ ਕਿ ਜੇਕਰ ਸਰਕਾਰ ਜਲਦੀ ਮੰਗਾਂ ਨੂੰ ਪੂਰਾ ਨਹੀਂ ਕਰਦੀ ਤਾਂ ਮਜਬੂਰਨ ਉਨਾਂ ਨੂੰ ਭੁੱਖ ਹੜਤਾਲ, ਮਰਨ ਵਰਤ ਵਰਗੇ ਕਰੜੇ ਸੰਘਰਸ਼ ਵੱਲ ਰੁਖ਼ ਕਰਨਾ ਪਵੇਗਾ। ਉਨਾਂ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਸਰਕਾਰ ਤੇ ਵਿਭਾਗ ਹੱਕੀ ਮੰਗਾਂ ਨੂੰ ਜਲਦੀ ਪੂਰਾ ਨਹੀਂ ਕਰਦਾ ਤਾਂ ਯੂਨੀਅਨ ਵਲੋਂ ਗੁਪਤ ਐਕਸਨ ਤਿਆਰ ਕਰਕੇ ਮੌਜੂਦਾ ਸਰਕਾਰ ਦੇ ਨੱਕ ਵਿਚ ਦਮ ਕਰ ਦਿੱਤਾ ਜਾਵੇਗਾ। ਇਸ ਮੌਕੇ ਰਾਜੇਸ਼ ਸ਼ਰਮਾ, ਅਸ਼ਵਨੀ ਕੁਮਾਰ, ਗੁਰਪ੍ਰੀਤ ਸਿੰਘ, ਅਮਨਦੀਪ ਸਿੰਘ, ਗੁਲਸਨ ਸੋਹਤਾ ਆਦਿ ਹਾਜ਼ਰ ਸਨ ।