12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ ਸ਼੍ਰੋਮਣੀ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ 18 ਸਤੰਬਰ ਨੂੰ ਮਨਾਇਆ ਜਾਵੇਗਾ- ਜਥੇਦਾਰ ਗੋਰਾ

ਬਟਾਲਾ, 11 ਸਤੰਬਰ (ਸਤਿੰਦਰ ਸਿੰਘ)-ਜਗਤ ਗੁਰੂ ਪਹਿਲੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦਾ ਵਿਆਹ ਪੁਰਬ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਵਿਸ਼ੇਸ਼ ਸਹਿਯੋਗ ਨਾਲ ਇਤਿਹਾਸਿਕ ਗੁਰਦੁਆਰਾ ਸ੍ਰੀ ਕੰਧ ਸਾਹਿਬ ਬਟਾਲਾ, ਗੁਰਦੁਆਰਾ ਡੇਹਰਾ ਸਾਹਿਬ ਤੇ ਗੁਰਦੁਆਰਾ ਸਤਿਕਰਤਾਰੀਆਂ ਸਾਹਿਬ ਵਿਖੇ 18 ਸਤੰਬਰ ਦਿਨ ਸ਼ੁੱਕਰਵਾਰ ਨੂੰ ਬਹੁਤ ਹੀ ਸ਼ਰਧਾ ਸਤਿਕਾਰ ਤੇ ਖਾਲਸਾਈ ਜਾਹੋ-ਜਲਾਲ ਨਾਲ ਮਨਾਇਆ ਜਾਵੇਗਾ। ਉਕਤ ਜਾਣਕਾਰੀ ਵਿਆਹ ਪੁਰਬ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਨੇ ਦਿੰਦਿਆਂ ਦੱਸਿਆ ਕਿ ਬਾਬਾ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਬਟਾਲਾ ਵਿਖੇ ਆਉਣ ਵਾਲਾ ਮਹਾਨ ਨਗਰ ਕੀਰਤਨ ਇਸ ਵਾਰ 2 ਦਿਨ ਦਾ ਹੋਵੇਗਾ।

Ad Position 21
repet_subhas-goyals [Copy P29]
ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ 12-09-2026
ਬਟਾਲਾ, 11 ਸਤੰਬਰ (ਸਤਿੰਦਰ ਸਿੰਘ)-ਜਗਤ ਗੁਰੂ ਪਹਿਲੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦਾ ਵਿਆਹ ਪੁਰਬ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਵਿਸ਼ੇਸ਼ ਸਹਿਯੋਗ ਨਾਲ ਇਤਿਹਾਸਿਕ ਗੁਰਦੁਆਰਾ ਸ੍ਰੀ ਕੰਧ ਸਾਹਿਬ ਬਟਾਲਾ, ਗੁਰਦੁਆਰਾ ਡੇਹਰਾ ਸਾਹਿਬ ਤੇ ਗੁਰਦੁਆਰਾ ਸਤਿਕਰਤਾਰੀਆਂ ਸਾਹਿਬ ਵਿਖੇ 18 ਸਤੰਬਰ ਦਿਨ ਸ਼ੁੱਕਰਵਾਰ ਨੂੰ ਬਹੁਤ ਹੀ ਸ਼ਰਧਾ ਸਤਿਕਾਰ ਤੇ ਖਾਲਸਾਈ ਜਾਹੋ-ਜਲਾਲ ਨਾਲ ਮਨਾਇਆ ਜਾਵੇਗਾ। ਉਕਤ ਜਾਣਕਾਰੀ ਵਿਆਹ ਪੁਰਬ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਨੇ ਦਿੰਦਿਆਂ ਦੱਸਿਆ ਕਿ ਬਾਬਾ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਬਟਾਲਾ ਵਿਖੇ ਆਉਣ ਵਾਲਾ ਮਹਾਨ ਨਗਰ ਕੀਰਤਨ ਇਸ ਵਾਰ 2 ਦਿਨ ਦਾ ਹੋਵੇਗਾ। ਜਥੇਦਾਰ ਗੋਰਾ ਨੇ ਦੱਸਿਆ ਕਿ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਮਹਾਨ ਨਗਰ ਕੀਰਤਨ 16 ਸਤੰਬਰ ਦਿਨ ਬੁੱਧਵਾਰ ਨੂੰ ਸਵੇਰੇ 9 ਵਜੇ ਆਰੰਭ ਹੋ ਕੇ ਵੱਖ-ਵੱਖ ਨਗਰਾਂ ਤੋਂ ਹੁੰਦਾ ਹੋਇਆ ਸ਼ਾਮ ਨੂੰ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ ਸਾਹਿਬ ਵਿਖੇ ਪਹੁੰਚ ਕੇ ਰਾਤ ਦਾ ਵਿਸ਼ਰਾਮ ਹੋਵੇਗਾ। ਉਨ੍ਹਾਂ ਦੱਸਿਆ ਕਿ ਉਪਰੰਤ ਨਗਰ ਕੀਰਤਨ 17 ਸਤੰਬਰ ਦਿਨ ਵੀਰਵਾਰ ਨੂੰ ਸਵੇਰੇ 7 ਵਜੇ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ ਸਾਹਿਬ ਤੋਂ ਆਰੰਭ ਹੋ ਕੇ ਮਹਿਤਾ, ਰੰਗੜ ਨੰਗਲ, ਅੰਮੋਨੰਗਲ, ਗੁਰਦੁਆਰਾ ਸ੍ਰੀ ਅੱਚਲ ਸਾਹਿਬ, ਮਿਸਰਪੁਰਾ ਤੋਂ ਹੁੰਦਾ ਹੋਇਆ ਸ਼ਾਮ ਨੂੰ ਬਟਾਲਾ ਸ਼ਹਿਰ ਵਿਖੇ ਪਹੁੰਚੇਗਾ। ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਨੇ ਦੱਸਿਆ ਕਿ ਮਹਾਨ ਨਗਰ ਕੀਰਤਨ ਦਾ ਬਟਾਲਾ ਸ਼ਹਿਰ ਵਿਖੇ ਪਹੁੰਚਣ ’ਤੇ ਸੰਗਤਾਂ ਵਲੋਂ ਵੱਖ-ਵੱਖ ਪੜਾਵਾਂ ’ਤੇ ਭਰਵਾਂ ਸਵਾਗਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਨਗਰ ਕੀਰਤਨ ਦੀ ਗੁਰਦੁਆਰਾ ਸਤਿਕਰਤਾਰੀਆਂ ਸਾਹਿਬ ਵਿਖੇ ਪਹੁੰਚ ਕੇ ਸੰਪੂਰਨਤਾ ਹੋਵੇਗੀ। ਜਥੇਦਾਰ ਗੋਰਾ ਨੇ ਸਮੂਹ ਸੰਗਤਾਂ ਨੂੰ ਵੱਖ-ਵੱਖ ਨਗਰਾਂ ਵਿਚ ਇਕ ਹੀ ਪੜਾਅ ਬਣਾ ਕੇ ਸੰਗਤਾਂ ਇੱਕਤਰ ਹੋ ਕੇ ਨਗਰ ਕੀਰਤਨ ਦਾ ਸਵਾਗਤ ਕਰਨ ਦੀ ਕ੍ਰਿਪਾਲਤਾ ਕਰਨ ।
Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਪ੍ਰਧਾਨ ਪਾਹੜਾ ਨੇ ਬਾਟਾ ਚੌਕ ਤੋਂ ਨਗਰ ਕੌਂਸਲ ਤੱਕ ਸੜਕ ਬਣਾਉਣ ਦਾ ਕੰਮ ਸ਼ੁਰੂ ਕਰਵਾਇਆ ਅਗਲੀ ਖ਼ਬਰ ਸਰਕਾਰ ਵਲੋਂ ਵਾਰ-ਵਾਰ ਮੀਟਿੰਗਾਂ ਦੇ ਕੇ ਮੁਕਰਨ ’ਤੇ ਐਨ.ਐਚ.ਐਮ. ਮੁਲਾਜ਼ਮਾਂ ’ਚ ਵਧਿਆ ਰੋਸ
Ad Position 24